21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ, 23 ਨਵੰਬਰ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

ਲਹਿਰਾਗਾਗਾ, 21 ਨਵੰਬਰ (ਅਸ਼ੋਕ ਗਰਗ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਲਹਿਰਾ ਮੰਡੀ ਵੱਲੋਂ ਸ਼ਹਿਰ ਅੰਦਰ 4 ਨਵੰਬਰ ਤੋਂ ਲਗਾਤਾਰ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ, ਜੋ 22 ਨਵੰਬਰ ਤੱਕ ਜਾਰੀ ਰਹਿਣਗੀਆਂ। ਇਨ੍ਹਾਂ ਪ੍ਰਭਾਤ ਫੇਰੀਆਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕਰ ਰਹੀਆਂ ਹਨ।

Ad Position 21
No active advertisement
ਬੀਬੀ ਪਰਮਜੀਤ ਕੌਰ ਭੰਗੂ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਬਣਨ ’ਤੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਬੀਬੀ ਪਰਮਿੰਦਰ ਕੌਰ ਬਰਾੜ ਪ੍ਰਧਾਨ ਇਸਤਰੀ ਅਕਾਲੀ ਦਲ ਸੁਨਾਮ। ਤਸਵੀਰ-ਖੰਨਾ 22-11-2026
ਲਹਿਰਾਗਾਗਾ, 21 ਨਵੰਬਰ (ਅਸ਼ੋਕ ਗਰਗ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਲਹਿਰਾ ਮੰਡੀ ਵੱਲੋਂ ਸ਼ਹਿਰ ਅੰਦਰ 4 ਨਵੰਬਰ ਤੋਂ ਲਗਾਤਾਰ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ, ਜੋ 22 ਨਵੰਬਰ ਤੱਕ ਜਾਰੀ ਰਹਿਣਗੀਆਂ। ਇਨ੍ਹਾਂ ਪ੍ਰਭਾਤ ਫੇਰੀਆਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕਰ ਰਹੀਆਂ ਹਨ। ਸਵੇਰ ਵੇਲੇ ਵੱਡੀ ਗਿਣਤੀ ਵਿੱਚ ਇਕੱਠੀ ਹੋਈ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਸ਼ੀਰਵਾਦ ਲੈ ਕੇ ਔਰ ਬਾਤ ਫਿਰ ਵਿੱਚ ਸ਼ਾਮਿਲ ਹੁੰਦੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਅਮਰਜੀਤ ਸਿੰਘ ਅਤੇ ਰਿਸੀਵਰ ਰਾਜਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਹਰ ਰੋਜ਼ ਅੰਮ੍ਰਿਤ ਵੇਲੇ ਸੰਗਤ ਵੱਲੋਂ ਸ਼ਹਿਰ ਵਿੱਚ ਪ੍ਰਭਾਤ ਫੇਰੀ ਕੱਢੀ ਜਾਂਦੀ ਹੈ ਅਤੇ ਗੁਰਬਾਣੀ ਦਾ ਜਾਪ ਕਰਕੇ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਂਦਾ ਹੈ। ਸ਼ਹਿਰ ਵਾਸੀਆਂ ਵੱਲੋਂ ਇਨ੍ਹਾਂ ਪ੍ਰਭਾਤ ਫੇਰੀਆਂ ਦਾ ਥਾਂ-ਥਾਂ ਭਰਵਾਂ ਸਵਾਗਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਦਕਿ 23 ਨਵੰਬਰ ਨੂੰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸੇ ਤਰ੍ਹਾਂ 24 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ। ਪ੍ਰਭਾਤ ਫੇਰੀਆਂ ਦੌਰਾਨ ਸ੍ਰੀ ਸੁਖਮਨੀ ਸਾਹਿਬ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਜਸਵੰਤ ਸਿੰਘ ਹੈਪੀ, ਜਗਤਾਰ ਸਿੰਘ ਭੁੱਲਰ, ਮੰਗੂ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਸ਼ਰਧਾ ਨਾਲ ਸ਼ਾਮਿਲ ਹੋ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲੋਕਾਂ ਨੂੰ ਮਿਲਿਆ ਮਾਲਕੀ ਦਾ ਹੱਕ : ਵਿਧਾਇਕ ਪੰਡੋਰੀ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪਿੰਡ ਜਲਾਣ ਇਕਾਈ ਦੀ ਸਰਬਸੰਮਤੀ ਨਾਲ ਚੋਣ
Ad Position 24