25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੰਗਰੂਰ ’ਚ ਢੋਲ ਦੀ ਥਾਪ ਨਾਲ ਲੱਡੂ ਵੰਡਦਿਆਂ ਅਕਾਲੀ ਦਲ ਤੇ ਭਾਜਪਾ ਦੇ ਆਗੂਆਂ ਨੇ ਮਨਾਈ ਗੱਠਜੋੜ ਦੀ ਖ਼ੁਸ਼ੀ ਅਕਾਲੀ ਦਲ ਤੇ ਭਾਜਪਾ ਦਾ ਮੁੱਢ ਤੋਂ ਹੀ ਨਹੁੰ-ਮਾਸ ਦਾ ਰਿਸ਼ਤਾ- ਅਰਵਿੰਦ ਖੰਨਾ

ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਹੋਏ ਗੱਠਜੋੜ ਨੂੰ ਲੈ ਕੇ ਅੱਜ ਸੰਗਰੂਰ ਵਿਚ ਦੋਹਾਂ ਪਾਰਟੀਆਂ ਦੇ ਆਗੂਆਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ। ਸ਼ਹਿਰ ਦੇ ਵਿਜੇ ਚੌਂਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਦੀ ਅਗਵਾਈ ਹੇਠ ਇਕੱਤਰ ਹੋਏ ਦੋਹਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਢੋਲ ਦੀ ਥਾਪ ’ਤੇ ਜਸ਼ਨ ਮਨਾਉਂਦਿਆਂ ਇੱਕ ਦੂਸਰੇ ਦਾ ਮੂੰਹ ਮਿੱਠਾ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਸੰਗਰੂਰ, 25 ਨਵੰਬਰ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਹੋਏ ਗੱਠਜੋੜ ਨੂੰ ਲੈ ਕੇ ਅੱਜ ਸੰਗਰੂਰ ਵਿਚ ਦੋਹਾਂ ਪਾਰਟੀਆਂ ਦੇ ਆਗੂਆਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਮਨਾਈ ਗਈ। ਸ਼ਹਿਰ ਦੇ ਵਿਜੇ ਚੌਂਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਦੀ ਅਗਵਾਈ ਹੇਠ ਇਕੱਤਰ ਹੋਏ ਦੋਹਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਲੋਂ ਢੋਲ ਦੀ ਥਾਪ ’ਤੇ ਜਸ਼ਨ ਮਨਾਉਂਦਿਆਂ ਇੱਕ ਦੂਸਰੇ ਦਾ ਮੂੰਹ ਮਿੱਠਾ ਕਰਵਾਇਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਵਿੰਦ ਖੰਨਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਰਿਸ਼ਤਾ ਮੁੱਢ ਤੋਂ ਹੀ ਨਹੁੰ-ਮਾਸ ਦਾ ਰਿਸ਼ਤਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਮਹਿਜ਼ ਇੱਕ ਸਿਆਸੀ ਗੱਠਜੋੜ ਨਹੀਂ ਸਗੋਂ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਇੱਕ ਚੰਗਾ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾਧਿਰ ਪਾਰਟੀ ਦੇ ਨਾਲ-ਨਾਲ ਸਾਰੀਆਂ ਵਿਰੋਧੀ ਪਾਰਟੀਆਂ ਦੀਆਂ ਚਿੰਤਾਵਾਂ ਇਸ ਗੱਠਜੋੜ ਨੇ ਵਧਾ ਦਿੱਤੀਆਂ ਹਨ ਕਿਉਂਕਿ ਸਾਰੀਆਂ ਹੀ ਵਿਰੋਧੀ ਪਾਰਟੀਆਂ ਨੂੰ ਇਸ ਗੱਠਜੋੜ ਤੋਂ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ। ਖੰਨਾ ਨੇ ਕਿਹਾ ਕਿ ਇਸ ਗੱਠਜੋੜ ਨਾਲ ਪੰਜਾਬ ਅੰਦਰ ਹਿੰਦੂ-ਸਿੱਖ ਏਕਤਾ ਹੋਰ ਮਜ਼ਬੂਤ ਹੋਵੇਗੀ। ਅਕਾਲੀ ਦਲ ਦੇ ਸੂਬਾਈ ਆਗੂ ਇਕਬਾਲਜੀਤ ਸਿੰਘ ਪੂਨੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਗੱਠਜੋੜ ਦੇ ਐਲਾਨ ਨੂੰ ਪਿਛਲੇ ਲੰਬੇ ਸਮੇਂ ਤੋਂ ਬੜੀ ਬੇਸਬਰੀ ਨਾਲ ਉਡੀਕ ਰਹੇ ਸਨ ਅਤੇ ਹੁਣ ਲੋਕ ਆਪਣਾ ਵੱਡਾ ਫ਼ਤਵਾ ਇਸ ਗੱਠਜੋੜ ਦੇ ਹੱਕ ਵਿਚ ਦੇ ਕੇ ਪੰਜਾਬ ਅੰਦਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ। ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਕਿਹਾ ਕਿ ਮੌਜੂਦਾ ਸੱਤਾਧਿਰ ਆਮ ਆਦਮੀ ਪਾਰਟੀ ਦੇ ਜਬਰ ਅਤੇ ਜ਼ੁਲਮ ਤੋਂ ਤੰਗ ਆਏ ਪੰਜਾਬੀ ਹੁਣ ਇਸ ਗੱਠਜੋੜ ਨੂੰ ਆਪਣਾ ਫ਼ਤਵਾ ਦੇ ਕੇ ਆਮ ਆਦਮੀ ਪਾਰਟੀ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ ਨੇ ਕਿਹਾ ਕਿ ਪੰਜਾਬ ਅੰਦਰ ਮੁੜ ਖ਼ੁਸ਼ਹਾਲੀ ਅਤੇ ਕਾਨੂੰਨ ਦਾ ਰਾਜ ਬਹਾਲ ਕਰਨ ਲਈ 2027 ਵਿਚ ਗੱਠਜੋੜ ਦੀ ਸਰਕਾਰ ਆਉਣੀ ਬੇਹੱਦ ਜ਼ਰੂਰੀ ਹੈ ਪੰਜਾਬ ਦੇ ਲੋਕ ਵੀ ਇਸ ਗੱਲ ਨੂੰ ਭਲੀ-ਭਾਂਤ ਸਮਝ ਚੁੱਕੇ ਹਨ। ਇਸ ਮੌਕੇ ਧਰਮਿੰਦਰ ਸਿੰਘ ਦੁੱਲਟ, ਸਤਵੰਤ ਸਿੰਘ ਪੂਨੀਆ, ਬੀਬੀ ਪਰਮਜੀਤ ਕੌਰ ਵਿਰਕ, ਮਨਪ੍ਰੀਤ ਸਿੰਘ ਸੇਠੀ, ਵਿਜੇ ਢੀਂਗਰਾ, ਇੰਜ. ਨਰਿੰਦਰ ਗੁਪਤਾ, ਪ੍ਰੋ. ਸੁਰਿੰਦਰ ਸ਼ਰਮਾ, ਮੰਜੁਲਾ ਸ਼ਰਮਾ,ਵਿਜੇ ਸਾਹਨੀ, ਵਿਸ਼ਾਲ ਗਰਗ ਸੋਨੂੰ, ਵਿਜੇ ਢੋਲੇਵਾਲ, ਐਡਵੋਕੇਟ ਸੁਖਵੀਰ ਸਿੰਘ ਪੂਨੀਆ, ਸੱਜਣ ਰਾਮ ਛੱਜੂ, ਦੀਪਕ ਅਗਰਵਾਲ, ਹੈਪੀ ਕੰਡਾ, ਭਰੂਪਰ ਸਿੰਘ ਫੱਗੂਵਾਲਾ, ਰੁਪਿੰਦਰ ਸਿੰਘ ਰੰਧਾਵਾ, ਹਰਵਿੰਦਰ ਸਿੰਘ ਕਾਕੜਾ, ਕੁਲਵਿੰਦਰ ਸਿੰਘ ਕਲੌਦੀ, ਪ੍ਰਿ. ਨਰੇਸ਼ ਕੁਮਾਰ, ਜਸਵੀਰ ਸਿੰਘ ਬਾਲਦਖੁਰਦ, ਗਮਦੂਰ ਸਿੰਘ ਫੱਗੂਵਾਲਾ, ਪਰਮਜੀਤ ਸਿੰਘ ਸੰਗਤਪੁਰਾ, ਅਮਨ ਸ਼ਰਮਾ ਸੋਨੂੰ, ਸੁਖਵਿੰਦਰ ਕੌਰ, ਗੁਰਵਿੰਦਰ ਸਿੰਘ ਭੜੋ, ਪਰਵਿੰਦਰ ਸਿੰਘ ਘਰਾਚੋਂ, ਬੱਦਰੀ ਜਿੰਦਲ ਪ੍ਰਧਾਨ ਅਗਰਵਾਲ ਸਭਾ, ਰਾਜੀਵ ਜਿੰਦਲ, ਪਰਮਜੀਤ ਸਿੰਘ ਪਿੰਕੀ, ਹਰਪ੍ਰੀਤ ਸਿੰਘ ਹੈਪੀ, ਤਰੁਵਰ ਸਿੰਗਲਾ, ਚੰਦਰਪ੍ਰਕਾਸ਼, ਇੰਦਰਜੀਤ ਸਿੰਘ ਭਵਾਨੀਗੜ੍ਹ, ਲਕਸ਼ਮਨ ਸਚਦੇਵਾ, ਕੌਸ਼ਲ ਸ਼ਰਮਾ, ਹਰਿੰਦਰ ਅਹੂਜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਦੋਹਾਂ ਪਾਰਟੀਆਂ ਦੇ ਆਗੂ ਅਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਪਟਿਆਲਾ ਵਿਖੇ ਵਿਸ਼ਾਲ ਰੈਲੀ- ਗੁਰਮੀਤ ਭੱਟੀਵਾਲ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਵਿਸ਼ਵ ਪੱਧਰੀ ਸਬ-ਡਵੀਜ਼ਨਲ ਕੰਪਲੈਕਸ ਦਾ ਉਦਘਾਟਨ
Ad Position 24