25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗਊ ਨੇ ਮੋਟਰਸਾਈਕਲ ਸਵਾਰ ਦੀ ਲਈ ਜਾਨ ਇੱਕ ਹੋਰ ਨੂੰ ਕੀਤਾ ਗੰਭੀਰ ਜ਼ਖਮੀ

ਸੁਨਾਮ ਊਧਮ ਸਿੰਘ ਵਾਲਾ, 25 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਦੇਰ ਸ਼ਾਮ ਸੁਨਾਮ-ਜਾਖਲ ਸੜਕ ’ਤੇ ਹੋਏ ਹਾਦਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖਬਰ ਹੈ। ਪੁਲਿਸ ਚੌਂਕੀ ਨਵੀਂ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਨਾਮ ਸ਼ਹਿਰ ’ਚ ਆ ਕੇ ਅਮਰੂਦ ਵੇਚਣ ਵਾਲਾ ਪਿੰਡ ਰਾਮਗੜ੍ਹ ਸੰਧਵਾਂ ਦਾ ਸੁਖਵਿੰਦਰ ਸਿੰਘ ਸੁਨਾਮ ਤੋਂ ਅਮਰੂਦ ਵੇਚ ਕੇ ਆਪਣੇ ਘਰ ਪਰਤ ਰਿਹਾ ਸੀ।

Ad Position 21
No active advertisement
ਮ੍ਰਿਤਕ ਸੁਖਵਿੰਦਰ ਸਿੰਘ 26-11-2026
ਸੁਨਾਮ ਊਧਮ ਸਿੰਘ ਵਾਲਾ, 25 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਦੇਰ ਸ਼ਾਮ ਸੁਨਾਮ-ਜਾਖਲ ਸੜਕ ’ਤੇ ਹੋਏ ਹਾਦਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖਬਰ ਹੈ। ਪੁਲਿਸ ਚੌਂਕੀ ਨਵੀਂ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਨਾਮ ਸ਼ਹਿਰ ’ਚ ਆ ਕੇ ਅਮਰੂਦ ਵੇਚਣ ਵਾਲਾ ਪਿੰਡ ਰਾਮਗੜ੍ਹ ਸੰਧਵਾਂ ਦਾ ਸੁਖਵਿੰਦਰ ਸਿੰਘ ਸੁਨਾਮ ਤੋਂ ਅਮਰੂਦ ਵੇਚ ਕੇ ਆਪਣੇ ਘਰ ਪਰਤ ਰਿਹਾ ਸੀ। ਜਿਵੇਂ ਹੀ ਉਹ ਬੀਤੀ ਦੇਰ ਸ਼ਾਮ ਕਰੀਬ ਸਾਢੇ ਕੁ ਸੱਤ ਵਜੇ ਸਥਾਨਕ ਟਰੱਕ ਯੂਨੀਅਨ ਤੋਂ ਥੋੜ੍ਹਾ ਜਿਹਾ ਅੱਗੇ ਗਿਆ ਤਾਂ ਅਚਾਨਕ ਉਸ ਦੇ ਮੋਟਰਸਾਈਕਲ ਅੱਗੇ ਇਕ ਅਵਾਰਾ ਗਊ ਆ ਗਈ। ਜਿਸ ਕਾਰਨ ਸੁਖਵਿੰਦਰ ਸਿੰਘ (39) ਪੁੱਤਰ ਅੰਮ੍ਰਿਤ ਸਿੰਘ ਵਾਸੀ ਪਿੰਡ ਰਾਮਗੜ੍ਹ ਸੰਧਵਾਂ ਸੜਕ ’ਤੇ ਡਿਗ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਦੇ ਭਰਾ ਮਲਕੀਤ ਸਿੰਘ ਦੇ ਬਿਆਨਾਂ ’ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਨੇ ਕਿਹਾ ਕਿ ਹਾਦਸੇ ਤੋਂ ਬਾਅਦ ਜਦੋਂ ਲੋਕਾਂ ਵਲੋਂ ਅਵਾਰਾ ਗਊ ਨੂੰ ਭਜਾਇਆ ਗਿਆ ਤਾਂ ਇਸ ਦੌਰਾਨ ਉਕਤ ਗਊ ਇਕ ਹੋਰ ਮੋਟਰਸਾਈਕਲ ਸਵਾਰ ਦੇ ਅੱਗੇ ਆ ਗਈ। ਜਿਸ ਕਾਰਨ ਇਕ ਅਣਪਛਾਤਾ ਮੋਟਰਸਾਈਕਲ ਚਾਲਕ ਵੀ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਸਹਾਇਕ ਥਾਣੇਦਾਰ ਗੁਰਸ਼ਰਨ ਸਿੰਘ ਦੀ ਅਗਵਾਈ ਵਿਚ ਪਹੁੰਚੀ ਪੁਲਿਸ ਪਾਰਟੀ ਵਲੋਂ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿੱਤ ਮੰਤਰੀ ਚੀਮਾ ਨੇ ਜੀ.ਐਸ.ਟੀ. ਅਤੇ ਆਬਕਾਰੀ ਵਿਭਾਗ ਦੇ ਦਫ਼ਤਰਾਂ ਦੀ ਕੀਤੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਸਿੱਧੂ ਹੋਣਗੇ ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਐਸ.ਐਸ.ਪੀ. ਖੱਖ ਦਾ ਜਲੰਧਰ ਦਿਹਾਤੀ ਤਬਾਦਲਾ
Ad Position 24