22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਮਦੀਹਾ ਅਤੇ ਸਾਦੀਆ ਨੇ ਮਾਰੀ ਬਾਜ਼ੀ

ਮਲੇਰਕੋਟਲਾ, 21 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਇਸਲਾਮੀਆ ਗਰਲਜ਼ ਕਾਲਜ, ਮਲੇਰਕੋਟਲਾ ਦੀਆਂ ਵਿਦਿਆਰਥਣਾਂ ਨੇ ਭਾਰਤੀ ਚੋਣ ਕਮਿਸ਼ਨ ਦੀ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ (ਸਵੀਪ) ਮੁਹਿੰਮ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਲੇਖ ਲਿਖਣ ਅਤੇ ਕੁਇਜ਼ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਦੇ ਟੌਪ-10 ਪ੍ਰਤੀਯੋਗੀਆਂ ਵਿਚ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਦੇ ਤਿੰਨ ਪੜਾਅ ਸਫਲਤਾਪੂਰਵਕ ਪਾਰ ਕਰਨ ਉਪਰੰਤ ਲੇਖ ਲਿਖਣ ਮੁਕਾਬਲੇ ਵਿਚ ਸਾਦੀਆ ਅਬਦਾਲ (ਬੀ.

Ad Position 21
No active advertisement
ਅਜੀਤ ਡੈਸਕ 23-11-2026
ਮਲੇਰਕੋਟਲਾ, 21 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਇਸਲਾਮੀਆ ਗਰਲਜ਼ ਕਾਲਜ, ਮਲੇਰਕੋਟਲਾ ਦੀਆਂ ਵਿਦਿਆਰਥਣਾਂ ਨੇ ਭਾਰਤੀ ਚੋਣ ਕਮਿਸ਼ਨ ਦੀ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ (ਸਵੀਪ) ਮੁਹਿੰਮ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਲੇਖ ਲਿਖਣ ਅਤੇ ਕੁਇਜ਼ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਦੇ ਟੌਪ-10 ਪ੍ਰਤੀਯੋਗੀਆਂ ਵਿਚ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਦੇ ਤਿੰਨ ਪੜਾਅ ਸਫਲਤਾਪੂਰਵਕ ਪਾਰ ਕਰਨ ਉਪਰੰਤ ਲੇਖ ਲਿਖਣ ਮੁਕਾਬਲੇ ਵਿਚ ਸਾਦੀਆ ਅਬਦਾਲ (ਬੀ.ਏ. ਭਾਗ ਤੀਜਾ) ਅਤੇ ਕੁਇਜ਼ ਮੁਕਾਬਲੇ ਵਿਚ ਮਦੀਹਾ (ਬੀ.ਏ. ਭਾਗ ਤੀਜਾ) ਅਤੇ ਸਾਦੀਆ (ਬੀ.ਏ. ਭਾਗ ਦੂਜਾ) ਨੇ ਜ਼ਿਲ੍ਹਾ ਪੱਧਰ ‘ਤੇ ਟੌਪ-10 ਵਿਚ ਆਪਣੀ ਜਗ੍ਹਾ ਬਣਾਈ। ਇਨ੍ਹਾਂ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ, ਮਲੇਰਕੋਟਲਾ, ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਵਲੋਂ ਉਨ੍ਹਾਂ ਨੂੰ ਸਰਟੀਫਿਕੇਟ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਫਲਤਾ ਵਿੱਚ ਕਾਲਜ ਦੀ ਸਵੀਪ ਇੰਚਾਰਜ ਪ੍ਰੋ. (ਡਾ.) ਸ਼ਹਿਨਾਜ਼ ਨੰਦਨ ਅਤੇ ਰਾਸ਼ਦਾ ਨੰਦਨ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਰਾਹਿਲਾ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਪ੍ਰਾਪਤੀ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਉੱਘੇ ਕਾਰੋਬਾਰੀ ਤੇ ਸਮਾਜ ਸੇਵੀ ਜਗਪਾਲ ਸਿੰਘ ਖੰਗੂੜਾ ਦਾ ਦਿਹਾਂਤ
Ad Position 24