23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਕਿਤਾਬਾਂ ਅਤੇ ਅਖਬਾਰ ਪੜ੍ਹਨ ਦੀ ਆਦਤ ਮਨੁੱਖ ਨੂੰ ਮਾਨਸਿਕ ਸਕੂਨ ਦੇਣ ਦੇ ਨਾਲ ਜੀਵਨ ਨੂੰ ਸਹੀ ਦਿਸ਼ਾ ਵੀ ਦਿੰਦੀ ਹੈ-ਰਾਕੇਸ਼ ਗਰਗ

ਅਹਿਮਦਗੜ੍ਹ, 23 ਨਵੰਬਰ (ਸੁਖਜੀਤ ਸਿੰਘ ਖੇੜਾ) – ਅੱਜ ਦੇ ਤੇਜ਼ ਰਫ਼ਤਾਰ ਅਤੇ ਤਕਨੀਕੀ ਯੁੱਗ ਵਿੱਚ ਜਿੱਥੇ ਹਰ ਉਮਰ ਦਾ ਵਿਅਕਤੀ ਸੋਸ਼ਲ ਮੀਡੀਆ ਨਾਲ ਜੁੜਿਆ ਹੋਇਆ ਹੈ, ਉੱਥੇ ਹੀ ਕਿਤਾਬਾਂ ਅਤੇ ਅਖਬਾਰ ਪੜ੍ਹਨ ਦੀ ਘਟਦੀ ਜਾ ਰਹੀ ਰੁਚੀ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਮੋਬਾਈਲ ਫੋਨ ਅਤੇ ਸੋਸ਼ਲ ਮੀਡੀਆ ਦੀ ਬੇਲੋੜੀ ਵਰਤੋਂ ਨੇ ਮਨੁੱਖ ਦੀ ਰੋਜ਼ਾਨਾ ਜ਼ਿੰਦਗੀ, ਸੋਚਣ-ਸਮਝਣ ਦੀ ਸਮਰੱਥਾ ਅਤੇ ਪਰਿਵਾਰਕ ਸਾਂਝ ਉੱਤੇ ਵੀ ਪ੍ਰਭਾਵ ਪਾਇਆ ਹੈ।

Ad Position 21
No active advertisement
ਮੁੰਡੇ ਅਹਿਮਦਗੜ੍ਹ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਕੇਸ਼ ਗਰਗ, ਨੈਸ਼ਨਲ ਅਵਾਰਡੀ ਅਧਿਆਪਕ ਅਕੇ ਲੇਖਕ ਪਾਲੀ ਖਾਦਿਮ ਅਤੇ ਮੀਡੀਆ ਸਲਾਹਕਾਰ ਮਹਾਂਵੀਰ ਗੋਇਲ । 24-11-2026
ਅਹਿਮਦਗੜ੍ਹ, 23 ਨਵੰਬਰ (ਸੁਖਜੀਤ ਸਿੰਘ ਖੇੜਾ) – ਅੱਜ ਦੇ ਤੇਜ਼ ਰਫ਼ਤਾਰ ਅਤੇ ਤਕਨੀਕੀ ਯੁੱਗ ਵਿੱਚ ਜਿੱਥੇ ਹਰ ਉਮਰ ਦਾ ਵਿਅਕਤੀ ਸੋਸ਼ਲ ਮੀਡੀਆ ਨਾਲ ਜੁੜਿਆ ਹੋਇਆ ਹੈ, ਉੱਥੇ ਹੀ ਕਿਤਾਬਾਂ ਅਤੇ ਅਖਬਾਰ ਪੜ੍ਹਨ ਦੀ ਘਟਦੀ ਜਾ ਰਹੀ ਰੁਚੀ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਮੋਬਾਈਲ ਫੋਨ ਅਤੇ ਸੋਸ਼ਲ ਮੀਡੀਆ ਦੀ ਬੇਲੋੜੀ ਵਰਤੋਂ ਨੇ ਮਨੁੱਖ ਦੀ ਰੋਜ਼ਾਨਾ ਜ਼ਿੰਦਗੀ, ਸੋਚਣ-ਸਮਝਣ ਦੀ ਸਮਰੱਥਾ ਅਤੇ ਪਰਿਵਾਰਕ ਸਾਂਝ ਉੱਤੇ ਵੀ ਪ੍ਰਭਾਵ ਪਾਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੰਡੇ ਅਹਿਮਦਗੜ੍ਹ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਕੇਸ਼ ਗਰਗ, ਨੈਸ਼ਨਲ ਅਵਾਰਡੀ ਲੇਖਕ ਅਤੇ ਅਧਿਆਪਕ ਪਾਲੀ ਖਾਦਿਮ ਅਤੇ ਮੀਡੀਆ ਸਲਾਹਕਾਰ ਮਹਾਂਵੀਰ ਗੋਇਲ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਿਤਾਬਾਂ ਅਕੇ ਅਖਬਾਰ ਪੜ੍ਹਨਾ ਸਿਰਫ਼ ਗਿਆਨ ਹਾਸਲ ਕਰਨ ਦਾ ਸਾਧਨ ਹੀ ਨਹੀਂ, ਸਗੋਂ ਮਨੁੱਖ ਨੂੰ ਮਾਨਸਿਕ ਸਕੂਨ ਦੇਣ ਅਤੇ ਉਸ ਦੀ ਸੋਚ ਨੂੰ ਨਵੀਂ ਦਿਸ਼ਾ ਦੇਣ ਦਾ ਵੀ ਮਹੱਤਵਪੂਰਨ ਜ਼ਰੀਆ ਹੈ। ਚੰਗੀਆਂ ਕਿਤਾਬਾਂ ਮਨੁੱਖ ਨੂੰ ਜ਼ਿੰਦਗੀ ਦੇ ਤਜਰਬਿਆਂ, ਸਮਾਜਿਕ ਕਦਰਾਂ-ਕੀਮਤਾਂ ਅਤੇ ਵੱਖ-ਵੱਖ ਵਿਸ਼ਿਆਂ ਬਾਰੇ ਡੂੰਘਾਈ ਨਾਲ ਸੋਚਣ ਦਾ ਮੌਕਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਦੀ ਲਗਾਤਾਰ ਵਰਤੋਂ ਕਾਰਨ ਲੋਕਾਂ ਵਿੱਚ ਕਾਹਲ, ਬੇਚੈਨੀ ਅਤੇ ਇਕਾਗਰਤਾ ਦੀ ਕਮੀ ਵਰਗੀਆਂ ਸਮੱਸਿਆਵਾਂ ਵਧ ਰਹੀਆਂ ਹਨ। ਲੋਕ ਘੰਟਿਆ ਂਬੱਧੀ ਮੋਬਾਈਲ ਸਕਰੀਨ ਨਾਲ ਜੁੜੇ ਰਹਿੰਦੇ ਹਨ, ਪਰ ਆਪਣੇ ਲਈ ਅਤੇ ਆਪਣੇ ਪਰਿਵਾਰ ਲਈ ਸਮਾਂ ਕੱਢਣਾ ਭੁੱਲਦੇ ਜਾ ਰਹੇ ਹਨ। ਇਸ ਦੇ ਉਲਟ ਕਿਤਾਬਾਂ ਤੇ ਅਖਬਾਰ ਪੜ੍ਹਨ ਨਾਲ ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਵਿਅਕਤੀ ਨੂੰ ਆਪਣੇ ਵਿਚਾਰਾਂ ਨਾਲ ਜੁੜਨ ਦਾ ਮੌਕਾ ਮਿਲਦਾ ਹੈ। ਉਹਨਾਂ ਨੇ ਕਿਹਾ ਕਿ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਲਈ ਮਾਪਿਆਂ, ਅਧਿਆਪਕਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਬੱਚਿਆਂ ਨੂੰ ਸਿਰਫ਼ ਮੋਬਾਈਲ ਅਤੇ ਇੰਟਰਨੈੱਟ ਤੱਕ ਸੀਮਤ ਰੱਖਣ ਦੀ ਬਜਾਏ ਉਨ੍ਹਾਂ ਨੂੰ ਚੰਗਾ ਸਾਹਿਤ, ਜੀਵਨੀਆਂ, ਇਤਿਹਾਸਕ ਪੁਸਤਕਾਂ ਅਤੇ ਪ੍ਰੇਰਨਾਦਾਇਕ ਕਿਤਾਬਾਂ ਅਤੇ ਅਖਬਾਰ ਪੜ੍ਹਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਬਾਈਲ ਅੱਜ ਦੀ ਲੋੜ ਜ਼ਰੂਰ ਹੈ, ਪਰ ਇਸ ਦੀ ਵਰਤੋਂ ਸਾਡੀ ਆਦਤ ਜਾਂ ਮਜਬੂਰੀ ਨਹੀਂ ਬਣਨੀ ਚਾਹੀਦੀ। ਹਰ ਵਿਅਕਤੀ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਕੁਝ ਸਮਾਂ ਕਿਤਾਬਾਂ ਪੜ੍ਹਨ ਲਈ ਜ਼ਰੂਰ ਕੱਢਣਾ ਚਾਹੀਦਾ ਹੈ। ਸਾਹਿਤ ਨਾਲ ਜੁੜਿਆ ਮਨੁੱਖ ਸਮਾਜ ਨੂੰ ਵਧੇਰੇ ਚੰਗੇ ਢੰਗ ਨਾਲ ਸਮਝਣ ਦੇ ਨਾਲ - ਨਾਲ ਆਪਣੀ ਜ਼ਿੰਦਗੀ ਵਿੱਚ ਵੀ ਸਕਾਰਾਤਮਕ ਤਬਦੀਲੀ ਲਿਆ ਸਕਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਆਓ, ਸੋਸ਼ਲ ਮੀਡੀਆ ਦੀ ਬੇਲੋੜੀ ਵਰਤੋਂ ਘਟਾ ਕੇ ਕਿਤਾਬਾਂ ਨਾਲ ਮੁੜ ਦੋਸਤੀ ਕਰੀਏ, ਕਿਉਂਕਿ ਪੜ੍ਹਨ ਦੀ ਆਦਤ ਹੀ ਇੱਕ ਗਿਆਨਵਾਨ, ਸੂਝਵਾਨ ਅਤੇ ਸੰਵੇਦਨਸ ਼ੀਲ ਸਮਾਜ ਦੀ ਨੀਂਹ ਰੱਖ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ ’ਚ 27 ਦੀ ਰਾਤ 8 ਵਜੇ ਹੋਵੇਗੀ ਏਅਰ ਰੇਡ ਤੇ ਬਲੈਕਆਊਟ ਦੀ ਮੌਕ ਡਰਿੱਲ ਅਗਲੀ ਖ਼ਬਰ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ- ਐਡਵੋਕੇਟ ਰਵਿੰਦਰ ਸਿੰਘ
Ad Position 24