25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਭੁਪਿੰਦਰਾ ਗਲੋਬਲ ਸਕੂਲ ਵਿਖੇ ਵਿਸ਼ਾਲ ਦਸਤਾਰ ਮੁਕਾਬਲੇ ਕਰਵਾਏ

ਮਾਲੇਰਕੋਟਲਾ, 24 ਨਵੰਬਰ (ਮਨਜਿੰਦਰ ਸਿੰਘ ਸਰੌਦ)- ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ’ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਅਤੇ ਇਲਾਕੇ ਦੀ ਨਾਮੀ ਵਿਦਿਅਕ ਸੰਸਥਾ ਭੁਪਿੰਦਰਾ ਗਲੋਬਲ ਸਕੂਲ ਮਾਲੇਰਕੋਟਲਾ ਵੱਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨ ਸੰਬੰਧੀ ਸਕੂਲ ਪੱਧਰੀ ਦਸਤਾਰ ਮੁਕਾਬਲੇ ਕਰਵਾਏ ਗਏ । ਮੁਕਾਬਲੇ ‘ਚ ਸਕੂਲ ਦੇ 90 ਵਿਦਿਆਰਥੀਆਂ ਨੇ ਭਾਗ ਲਿਆ ।

Ad Position 21
No active advertisement
ਅਜੀਤ ਡੈਸਕ 25-11-2026
ਮਾਲੇਰਕੋਟਲਾ, 24 ਨਵੰਬਰ (ਮਨਜਿੰਦਰ ਸਿੰਘ ਸਰੌਦ)- ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ’ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਅਤੇ ਇਲਾਕੇ ਦੀ ਨਾਮੀ ਵਿਦਿਅਕ ਸੰਸਥਾ ਭੁਪਿੰਦਰਾ ਗਲੋਬਲ ਸਕੂਲ ਮਾਲੇਰਕੋਟਲਾ ਵੱਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨ ਸੰਬੰਧੀ ਸਕੂਲ ਪੱਧਰੀ ਦਸਤਾਰ ਮੁਕਾਬਲੇ ਕਰਵਾਏ ਗਏ । ਮੁਕਾਬਲੇ ‘ਚ ਸਕੂਲ ਦੇ 90 ਵਿਦਿਆਰਥੀਆਂ ਨੇ ਭਾਗ ਲਿਆ । ਵਿਦਿਆਰਥੀਆਂ ਨੂੰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਦਸਤਾਰਾਂ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ ਨਾਲ ਹੀ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ । ਭੁਪਿੰਦਰਾ ਗਲੋਬਲ ਸਕੂਲ ਦੇ ਐਮ.ਡੀ. ਮੈਡਮ ਲਖਵੀਰ ਕੌਰ ਢੀਂਡਸਾ ਅਤੇ ਪ੍ਰਿੰਸੀਪਲ ਸਤਬੀਰ ਕੌਰ ਸਾਹੀ ਵੱਲੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਦਸਤਾਰ ਕੋਚਾਂ ਦਾ ਸਨਮਾਨ ਕੀਤਾ ਗਿਆ । ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਡਾ. ਮਨਦੀਪ ਸਿੰਘ ਖੁਰਦ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਸਤਾਰ ਸਾਡੀ ਪਹਿਚਾਣ ਤੇ ਕੇਸ਼ ਗੁਰੂ ਦੀ ਮੋਹਰ ਹਨ ਇਸ ਲਈ ਸਾਨੂੰ ਸਾਡੇ ਗੁਰੂ ਸਾਹਿਬਾਨ ਦੇ ਪੂਰਨਿਆਂ ‘ਤੇ ਚੱਲਣਾ ਚਾਹੀਦਾ ਹੈ । ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਚੇਅਰਮੈਨ ਜਰਨੈਲ ਸਿੰਘ ਨੱਥੋਹੇੜੀ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ । ਇਸ ਮੌਕੇ ਮੈਨੇਜਿੰਗ ਡਾਇਰੈਕਟਰ ਲਖਵੀਰ ਕੌਰ, ਪ੍ਰਿੰਸੀਪਲ ਸਤਬੀਰ ਕੌਰ ਸਾਹੀ, ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਇੰਟਰਨੈਸ਼ਨਲ ਦਸਤਾਰ ਕੋਚ ਸੁਖਚੈਨ ਸਿੰਘ ਭੈਣੀ, ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾਂ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਦਾ ਪੋਸਟਰ ਅਤੇ ਕਾਰਡ ਜਾਰੀ ਸ੍ਰੀ ਸੁੰਦਰ ਕਾਂਡ ਜੀ ਦੇ ਪਾਠ ਮਨਸਾ ਦੇਵੀ ਮੰਦਰ ਵਿਖੇ 28 ਨੂੰ ਅਗਲੀ ਖ਼ਬਰ ਬਲਜੀਤ ਸਿੰਘ ਨੇ ਨਵੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ
Ad Position 24