23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਫਾਰਚੂਨ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਸੰਗਰੂਰ 22 ਨਵੰਬਰ (ਧੀਰਜ ਪਸ਼ੌਰੀਆ)-ਫਾਰਚੂਨ ਕਾਨਵੈਂਟ ਸਕੂਲ ਅਕੋਈ (ਸੰਗਰੂਰ) ਦੇ ਚੌਥੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਚੰਡੀਗੜ੍ਹ ਵਿਖੇ ਇੱਕ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਵਿੱਦਿਅਕ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਤਿੰਨ ਪ੍ਰਮੁੱਖ ਸੈਰ-ਸਪਾਟਾ ਸਥਾਨਾਂ ਮਹਿੰਦਰ ਚੌਧਰੀ ਜ਼ੂਲੋਜੀਕਲ ਪਾਰਕ (ਛੱਤਬੀੜ ਚਿੜੀਆਘਰ), ਰੌਕ ਗਾਰਡਨ ਅਤੇ ਸੁਖਨਾ ਝੀਲ ਦਾ ਦੌਰਾ ਕੀਤਾ।

Ad Position 21
No active advertisement
ਹੈਰੋਇਨ ਸਣੇ ਔਰਤ ਗ੍ਰਿਫ਼ਤਾਰ 23-11-2026
ਸੰਗਰੂਰ 22 ਨਵੰਬਰ (ਧੀਰਜ ਪਸ਼ੌਰੀਆ)-ਫਾਰਚੂਨ ਕਾਨਵੈਂਟ ਸਕੂਲ ਅਕੋਈ (ਸੰਗਰੂਰ) ਦੇ ਚੌਥੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਚੰਡੀਗੜ੍ਹ ਵਿਖੇ ਇੱਕ ਰੋਜ਼ਾ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ।ਇਸ ਵਿੱਦਿਅਕ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਤਿੰਨ ਪ੍ਰਮੁੱਖ ਸੈਰ-ਸਪਾਟਾ ਸਥਾਨਾਂ ਮਹਿੰਦਰ ਚੌਧਰੀ ਜ਼ੂਲੋਜੀਕਲ ਪਾਰਕ (ਛੱਤਬੀੜ ਚਿੜੀਆਘਰ), ਰੌਕ ਗਾਰਡਨ ਅਤੇ ਸੁਖਨਾ ਝੀਲ ਦਾ ਦੌਰਾ ਕੀਤਾ। ਵਿਦਿਆਰਥੀਆਂ ਨੇ ਮਹਿੰਦਰ ਚੌਧਰੀ ਜ਼ੂਲੋਜੀਕਲ ਪਾਰਕ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਵੱਖ-ਵੱਖ ਜੰਗਲੀ ਜੀਵਾਂ ਅਤੇ ਪੰਛੀਆਂ ਨੂੰ ਨੇੜਿਓਂ ਦੇਖਣ ਦਾ ਮੌਕਾ ਮਿਲਿਆ। ਇਸ ਦੌਰਾਨ ਉਨ੍ਹਾਂ ਨੇ ਜਾਨਵਰਾਂ ਦੀਆਂ ਵੱਖ-ਵੱਖ ਪ੍ਰਜਾਤੀਆਂ, ਉਨ੍ਹਾਂ ਦੇ ਕੁਦਰਤੀ ਨਿਵਾਸ ਸਥਾਨਾਂ ਅਤੇ ਜੈਵਿਕ ਵਿਭਿੰਨਤਾ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰੇ ਨੇ ਵਿਦਿਆਰਥੀਆਂ ਨੂੰ ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ।ਇਸ ਤੋਂ ਬਾਅਦ ਵਿਦਿਆਰਥੀਆਂ ਨੇ ਵਿਸ਼ਵ ਪ੍ਰਸਿੱਧ ਰੌਕ ਗਾਰਡਨ ਦਾ ਦੌਰਾ ਕੀਤਾ। ਇੱਥੇ ਫਾਲਤੂ ਅਤੇ ਬੇਕਾਰ ਸਮਗਰੀ ਤੋਂ ਤਿਆਰ ਕੀਤੀਆਂ ਗਈਆਂ ਕਲਾਕ੍ਰਿਤੀਆਂ, ਮੂਰਤੀਆਂ ਅਤੇ ਵਿਲੱਖਣ ਕਲਾਤਮਕ ਢਾਂਚਿਆਂ ਨੇ ਉਨ੍ਹਾਂ ਨੂੰ ਬੇਹੱਦ ਪ੍ਰਭਾਵਿਤ ਕੀਤਾ। ਇਸ ਦੌਰੇ ਰਾਹੀਂ ਵਿਦਿਆਰਥੀਆਂ ਨੂੰ ਰਚਨਾਤਮਿਕਤਾ, ਕਲਪਨਾਸ਼ੀਲਤਾ ਅਤੇ ਰਹਿੰਦ-ਖੂੰਹਦ ਸਮਗਰੀ ਦੀ ਮੁੜ ਵਰਤੋਂ ਕਰਨ ਦੀ ਮਹੱਤਤਾ ਬਾਰੇ ਸਿੱਖਣ ਦਾ ਮੌਕਾ ਮਿਲਿਆ।ਇਸ ਯਾਤਰਾ ਦਾ ਅਗਲਾ ਪੜਾਅ ਸੁਖਨਾ ਝੀਲ ਸੀ। ਝੀਲ ਦੇ ਸ਼ਾਂਤ ਅਤੇ ਸੁੰਦਰ ਕੁਦਰਤੀ ਵਾਤਾਵਰਣ ਨੇ ਵਿਦਿਆਰਥੀਆਂ ਨੂੰ ਮੰਤਰਮੁਗਧ ਕਰ ਦਿੱਤਾ। ਉਨ੍ਹਾਂ ਨੇ ਕੁਦਰਤੀ ਸੁੰਦਰਤਾ ਦਾ ਆਨੰਦ ਮਾਣਿਆ ਅਤੇ ਜਲ ਸਰੋਤਾਂ ਦੀ ਸੰਭਾਲ ਦੀ ਮਹੱਤਤਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਸਹਿਪਾਠੀਆਂ ਅਤੇ ਅਧਿਆਪਕਾਂ ਨਾਲ ਯਾਦਗਾਰੀ ਪਲ ਵੀ ਬਿਤਾਏ। ਟੂਰ ਦੌਰਾਨ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ ਅਤੇ ਆਪਣੇ ਤਜਰਬੇ ਸਾਂਝੇ ਕੀਤੇ। ਅਧਿਆਪਕਾਂ ਦੀ ਦੇਖ-ਰੇਖ ਹੇਠ ਉਨ੍ਹਾਂ ਨੇ ਅਨੁਸ਼ਾਸਨ, ਆਪਸੀ ਸਹਿਯੋਗ, ਟੀਮ ਵਰਕ ਅਤੇ ਜਨਤਕ ਥਾਵਾਂ ‘ਤੇ ਜ਼ਿੰਮੇਵਾਰ ਨਾਗਰਿਕ ਵਜੋਂ ਵਿਹਾਰ ਕਰਨ ਵਰਗੇ ਮਹੱਤਵਪੂਰਨ ਗੁਣ ਵੀ ਸਿੱਖੇ।
Ad Position 22
No active advertisement
ਪਿਛਲੀ ਖ਼ਬਰ ਮੁਨਸ਼ੀ ਸਿਆਮਾ ਦੀ ਨਿਯੁਕਤੀ ਦਾ ਕੰਬੋਜ ਭਾਈਚਾਰੇ ਵਲੋਂ ਸਵਾਗਤ ਅਗਲੀ ਖ਼ਬਰ ਮਲੇਰਕੋਟਲਾ ’ਚ ਵਿਸ਼ੇਸ਼ ਲੋਕ ਅਦਾਲਤ: 45 ਕੇਸਾਂ ਦਾ ਨਿਪਟਾਰਾ, 1.47 ਕਰੋੜ ਦੇ ਅਵਾਰਡ ਪਾਸ
Ad Position 24