22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਮਲੇਰਕੋਟਲਾ ’ਚ ਵਿਸ਼ੇਸ਼ ਲੋਕ ਅਦਾਲਤ: 45 ਕੇਸਾਂ ਦਾ ਨਿਪਟਾਰਾ, 1.47 ਕਰੋੜ ਦੇ ਅਵਾਰਡ ਪਾਸ

ਮਲੇਰਕੋਟਲਾ, 21 ਨਵੰਬਰ (ਮੁਹੰਮਦ ਹਨੀਫ਼ ਥਿੰਦ, ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਦੀਪਕ ਸਿੱਬਲ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਲੇਰਕੋਟਲਾ ਅਰੁਣ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, ਅਧੀਨ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਸ਼ੀਸ ਠਠੇਈ ਦੀ ਅਗਵਾਈ ਹੇਠ ਕਰਵਾਈ ਇਸ ਲੋਕ ਅਦਾਲਤ ਵਿਚ ਛੇ ਬੈਂਚਾਂ ਦਾ ਗਠਨ ਕੀਤਾ ਗਿਆ।

Ad Position 21
No active advertisement
ਮਲੇਰਕੋਟਲਾ ’ਚ ਵਿਸ਼ੇਸ਼ ਲੋਕ ਅਦਾਲਤ: 45 ਕੇਸਾਂ ਦਾ ਨਿਪਟਾਰਾ, 1.47 ਕਰੋੜ ਦੇ ਅਵਾਰਡ ਪਾਸ 23-11-2026
ਮਲੇਰਕੋਟਲਾ, 21 ਨਵੰਬਰ (ਮੁਹੰਮਦ ਹਨੀਫ਼ ਥਿੰਦ, ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਦੀਪਕ ਸਿੱਬਲ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਲੇਰਕੋਟਲਾ ਅਰੁਣ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, ਅਧੀਨ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਸ਼ੀਸ ਠਠੇਈ ਦੀ ਅਗਵਾਈ ਹੇਠ ਕਰਵਾਈ ਇਸ ਲੋਕ ਅਦਾਲਤ ਵਿਚ ਛੇ ਬੈਂਚਾਂ ਦਾ ਗਠਨ ਕੀਤਾ ਗਿਆ। ਇਨ੍ਹਾਂ ਬੈਂਚਾਂ ਦੀ ਪ੍ਰਧਾਨਗੀ ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਰਮਨੀਤ ਕੌਰ ਅਤੇ ਜੁਡੀਸ਼ੀਅਲ ਮੈਜਿਸਟਰੇਟ ਪਹਿਲਾ ਦਰਜਾ ਤੇਜਿੰਦਰਪ੍ਰੀਤ ਕੌਰ, ਕਮਲਦੀਪ ਕੌਰ ਤੇ ਮਿਸ ਕਾਜਲ ਵਲੋਂ ਕੀਤੀ ਗਈ। ਵਿਸ਼ੇਸ਼ ਲੋਕ ਅਦਾਲਤ ਦੌਰਾਨ ਕੁੱਲ 247 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ‘ਚੋਂ 45 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਦਿਆਂ 1,47,31,002 ਰੁਪਏ ਦੀ ਰਕਮ ਦੇ ਐਵਾਰਡ ਪਾਸ ਕੀਤੇ ਗਏ। ਲੋਕ ਅਦਾਲਤ ਤੋਂ ਪਹਿਲਾਂ ਪ੍ਰੀ-ਸਿਟਿੰਗਾਂ ਰਾਹੀਂ ਸਬੰਧਤ ਧਿਰਾਂ ਨੂੰ ਆਪਸੀ ਸਮਝੌਤੇ ਲਈ ਪ੍ਰੇਰਿਤ ਕੀਤਾ ਗਿਆ। ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਅਰੁਣ ਗੁਪਤਾ ਨੇ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਂਦਾ ਹੈ। ਲੋਕ ਅਦਾਲਤ ਦਾ ਐਵਾਰਡ ਅੰਤਿਮ ਹੁੰਦਾ ਹੈ ਅਤੇ ਇਸ ਵਿਰੁੱਧ ਅਪੀਲ ਨਹੀਂ ਹੁੰਦੀ। ਇਸ ਤੋਂ ਇਲਾਵਾ ਅਦਾਲਤੀ ਫ਼ੀਸ ਦੀ ਵਾਪਸੀ ਦਾ ਵੀ ਕਾਨੂੰਨੀ ਪ੍ਰਬੰਧ ਹੈ, ਜਿਸ ਨਾਲ ਧਿਰਾਂ ਦੇ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਲੰਬਿਤ ਅਤੇ ਸਮਝੌਤੇਯੋਗ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣ। ਮੁਫ਼ਤ ਕਾਨੂੰਨੀ ਸਹਾਇਤਾ ਲਈ ਹੈਲਪਲਾਈਨ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਅਗਲੀ ਕੌਮੀ ਲੋਕ ਅਦਾਲਤ 12 ਦਸੰਬਰ ਨੂੰ ਲਗਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਫਾਰਚੂਨ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਵਿਸ਼ੇਸ਼ ਲੋਕ ਅਦਾਲਤ ਵਿੱਚ 52 ਕੇਸਾਂ ਦਾ ਨਿਪਟਾਰਾ ਸੰਗਰੂਰ, ਸੁਨਾਮ, ਧੂਰੀ ਅਤੇ ਮੂਨਕ ਦੀਆਂ ਅਦਾਲਤਾਂ ਵਿੱਚ ਪੰਜ ਬੈਂਚਾ...
Ad Position 24