24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਹੈਰੋਇਨ ਸਮੇਤ ਕਾਬੂ

ਧੂਰੀ, 24 ਨਵੰਬਰ (ਲਖਵੀਰ ਸਿੰਘ ਧਾਂਦਰਾ) - ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਵੱਲੋਂ ਨਸ਼ਿਆਂ ਦੇ ਸੌਦਾਗਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਗਈ ਤਿੱਖੀ ਮੁਹਿੰਮ ਨੂੰ ਉਸ ਵੇਲੇ ਵੱਡਾ ਬੂਰ ਪਿਆ, ਜਦੋਂ ਸਥਾਨਕ ਪੁਲਿਸ ਨੇ 9 ਗ੍ਰਾਮ ਹੈਰੋਇਨ ਸਣੇ ਇੱਕ ਨਸ਼ਾ ਤਸਕਰ ਨੂੰ ਦਬੋਚ ਲਿਆ।

Ad Position 21
No active advertisement
ਅਜੀਤ ਡੈਸਕ 25-11-2026
ਧੂਰੀ, 24 ਨਵੰਬਰ (ਲਖਵੀਰ ਸਿੰਘ ਧਾਂਦਰਾ) - ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਵੱਲੋਂ ਨਸ਼ਿਆਂ ਦੇ ਸੌਦਾਗਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਗਈ ਤਿੱਖੀ ਮੁਹਿੰਮ ਨੂੰ ਉਸ ਵੇਲੇ ਵੱਡਾ ਬੂਰ ਪਿਆ, ਜਦੋਂ ਸਥਾਨਕ ਪੁਲਿਸ ਨੇ 9 ਗ੍ਰਾਮ ਹੈਰੋਇਨ ਸਣੇ ਇੱਕ ਨਸ਼ਾ ਤਸਕਰ ਨੂੰ ਦਬੋਚ ਲਿਆ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਧੂਰੀ ਦੇ ਮੁਖੀ ਥਾਣੇਦਾਰ ਜੈਦੀਪ ਸ਼ਰਮਾ ਨੇ ਦੱਸਿਆ ਕਿ ਐੱਸ.ਐੱਸ.ਪੀ. ਸਾਹਿਬ ਦੀਆਂ ਸਖ਼ਤ ਹਦਾਇਤਾਂ ‘ਤੇ ਅਮਲ ਕਰਦਿਆਂ ਅਤੇ ਡੀ.ਐੱਸ.ਪੀ. ਧੂਰੀ ਗੁਰਪ੍ਰੀਤ ਸਿੰਘ ਦੀ ਸੁਚੱਜੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਇਲਾਕੇ ਵਿੱਚ ਗਸ਼ਤ ਅਤੇ ਨਾਕਾਬੰਦੀ ਤੇਜ਼ ਕੀਤੀ ਹੋਈ ਸੀ।ਇਸੇ ਦੌਰਾਨ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਕੁਲਦੀਪ ਸਿੰਘ ਵਾਸੀ ਬਰਨਾਲਾ, ਜੋ ਕਿ ਹਾਲ ਅਬਾਦ ਧੂਰੀ ਵਿਖੇ ਰਹਿ ਰਿਹਾ ਸੀ, ਨੁੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਧੂਰੀ ਵਿਖੇ ਐਨ.ਡੀ.ਪੀ.ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਨੰਬਰ 224 ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਥਾਣਾ ਮੁਖੀ ਜੈਦੀਪ ਸਿੰਘ ਨੇ ਅੱਗੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਉਹ ਇਹ ਨਸ਼ਾ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਹੜੇ-ਕਿਹੜੇ ਟਿਕਾਣਿਆਂ ‘ਤੇ ਸਪਲਾਈ ਕਰਨੀ ਸੀ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਨਸ਼ਾ ਵੇਚਣ ਵਾਲੇ ਮਾੜੇ ਅਨਸਰਾਂ ਦੀ ਇਤਲਾਹ ਬਿਨਾਂ ਕਿਸੇ ਡਰ-ਭੈਅ ਦੇ ਪੁਲਿਸ ਨੂੰ ਦਿੱਤੀ ਜਾਵੇ, ਤਾਂ ਜੋ ਨੌਜਵਾਨੀ ਨੂੰ ਇਸ ਦਲਦਲ ਵਿੱਚੋਂ ਬਚਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਮੁਕਾਬਲੇ ਕੰਗਣਵਾਲ ਵਿਖੇ ਸ਼ਾਨਦਾਰ ਢੰਗ ਨਾਲ ਸੰਪੰਨ ਅਗਲੀ ਖ਼ਬਰ ਮਹਿੰਦਰ ਪਾਲ ਗਰਗ ਕੈਨੇਡਾ ’ਚ ਬਣੇ ‘ਪੀਸ ਅਫ਼ਸਰ’
Ad Position 24