‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲੋਕਾਂ ਨੂੰ ਮਿਲਿਆ ਮਾਲਕੀ ਦਾ ਹੱਕ : ਵਿਧਾਇਕ ਪੰਡੋਰੀ
ਸ਼ੇਰਪੁਰ, 21 ਨਵੰਬਰ (ਮੇਘ ਰਾਜ ਜੋਸ਼ੀ)-ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਖੇੜੀ ਕਲਾ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਲ-ਲਕੀਰ ਅਧੀਨ ਆਉਂਦੇ ਮਕਾਨਾਂ ਦੇ ਮਾਲਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਸਰਕਾਰ ਵੱਲੋਂ ਵਾਅਦਿਆਂ ਤੋਂ ਵੀ ਵੱਧ ਵਿਕਾਸ ਕਾਰਜ ਕਰਵਾਏ ਗਏ।
ਸ਼ੇਰਪੁਰ, 21 ਨਵੰਬਰ (ਮੇਘ ਰਾਜ ਜੋਸ਼ੀ)-ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਖੇੜੀ ਕਲਾ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਲ-ਲਕੀਰ ਅਧੀਨ ਆਉਂਦੇ ਮਕਾਨਾਂ ਦੇ ਮਾਲਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਸਰਕਾਰ ਵੱਲੋਂ ਵਾਅਦਿਆਂ ਤੋਂ ਵੀ ਵੱਧ ਵਿਕਾਸ ਕਾਰਜ ਕਰਵਾਏ ਗਏ। ਵਿਧਾਇਕ ਪੰਡੋਰੀ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਮੁੱਖ ਮਕਸਦ ਲਾਲ-ਲਕੀਰ ਅਧੀਨ ਆਉਂਦੇ ਮਕਾਨਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਮਾਲਕੀ ਹੱਕ ਦੇਣਾ ਹੈ। ਪ੍ਰਾਪਰਟੀ ਕਾਰਡ ਮਿਲਣ ਨਾਲ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਸਬੰਧੀ ਕਾਨੂੰਨੀ ਪਛਾਣ ਮਿਲੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਮੁੜ ਸੇਵਾ ਦਾ ਮੌਕਾ ਦਿੱਤਾ ਜਾਵੇ ਤਾਂ ਜੋ ਇਸੇ ਤਰ੍ਹਾਂ ਲੋਕਾਂ ਦੀ ਭਲਾਈ ਅਤੇ ਹਲਕੇ ਦੇ ਵਿਕਾਸ ਲਈ ਕੰਮ ਜਾਰੀ ਰੱਖੇ ਜਾ ਸਕਣ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ਼ੇਰਪੁਰ ਰਾਜਵਿੰਦਰ ਸਿੰਘ, ਨਾਇਬ ਤਹਿਸੀਲਦਾਰ ਸ਼ੇਰਪੁਰ ਹਰੀਸ਼ ਕੁਮਾਰ, ਕਾਨੂੰਗੋ ਰਾਜਵਿੰਦਰ ਸਿੰਘ ਧਾਲੀਵਾਲ, ਆੜ੍ਹਤੀਆ ਨਛੱਤਰ ਸਿੰਘ ਖੇੜੀ, ਜਗਰੂਪ ਸਿੰਘ ਜੂਪਾ, ਮਲਕੀਤ ਸਿੰਘ ਫੌਜੀ, ਮਾ ਬਲਦੇਵ ਸਿੰਘ, ਪੀ.ਏ. ਬਿੰਦਰ ਸਿੰਘ ਖਾਲਸਾ ਆਪ ਆਗੂ ਮਨਜੀਤ ਸਿੰਘ ਸਹਿਜੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।