25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸੰਗਰੂਰ ਦੀ ਕੂੜਾ ਪ੍ਰਬੰਧਨ ਪ੍ਰਣਾਲੀ ਨਿਆਂਇਕ ਜਾਂਚ ਦੇ ਘੇਰੇ ਵਿੱਚ ਕੂੜਾ ਪ੍ਰੋਸੈਸਿੰਗ ਅਤੇ ਨਿਪਟਾਰਾ ਕੇਂਦਰ ਸਥਾਪਤ ਨਾ ਕਰਨ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚਿਆ

ਸੰਗਰੂਰ, 24 ਨਵੰਬਰ (ਧੀਰਜ ਪਸ਼ੌਰੀਆ) - ਸੰਗਰੂਰ ਵਿੱਚ ਠੋਸ ਕੂੜੇ ਦੇ ਪ੍ਰਬੰਧਨ ਅਤੇ ਨਿਪਟਾਰੇ ਲਈ ਸਥਾਈ ਸਹੂਲਤ ਸਥਾਪਤ ਨਾ ਕੀਤੇ ਜਾਣ ਦਾ ਮਾਮਲਾ ਹੁਣ ਨਿਆਂਇਕ ਜਾਂਚ ਦੇ ਘੇਰੇ ਵਿੱਚ ਆ ਗਿਆ ਹੈ। ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 25-11-2026
ਸੰਗਰੂਰ, 24 ਨਵੰਬਰ (ਧੀਰਜ ਪਸ਼ੌਰੀਆ) - ਸੰਗਰੂਰ ਵਿੱਚ ਠੋਸ ਕੂੜੇ ਦੇ ਪ੍ਰਬੰਧਨ ਅਤੇ ਨਿਪਟਾਰੇ ਲਈ ਸਥਾਈ ਸਹੂਲਤ ਸਥਾਪਤ ਨਾ ਕੀਤੇ ਜਾਣ ਦਾ ਮਾਮਲਾ ਹੁਣ ਨਿਆਂਇਕ ਜਾਂਚ ਦੇ ਘੇਰੇ ਵਿੱਚ ਆ ਗਿਆ ਹੈ। ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ।ਪਟੀਸ਼ਨ ਵਿੱਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ ਕਿ ਸੰਗਰੂਰ ਵਿੱਚ ਠੋਸ ਕੂੜੇ ਦੀ ਪ੍ਰੋਸੈਸਿੰਗ ਅਤੇ ਨਿਪਟਾਰੇ ਲਈ ਢੁੱਕਵੀਂ ਜ਼ਮੀਨ ਮੁਹੱਈਆ ਕਰਵਾਈ ਜਾਵੇ ਅਤੇ ਇੱਕ ਅਧਿਕਾਰਤ ਤੇ ਸਥਾਈ ਸਹੂਲਤ ਸਥਾਪਤ ਕੀਤੀ ਜਾਵੇ। ਇਸ ਤੋਂ ਇਲਾਵਾ ਖੇਤਰੀ ਪੱਧਰ ’ਤੇ ਸਾਂਝੇ ਕੂੜਾ ਪ੍ਰਬੰਧਨ ਦੀ ਵਿਵਸਥਾ ਕਰਨ ਬਾਰੇ ਵੀ ਵਿਚਾਰ ਕਰਨ ਦੀ ਮੰਗ ਕੀਤੀ ਗਈ ਹੈ। ਟੀਸ਼ਨਕਰਤਾਵਾਂ ਜਸਇੰਦਰ ਕੌਰ ਸੇਖੋ, ਸਾਨਿਤ ਗਰੇਵਾਲ ਅਤੇ ਪ੍ਰਦੀਪ ਸਿੰਗਲਾ ਵੱਲੋਂ ਦਲੀਲ ਦਿੱਤੀ ਗਈ ਹੈ ਕਿ ਸੰਗਰੂਰ ਵਿੱਚ ਕੂੜੇ ਦੇ ਨਿਪਟਾਰੇ ਲਈ ਕੋਈ ਪੱਕਾ ਪ੍ਰਬੰਧ ਨਾ ਹੋਣ ਕਾਰਨ ਨਗਰ ਕੌਂਸਲ ਨੂੰ ਨਿੱਜੀ ਤੌਰ ’ਤੇ ਕੂੜਾ ਸੁੱਟਣ ਵਾਲੀਆਂ ਥਾਵਾਂ ’ਤੇ ਨਿਰਭਰ ਰਹਿਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵੱਲੋਂ ਠੋਸ ਕੂੜਾ ਪ੍ਰਬੰਧਨ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੀਆਂ ਕਾਨੂੰਨੀ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਸਫਲਤਾ ਦਿਖਾਈ ਗਈ ਹੈ।ਪਟੀਸ਼ਨ ਵਿੱਚ ਦੱਸਿਆ ਗਿਆ ਹੈ ਕਿ ਸੰਗਰੂਰ ਸ਼ਹਿਰ ਵਿੱਚ 29 ਵਾਰਡ ਅਤੇ ਲਗਭਗ 17,500 ਘਰ ਹਨ, ਜਿੱਥੋਂ ਰੋਜ਼ਾਨਾ ਕਰੀਬ 37 ਟਨ ਠੋਸ ਕੂੜਾ ਪੈਦਾ ਹੁੰਦਾ ਹੈ। ਇਹ ਅੰਕੜੇ ਆਪਣੇ ਆਪ ਵਿੱਚ ਦਰਸਾਉਂਦੇ ਹਨ ਕਿ ਸ਼ਹਿਰ ਵਿੱਚ ਕੂੜੇ ਦੀ ਛਾਂਟੀ, ਪ੍ਰੋਸੈਸਿੰਗ ਅਤੇ ਨਿਪਟਾਰੇ ਲਈ ਨਿਯਮਤ ਪ੍ਰਬੰਧ, ਲੋੜੀਂਦੀ ਬੁਨਿਆਦੀ ਸਹੂਲਤ ਅਤੇ ਢੁੱਕਵੀਂ ਵਿਵਸਥਾ ਹੋਣੀ ਬੇਹੱਦ ਜ਼ਰੂਰੀ ਹੈ।ਪਟੀਸ਼ਨਕਰਤਾਵਾਂ ਨੇ ਠੋਸ ਕੂੜਾ ਪ੍ਰਬੰਧਨ ਅਤੇ ਸੰਭਾਲ ਨਿਯਮ 2010, ਠੋਸ ਕੂੜਾ ਪ੍ਰਬੰਧਨ ਨਿਯਮ 2016 ਅਤੇ 2026 ਦੇ ਨਿਯਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਬੰਧਤ ਅਧਿਕਾਰੀ ਕੂੜੇ ਦੀ ਛਾਂਟੀ, ਪ੍ਰੋਸੈਸਿੰਗ ਅਤੇ ਨਿਪਟਾਰੇ ਸਬੰਧੀ ਆਪਣੀ ਕਾਨੂੰਨੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫਲ ਰਹੇ ਹਨ।ਇਹ ਪਟੀਸ਼ਨ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਪ੍ਰਮੋਦ ਗੋਇਲ ਦੇ ਬੈਂਚ ਅੱਗੇ ਸੁਣਵਾਈ ਲਈ ਪੇਸ਼ ਹੋਈ। ਸੁਣਵਾਈ ਦੌਰਾਨ ਪਟੀਸ਼ਨਕਰਤਾ ਵੱਲੋਂ ਪੇਸ਼ ਹੋਏ ਵਕੀਲ ਨੇ ਆਪਣਾ ਪੱਖ ਰੱਖਿਆ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 22 ਦਸੰਬਰ ਲਈ ਤੈਅ ਕਰ ਦਿੱਤੀ। ਪਟੀਸ਼ਨ ਵਿੱਚ ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਸੰਗਰੂਰ ਸ਼ਹਿਰ ਵਿੱਚ ਕੂੜੇ ਦੇ ਵਿਗਿਆਨਕ ਅਤੇ ਨਿਯਮਾਂ ਅਨੁਸਾਰ ਨਿਪਟਾਰੇ ਲਈ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਨੂੰ ਢੁੱਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਵਾਰਿਸ ਪੰਜਾਬ ਦੇ ਅਕਾਲੀ ਦਲ ਨਾਲ ਪੰਜਾਬ ਦੇ ਨੌਜਵਾਨਾਂ ਦਾ ਹਜੂਮ ਜੁੜ ਕੇ ਬਦਲੇਗਾ ਪੰਜਾਬ ਦੀ ਨੁਹਾਰ-ਝੂੰਦਾਂ ਨੀਲੋਵਾਲ-ਛ... ਅਗਲੀ ਖ਼ਬਰ ਸੰਤ ਅਤਰ ਸਿੰਘ ਅਕਾਲ ਅਕੈਡਮੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ
Ad Position 24