22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਵਿਸ਼ੇਸ਼ ਲੋਕ ਅਦਾਲਤ ਵਿੱਚ 52 ਕੇਸਾਂ ਦਾ ਨਿਪਟਾਰਾ ਸੰਗਰੂਰ, ਸੁਨਾਮ, ਧੂਰੀ ਅਤੇ ਮੂਨਕ ਦੀਆਂ ਅਦਾਲਤਾਂ ਵਿੱਚ ਪੰਜ ਬੈਂਚਾਂ ਦਾ ਕੀਤਾ ਗਿਆ ਗਠਨ

ਸੰਗਰੂਰ, 22 ਨਵੰਬਰ (ਧੀਰਜ ਪਸੋਰੀਆ) - ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ, ਮੁਨੀਸ਼ ਸਿੰਗਲ ਦੀ ਅਗਵਾਈ ਵਿੱਚ ਲੰਬਿਤ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਸਕੱਤਰ ਆਸ਼ੀਸ਼ ਠਠਈ ਦੀ ਅਗਵਾਈ ਹੇਠ ਇਹ ਲੋਕ ਅਦਾਲਤ ਜ਼ਿਲ੍ਹਾ ਕਚਹਿਰੀ ਕੰਪਲੈਕਸ, ਸੰਗਰੂਰ ਅਤੇ ਉਪ ਮੰਡਲ ਕਚਹਿਰੀਆਂ ਸੁਨਾਮ, ਧੂਰੀ ਤੇ ਮੂਨਕ ਵਿਖੇ ਲਗਾਈ ਗਈ।

Ad Position 21
No active advertisement
ਅਜੀਤ ਡੈਸਕ 23-11-2026
ਸੰਗਰੂਰ, 22 ਨਵੰਬਰ (ਧੀਰਜ ਪਸੋਰੀਆ) - ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ, ਮੁਨੀਸ਼ ਸਿੰਗਲ ਦੀ ਅਗਵਾਈ ਵਿੱਚ ਲੰਬਿਤ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਸਕੱਤਰ ਆਸ਼ੀਸ਼ ਠਠਈ ਦੀ ਅਗਵਾਈ ਹੇਠ ਇਹ ਲੋਕ ਅਦਾਲਤ ਜ਼ਿਲ੍ਹਾ ਕਚਹਿਰੀ ਕੰਪਲੈਕਸ, ਸੰਗਰੂਰ ਅਤੇ ਉਪ ਮੰਡਲ ਕਚਹਿਰੀਆਂ ਸੁਨਾਮ, ਧੂਰੀ ਤੇ ਮੂਨਕ ਵਿਖੇ ਲਗਾਈ ਗਈ। ਸੈਸ਼ਨ ਡਿਵੀਜ਼ਨ ਸੰਗਰੂਰ ਵਿੱਚ ਇਸ ਲਈ ਕੁੱਲ ਪੰਜ ਬੈਂਚਾਂ ਦਾ ਗਠਨ ਕੀਤਾ ਗਿਆ। ਹਰੇਕ ਬੈਂਚ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ ਦੀ ਸਹਾਇਤਾ ਲਈ ਦੋ ਮੈਂਬਰ ਨਿਯੁਕਤ ਕੀਤੇ ਗਏ ਸਨ।ਸ਼੍ਰੀ ਆਸ਼ੀਸ਼ ਠਠਈ ਨੇ ਦੱਸਿਆ ਕਿ ਵਿਸ਼ੇਸ਼ ਲੋਕ ਅਦਾਲਤ ਲਈ 759 ਲੰਬਿਤ ਕੇਸਾਂ ਦੀ ਪਛਾਣ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 52 ਕੇਸਾਂ ਦਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਧਿਰਾਂ ਨੂੰ ਆਪਣੇ ਵਿਵਾਦ ਸੁਲਝਾਉਣ ਦਾ ਮੌਕਾ ਦਿੰਦੀ ਹੈ ਅਤੇ ਆਪਸੀ ਰਜ਼ਾਮੰਦੀ ਨਾਲ ਨਿਪਟਾਰਾ ਹੋਣ ’ਤੇ ਉਨ੍ਹਾਂ ਦਾ ਸਮਾਂ ਤੇ ਖ਼ਰਚਾ ਬਚਦਾ ਹੈ।ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਹੋਇਆ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਖ਼ਿਲਾਫ਼ ਅਪੀਲ ਨਹੀਂ ਹੁੰਦੀ। ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸ ਵਿੱਚ ਜਮ੍ਹਾਂ ਕਰਵਾਈ ਅਦਾਲਤੀ ਫ਼ੀਸ ਵੀ ਵਾਪਸ ਮਿਲ ਜਾਂਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਦਾਲਤਾਂ ਵਿੱਚ ਲੰਬਿਤ ਆਪਣੇ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਉਣ ਲਈ ਲੋਕ ਅਦਾਲਤਾਂ ਦਾ ਲਾਭ ਲੈਣ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਲਈ ਹੈਲਪਲਾਈਨ ਨੰਬਰ 15100 ’ਤੇ ਜਾਂ ਜ਼ਿਲ੍ਹਾ ਕਚਹਿਰੀ ਕੰਪਲੈਕਸ, ਸੰਗਰੂਰ ਵਿਖੇ ਸਥਿਤ ਅਥਾਰਟੀ ਦੇ ਦਫ਼ਤਰ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ। ਅਗਲੀ ਰਾਸ਼ਟਰੀ ਲੋਕ ਅਦਾਲਤ 12 ਦਸੰਬਰ 2026 ਨੂੰ ਲਗਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ’ਚ ਵਿਸ਼ੇਸ਼ ਲੋਕ ਅਦਾਲਤ: 45 ਕੇਸਾਂ ਦਾ ਨਿਪਟਾਰਾ, 1.47 ਕਰੋੜ ਦੇ ਅਵਾਰਡ ਪਾਸ ਅਗਲੀ ਖ਼ਬਰ ਕਿੰਗਜ਼ ਵਿਊ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ‘ਉਮੰਗ 2026’ ਸ਼ਾਨੋ-ਸ਼ੌਕਤ ਨਾਲ ਕਰਵਾਇਆ
Ad Position 24