25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਿੱਤ ਮੰਤਰੀ ਚੀਮਾ ਨੇ ਜੀ.ਐਸ.ਟੀ. ਅਤੇ ਆਬਕਾਰੀ ਵਿਭਾਗ ਦੇ ਦਫ਼ਤਰਾਂ ਦੀ ਕੀਤੀ ਅਚਨਚੇਤ ਚੈਕਿੰਗ

ਸੰਗਰੂਰ, 25 ਨਵੰਬਰ (ਫੁੱਲ, ਪਸ਼ੌਰੀਆ)- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਜੀ. ਐਸ.

Ad Position 21
No active advertisement
ਅਜੀਤ ਡੈਸਕ 26-11-2026
ਸੰਗਰੂਰ, 25 ਨਵੰਬਰ (ਫੁੱਲ, ਪਸ਼ੌਰੀਆ)- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਜੀ.ਐਸ.ਟੀ. ਅਤੇ ਆਬਕਾਰੀ ਵਿਭਾਗ ਸੰਗਰੂਰ ਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਰਕਾਰੀ ਦਫ਼ਤਰਾਂ ’ਚ ਅਨੁਸ਼ਾਸਨ ਅਤੇ ਜਵਾਬਦੇਹੀ ਯਕੀਨੀ ਬਣਾਉਣ ਸੰਬੰਧੀ ਵਿੱਤ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਅੱਜ ਜੀ.ਐਸ.ਟੀ . ਅਤੇ ਆਬਕਾਰੀ ਵਿਭਾਗ ਸੰਗਰੂਰ ਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਕਈ ਮੁਲਾਜ਼ਮ ਡਿਊਟੀ ਤੋਂ ਗੈਰ-ਹਾਜ਼ਰ ਪਾਏ ਗਏ। ਉਨ੍ਹਾਂ ਦੱਸਿਆ ਕਿ ਦਫ਼ਤਰਾਂ ਦੇ ਹਾਜ਼ਰੀ ਰਜਿਸਟਰ ਕਬਜ਼ੇ ਵਿੱਚ ਲੈ ਕੇ ਗੈਰ-ਹਾਜ਼ਰ ਮੁਲਾਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਪੜਤਾਲ ਉਪਰੰਤ ਜ਼ਿੰਮੇਵਾਰ ਮੁਲਾਜ਼ਮਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਅਣਗਹਿਲੀ, ਲਾਪਰਵਾਹੀ ਅਤੇ ਬਿਨਾਂ ਪ੍ਰਵਾਨਗੀ ਗੈਰ-ਹਾਜ਼ਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰੀ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਲੋਕਾਂ ਨੂੰ ਸਮੇਂ ਸਿਰ, ਪਾਰਦਰਸ਼ੀ ਅਤੇ ਸੁਚੱਜੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਅਤੇ ਇਸ ਫ਼ਰਜ਼ ਦੀ ਪੂਰਤੀ ਵਿੱਚ ਕੁਤਾਹੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਲਈ ਪੰਜਾਬ ਅੰਦਰ ਜਲਦ ਹੀ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ- ਬਾਜਵਾ ਅਗਲੀ ਖ਼ਬਰ ਗਊ ਨੇ ਮੋਟਰਸਾਈਕਲ ਸਵਾਰ ਦੀ ਲਈ ਜਾਨ ਇੱਕ ਹੋਰ ਨੂੰ ਕੀਤਾ ਗੰਭੀਰ ਜ਼ਖਮੀ
Ad Position 24