23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਦੂਨ ਇੰਟਰਨੈਸ਼ਨਲ ਸਕੂਲ ਵਿੱਚ ਮਨਾਇਆ ਪ੍ਰਕਾਸ਼ ਦਿਹਾੜਾ

ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ) - ਦੂਨ ਇੰਟਰਨੈਸ਼ਨਲ ਸਕੂਲ ਵਿਖੇ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲ ਵਿੱਚ ਵਿਸ਼ੇਸ਼ ਧਾਰਮਿਕ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 24-11-2026
ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ) - ਦੂਨ ਇੰਟਰਨੈਸ਼ਨਲ ਸਕੂਲ ਵਿਖੇ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲ ਵਿੱਚ ਵਿਸ਼ੇਸ਼ ਧਾਰਮਿਕ ਅਤੇ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਰਸਭਿੰਨੇ ਸ਼ਬਦ ਗਾਇਨ ਨਾਲ ਕੀਤਾ ਗਿਆ। ਬੱਚਿਆਂ ਦੀ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਲਈ ‘ਖੰਡਾ’ ਬਣਾਉਣ ਦੀ ਵਿਸ਼ੇਸ਼ ਐਕਟੀਵਿਟੀ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਸਿੱਖ ਵਿਰਸੇ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਤੋਂ ਇਲਾਵਾ ਗੁਰੂ ਜੀ ਨਾਲ ਸੰਬੰਧਿਤ ਕਵਿਤਾਵਾਂ ਅਤੇ ਭਾਸ਼ਣਾਂ ਅਤੇ ਰਾਹੀਂ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। ਗੁਰਦੁਆਰਾ ਸ਼੍ਰੀ ਨਾਨਕਿਆਣਾ ਸਾਹਿਬ ਪਹੁੰਚ ਕੇ ਵਿਦਿਆਰਥੀਆਂ ਨੇ ਮੱਥਾ ਟੇਕਿਆ ਅਤੇ ਸ਼ਾਂਤੀ, ਏਕਤਾ, ਲੰਗਰ ਦੀ ਸੇਵਾ, ਨਿਮਰਤਾ ਅਤੇ ਸਮਾਨਤਾ ਦੇ ਸੰਕਲਪ ਨੂੰ ਅਨੁਭਵ ਕੀਤਾ। ਇਸ ਦੌਰਾਨ , ਸਕੂਲ ਦੇ ਚੇਅਰਮੈਨ ਸ੍ਰੀ ਅਜੀਤਇੰਦਰ ਸਿੰਘ ਮਾਨਸ਼ਾਹੀਆ, ਮੇਨੈਜਿੰਗ ਡਾਇਰੈਕਟਰ ਸ੍ਰੀਮਤੀ ਹਰਨੀਤ ਕੌਰ ਮਾਨਸ਼ਾਹੀਆ, ਡਾਇਰੈਕਟਰ ਅਨੁਰੂਪ ਜੌਹਲ ਅਤੇ ਪ੍ਰਿੰਸੀਪਲ ਅੰਜਲੀ ਸਿੱਧੂ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਸੰਦੇਸ਼ਾਂ ਕਿਰਤ ਕਰੋ, ਨਾਮ ਜਪੋ , ਵੰਡ ਛਕੋ ਨੂੰ ਆਪਣੇ ਜੀਵਨ ਦਾ ਆਧਾਰ ਬਣਾਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸੁਤੰਤਰਤਾ ਸੈਨਾਨੀ ਜੋੜੇ ਦੀ ਯਾਦ ਵਿੱਚ ਕੀਤਾ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਵਲੋਂ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
Ad Position 24