ਧਾਰਮਿਕ ਅਸਥਾਨ ਤੇ ਛੱਤਬੀੜ ਚਿੜੀਆਘਰ ਦੀ ਕੀਤੀ ਸੈਰ
ਦਿੜ੍ਹਬਾ ਮੰਡੀ, 21 ਨਵੰਬਰ (ਜਸਵੀਰ ਸਿੰਘ ਔਜਲਾ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਸ. ਬੀ.
ਦਿੜ੍ਹਬਾ ਮੰਡੀ, 21 ਨਵੰਬਰ (ਜਸਵੀਰ ਸਿੰਘ ਔਜਲਾ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐੱਸ.ਬੀ.ਐੱਸ. ਸਕੂਲ ਮੌੜਾਂ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਧਾਰਮਿਕ ਵਿਰਾਸਤ ਤੇ ਕੁਦਰਤ ਨਾਲ ਜੋੜਨ ਦੇ ਉਦੇਸ਼ ਨਾਲ ਇੱਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ। ਟੂਰ ਦੌਰਾਨ ਸਭ ਤੋਂ ਪਹਿਲਾਂ ਵਿਦਿਆਰਥੀਆਂ ਨੇ ਗੁਰਦੁਆਰਾ ਪਰਮੇਸ਼ਵਰ ਦੁਆਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਉਪਰੰਤ ਵਿਦਿਆਰਥੀਆਂ ਨੂੰ ਛੱਤਬੀੜ ਚਿੜੀਆਘਰ ਦੀ ਸੈਰ ਕਰਵਾਈ ਗਈ, ਜਿੱਥੇ ਉਨ੍ਹਾਂ ਨੇ ਵੱਖ-ਵੱਖ ਜੰਗਲੀ ਜੀਵਾਂ, ਪੰਛੀਆਂ ਅਤੇ ਕੁਦਰਤੀ ਵਾਤਾਵਰਨ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਕੂਲ ਦੇ ਐੱਮ.ਡੀ. ਲੱਕੀ ਗੋਇਲ, ਕਰਨੈਲ ਸਿੰਘ, ਮੈਡਮ ਈਸ਼ਾ ਰਾਣੀ, ਜਸ਼ਨਪ੍ਰੀਤ ਕੌਰ, ਗੁਰਵਿੰਦਰ ਸਿੰਘ, ਸੁਖਦੀਪ ਸਿੰਘ ਸਮੇਤ ਸਮੂਹ ਸਟਾਫ਼ ਵਿਦਿਆਰਥੀਆਂ ਦੇ ਨਾਲ ਮੌਜੂਦ ਰਿਹਾ।