ਅੱਜ ਪਟਿਆਲਾ ਵਿਖੇ ਵਿਸ਼ਾਲ ਰੈਲੀ- ਗੁਰਮੀਤ ਭੱਟੀਵਾਲ
ਭਵਾਨੀਗੜ੍ਹ, 25 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਬਲਾਕ ਪੱਧਰੀ ਮੀਟਿੰਗ ਮੀਤ ਪ੍ਰਧਾਨ ਗੁਰਮੇਲ ਸਿੰਘ ਭੜੋ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।
ਭਵਾਨੀਗੜ੍ਹ, 25 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਬਲਾਕ ਪੱਧਰੀ ਮੀਟਿੰਗ ਮੀਤ ਪ੍ਰਧਾਨ ਗੁਰਮੇਲ ਸਿੰਘ ਭੜੋ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਨੇ ਦਿੱਲੀ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਨੂੰ ਮੁੱਖ ਰੱਖਦਿਆਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਜੋਂ 26 ਨਵੰਬਰ ਨੂੰ ਪੁੱਡਾ ਗਰਾਊਂਡ ਪਟਿਆਲਾ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਬਲਾਕ ਦੀਆਂ ਸਮੂਹ ਪਿੰਡ ਇਕਾਈਆਂ ਨੂੰ ਇਸ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਜੇਕਰ ਸੂਬਾ ਅਤੇ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਸਰਕਾਰਾਂ ਨੂੰ ਲੋਕ ਰੋਹ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਜ਼ਿਲ੍ਹਾ ਆਗੂ ਬੁੱਧ ਸਿੰਘ ਬਾਲਦ, ਲਖਵਿੰਦਰ ਸਿੰਘ ਕਪਿਆਲ, ਧਿਆਨ ਸਿੰਘ ਭੱਟੀਵਾਲ, ਸੁਰਜੀਤ ਸਿੰਘ ਭੱਟੀਵਾਲ, ਦਰਸ਼ਨ ਸਿੰਘ ਭੋਲਾ, ਸੁਖਬੀਰ ਸਿੰਘ ਭੱਟੀਵਾਲ, ਟਹਿਲ ਸਿੰਘ ਫੁੰਮਣਵਾਲ ਅਤੇ ਸਰਬਜੀਤ ਸਿੰਘ ਕਪਿਆਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ।