23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮਲੇਰਕੋਟਲਾ ’ਚ 27 ਦੀ ਰਾਤ 8 ਵਜੇ ਹੋਵੇਗੀ ਏਅਰ ਰੇਡ ਤੇ ਬਲੈਕਆਊਟ ਦੀ ਮੌਕ ਡਰਿੱਲ

ਮਲੇਰਕੋਟਲਾ, 23 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਕਿਸੇ ਵੀ ਸੰਭਾਵੀ ਐਮਰਜੈਂਸੀ ਜਾਂ ਹਵਾਈ ਹਮਲੇ ਵਰਗੀ ਸਥਿਤੀ ਨਾਲ ਨਜਿੱਠਣ ਲਈ 27 ਨਵੰਬਰ ਨੂੰ ਰਾਤ 8 ਵਜੇ ਮਲੇਰਕੋਟਲਾ ਵਿਖੇ ਮੌਕ ਡਰਿੱਲ ਕਰਵਾਈ ਜਾਵੇਗੀ। ਇਹ ਅਭਿਆਸ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਰਿਹੰਤ ਸਪਿਨਿੰਗ ਮਿੱਲਜ਼ ਵਿਚ ਏਅਰ ਰੇਡ ਚੇਤਾਵਨੀ ਤੇ ਬਲੈਕਆਊਟ ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਕੀਤਾ ਜਾਵੇਗਾ।

Ad Position 21
No active advertisement
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਨਜੀਤ ਸਿੰਘ ਚੀਮਾ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ। ਤਸਵੀਰ : ਮੁਹੰਮਦ ਹਨੀਫ਼ ਥਿੰਦ 24-11-2026
ਮਲੇਰਕੋਟਲਾ, 23 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਕਿਸੇ ਵੀ ਸੰਭਾਵੀ ਐਮਰਜੈਂਸੀ ਜਾਂ ਹਵਾਈ ਹਮਲੇ ਵਰਗੀ ਸਥਿਤੀ ਨਾਲ ਨਜਿੱਠਣ ਲਈ 27 ਨਵੰਬਰ ਨੂੰ ਰਾਤ 8 ਵਜੇ ਮਲੇਰਕੋਟਲਾ ਵਿਖੇ ਮੌਕ ਡਰਿੱਲ ਕਰਵਾਈ ਜਾਵੇਗੀ। ਇਹ ਅਭਿਆਸ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਰਿਹੰਤ ਸਪਿਨਿੰਗ ਮਿੱਲਜ਼ ਵਿਚ ਏਅਰ ਰੇਡ ਚੇਤਾਵਨੀ ਤੇ ਬਲੈਕਆਊਟ ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਕੀਤਾ ਜਾਵੇਗਾ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਿਕਾਸ) ਮਨਜੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਉਨ੍ਹਾਂ ਦੱਸਿਆ ਕਿ ਇਹ ਅਭਿਆਸ ਡੀ.ਜੀ.ਪੀ.-ਕਮ-ਕਮਾਂਡੈਂਟ ਜਨਰਲ, ਪੰਜਾਬ ਹੋਮ ਗਾਰਡਜ਼ ਅਤੇ ਡਾਇਰੈਕਟਰ, ਸਿਵਲ ਡਿਫੈਂਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਮੌਕ ਡਰਿੱਲ ਦੀ ਸ਼ੁਰੂਆਤ ਰਾਤ 8 ਵਜੇ ਸਾਇਰਨ ਵਜਾ ਕੇ ਹੋਵੇਗੀ। ਸਾਇਰਨ ਤੋਂ ਬਾਅਦ ਨਿਰਧਾਰਤ ਰਿਹਾਇਸ਼ੀ ਖੇਤਰ ਵਿਚ ਬਲੈਕਆਊਟ ਕੀਤਾ ਜਾਵੇਗਾ, ਜਿਸ ਤਹਿਤ ਲੋਕਾਂ ਨੂੰ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣੀਆਂ ਹੋਣਗੀਆਂ। ਇਸ ਦੌਰਾਨ ਜ਼ਰੂਰੀ ਸੇਵਾਵਾਂ ਪ੍ਰਭਾਵਿਤ ਨਹੀਂ ਹੋਣਗੀਆਂ। ਇਸ ਅਭਿਆਸ ਵਿਚ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ, ਪੁਲਿਸ, ਫਾਇਰ ਬ੍ਰਿਗੇਡ, ਸਿਹਤ ਵਿਭਾਗ, ਨਗਰ ਕੌਂਸਲ, ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨ.ਸੀ.ਸੀ. ਸਮੇਤ ਵੱਖ-ਵੱਖ ਏਜੰਸੀਆਂ ਦੀਆਂ ਟੀਮਾਂ ਸ਼ਮੂਲੀਅਤ ਕਰਨਗੀਆਂ।ਵਧੀਕ ਡਿਪਟੀ ਕਮਿਸ਼ਨਰ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਸਾਇਰਨ ਨੂੰ ਅਸਲ ਖ਼ਤਰਾ ਨਾ ਸਮਝਣ ਤੇ ਘਬਰਾਹਟ ਵਿਚ ਨਾ ਆਉਣ। ਇਹ ਪਹਿਲਾਂ ਤੋਂ ਨਿਰਧਾਰਤ ਅਭਿਆਸ ਹੈ। ਇਸ ਮੌਕੇ ਡੀ.ਐੱਸ.ਪੀ. ਡਾ. ਮਾਨਵਜੀਤ ਸਿੰਘ ਸਿੱਧੂ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ, ਫਾਇਰਮੈਨ ਸੁਖਵਿੰਦਰ ਸਿੰਘ, ਕੰਪਨੀ ਕਮਾਂਡਰ ਰੁਪਿੰਦਰ ਸਿੰਘ, ਅਰਿਹੰਤ ਸਪਿਨਿੰਗ ਮਿੱਲਜ਼ ਦੇ ਮੈਨੇਜਰ (ਐਚ.ਆਰ.) ਰਾਜ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਜੀਤ ਸਿੰਘ ਨੇ ਨਵੇਂ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਕਿਤਾਬਾਂ ਅਤੇ ਅਖਬਾਰ ਪੜ੍ਹਨ ਦੀ ਆਦਤ ਮਨੁੱਖ ਨੂੰ ਮਾਨਸਿਕ ਸਕੂਨ ਦੇਣ ਦੇ ਨਾਲ ਜੀਵਨ ਨੂੰ ਸਹੀ ਦਿਸ਼ਾ ਵੀ ਦਿੰਦੀ ਹੈ-ਰਾਕੇਸ...
Ad Position 24