24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਖੁਸ਼ਹਾਲ ਪੰਜਾਬ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ ਮੋਗਾ ਦੀ ਇਤਿਹਾਸਕ ਰੈਲੀ - ਪ੍ਰੋ. ਗੱਜਣਮਾਜਰਾ

ਮਾਲੇਰਕੋਟਲਾ, 24 ਨਵੰਬਰ (ਮਨਜਿੰਦਰ ਸਿੰਘ ਸਰੌਦ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀ, ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਮੰਜ਼ਿਲਾਂ ਵੱਲ ਅੱਗੇ ਵੱਧ ਰਿਹਾ ਹੈ । ਸੂਬੇ ਵਿੱਚ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਕੇ ਇੱਕ ਨਵੇਂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।

Ad Position 21
No active advertisement
ਅਜੀਤ ਡੈਸਕ 25-11-2026
ਮਾਲੇਰਕੋਟਲਾ, 24 ਨਵੰਬਰ (ਮਨਜਿੰਦਰ ਸਿੰਘ ਸਰੌਦ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀ, ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਮੰਜ਼ਿਲਾਂ ਵੱਲ ਅੱਗੇ ਵੱਧ ਰਿਹਾ ਹੈ । ਸੂਬੇ ਵਿੱਚ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਕੇ ਇੱਕ ਨਵੇਂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਮ ਆਦਮੀ ਪਾਰਟੀ ਦੇ 14 ਵੇਂ ਸਥਾਪਨਾ ਦਿਵਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੀਤਾ । ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ 26 ਨਵੰਬਰ ਨੂੰ ਸਵੇਰੇ 11 ਵਜੇ ਮੋਗਾ ਦੇ ਪਿੰਡ ਮਟਵਾਣੀ ਵਿਖੇ ਵਿਸ਼ਾਲ ਮਹਾਂ-ਰੈਲੀ ਕਰਵਾਈ ਜਾ ਰਹੀ ਹੈ । ਇਸ ਇਤਿਹਾਸਕ ਇਕੱਠ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰੇਗੀ ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਮਾਝੀ ਵਿਖੇ ਖੋ-ਖੋ ਸੀਨੀਅਰ ਚੈਂਪੀਅਨਸ਼ਿਪ ਦੇ ਲੜਕੇ-ਲੜਕੀਆਂ ਦੇ ਟਰਾਇਲ ਕਰਵਾਏ ਅਗਲੀ ਖ਼ਬਰ ਧਾਰਮਿਕ ਸਮਾਗਮ ਦਾ ਪੋਸਟਰ ਅਤੇ ਕਾਰਡ ਜਾਰੀ ਸ੍ਰੀ ਸੁੰਦਰ ਕਾਂਡ ਜੀ ਦੇ ਪਾਠ ਮਨਸਾ ਦੇਵੀ ਮੰਦਰ ਵਿਖੇ 28 ਨੂੰ
Ad Position 24