ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ- ਐਡਵੋਕੇਟ ਰਵਿੰਦਰ ਸਿੰਘ
ਅਮਰਗੜ੍ਹ, 23 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ, ਜੋ ਮਨੁੱਖ ਨੂੰ ਸੱਚਾਈ, ਸੇਵਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਲੀਗਲ ਵਿੰਗ ਮਾਲੇਰਕੋਟਲਾ ਦੇ ਪ੍ਰਧਾਨ ਐਡਵੋਕੇਟ ਰਵਿੰਦਰ ਸਿੰਘ ਢੀਂਡਸਾ ਨੇ ਗੁਰਪੁਰਬ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਕੀਤਾ।
ਐ
ਐਡਵੋਕੇਟ ਰਵਿੰਦਰ ਸਿੰਘ ਢੀਂਡਸਾ।
24-11-2026
ਅਮਰਗੜ੍ਹ, 23 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ, ਜੋ ਮਨੁੱਖ ਨੂੰ ਸੱਚਾਈ, ਸੇਵਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਲੀਗਲ ਵਿੰਗ ਮਾਲੇਰਕੋਟਲਾ ਦੇ ਪ੍ਰਧਾਨ ਐਡਵੋਕੇਟ ਰਵਿੰਦਰ ਸਿੰਘ ਢੀਂਡਸਾ ਨੇ ਗੁਰਪੁਰਬ ਮੌਕੇ ਸੰਗਤ ਨੂੰ ਵਧਾਈ ਦਿੰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਲੋਕਾਈ ਨੂੰ ਕਿਰਤ ਕਰਨ, ਵੰਡ ਛਕਣ ਅਤੇ ਨਾਮ ਜਪਣ ਦਾ ਸੰਦੇਸ਼ ਦਿੱਤਾ। ਸਾਨੂੰ ਜਾਤ-ਪਾਤ ਅਤੇ ਊਚ-ਨੀਚ ਤੋਂ ਉੱਪਰ ਉੱਠ ਕੇ ਸਰਬੱਤ ਦੇ ਭਲੇ ਦੀ ਭਾਵਨਾ ਨਾਲ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤ ਦੀ ਸੰਭਾਲ ਕਰਨਾ ਅਤੇ ਹਰ ਮਨੁੱਖ ਨਾਲ ਬਰਾਬਰੀ ਤੇ ਸਤਿਕਾਰ ਵਾਲਾ ਵਿਹਾਰ ਕਰਨਾ ਵੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦਾ ਅਹਿਮ ਹਿੱਸਾ ਹੈ ਤੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣਾ ਹੀ ਗੁਰਪੁਰਬ ਮਨਾਉਣ ਦੀ ਸੱਚੀ ਖੁਸ਼ੀ ਅਤੇ ਸਾਰਥਕਤਾ ਹੈ।