25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਲਾਇਨਜ਼ ਕਲੱਬ ਸੁਨਾਮ ਪ੍ਰਾਈਮ ਵਲੋਂ ਪਰਿਵਾਰਕ ਮਿਲਣੀ ਸਮਾਰੋਹ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 25 ਨਵੰਬਰ (ਰੁਪਿੰਦਰ ਸਿੰਘ ਸੱਗੂ)-ਲਾਇਨਜ਼ ਕਲੱਬ ਸੁਨਾਮ ਪ੍ਰਾਈਮ ਵੱਲੋਂ ਕਲੱਬ ਪ੍ਰਧਾਨ ਰਾਕੇਸ਼ ਅਰੋੜਾ ਅਤੇ ਚੇਅਰਮੈਨ ਅੰਕੁਰ ਜਖਮੀ ਦੀ ਅਗਵਾਈ ਹੇਠ ਪਰਿਵਾਰਕ ਮਿਲਣੀ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿੱਚ ਕਲੱਬ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਸੁਨਾਮ ਵਿਖੇ ਲਾਇਨਜ ਕਲੱਬ ਵਲੋਂ ਕਰਵਾਏ ਗਏ ਸਮਾਗਮ ਦਾ ਦ੍ਰਿਸ਼। ਤਸਵੀਰ-ਰੁਪਿੰਦਰ ਸਿੰਘ ਸੱਗੂ 26-11-2026
ਸੁਨਾਮ ਊਧਮ ਸਿੰਘ ਵਾਲਾ, 25 ਨਵੰਬਰ (ਰੁਪਿੰਦਰ ਸਿੰਘ ਸੱਗੂ)-ਲਾਇਨਜ਼ ਕਲੱਬ ਸੁਨਾਮ ਪ੍ਰਾਈਮ ਵੱਲੋਂ ਕਲੱਬ ਪ੍ਰਧਾਨ ਰਾਕੇਸ਼ ਅਰੋੜਾ ਅਤੇ ਚੇਅਰਮੈਨ ਅੰਕੁਰ ਜਖਮੀ ਦੀ ਅਗਵਾਈ ਹੇਠ ਪਰਿਵਾਰਕ ਮਿਲਣੀ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿੱਚ ਕਲੱਬ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਜਿੱਥੇ ਆਪਸੀ ਪਿਆਰ, ਸਾਂਝ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ ਗਿਆ, ਉੱਥੇ ਹੀ ਕਲੱਬ ਵੱਲੋਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਸਮਾਜ ਸੇਵੀ ਕਾਰਜਾਂ ਅਤੇ ਗਤੀਵਿਧੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਕਲੱਬ ਪ੍ਰਧਾਨ ਰਾਕੇਸ਼ ਅਰੋੜਾ ਅਤੇ ਜਨਰਲ ਸਕੱਤਰ ਰੁਪਿੰਦਰ ਸਿੰਘ ਨੇ ਪਹੁੰਚੇ ਸਮੂਹ ਪਰਿਵਾਰਕ ਮੈਂਬਰਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਕਿਸੇ ਵੀ ਸਮਾਜ ਸੇਵੀ ਸੰਸਥਾ ਦੀ ਸਫਲਤਾ ਵਿੱਚ ਉਸ ਦੇ ਮੈਂਬਰਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਦਾ ਸਹਿਯੋਗ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਲੱਬ ਵੱਲੋਂ ਸਮੇਂ-ਸਮੇਂ `ਤੇ ਕਰਵਾਈਆਂ ਜਾ ਰਹੀਆਂ ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਲਾਇਨਜ਼ ਕਲੱਬ ਸੁਨਾਮ ਪ੍ਰਾਈਮ ਦਾ ਮੁੱਖ ਉਦੇਸ਼ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਕਰਨਾ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣਾ ਹੈ। ਇਸੇ ਉਦੇਸ਼ ਤਹਿਤ ਆਉਣ ਵਾਲੇ ਸਮੇਂ ਵਿੱਚ ਵੀ ਵੱਖ - ਵੱਖ ਸਮਾਜ ਸੇਵੀ ਪ੍ਰੋਜੈਕਟ ਉਲੀਕੇ ਜਾਣਗੇ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਇਸ ਮੌਕੇ ਕਲੱਬ ਅਹੁਦੇਦਾਰਾਂ ਨੇ ਸਮਾਜ ਸੇਵਾ ਦੇ ਖੇਤਰ ਵਿੱਚ ਮੈਂਬਰਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਹੀ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸਮੂਹ ਮੈਂਬਰਾਂ ਅਤੇ ਪਰਿਵਾਰਕ ਮੈਂਬਰਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਹਿਯੋਗ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਅੰਸ਼ੂਮਨ ਫੁਲ, ਉਮੇਸ਼ ਸਿੰਗਲਾ, ਡਾ. ਨਰੇਸ਼, ਰੋਬਿਨ ਵਾਸਨ, ਯਾਦਵਿੰਦਰ ਕੌਸ਼ਲ, ਡਾ. ਨਿਰਮਲ, ਅੰਕਿਤ ਪਾਹੂਜਾ , ਅਮਿਤ ਕੌਸ਼ਲ, ਪ੍ਰਿਤਪਾਲ ਮੱਲ੍ਹੀ, ਰਚਿਨ ਗੋਇਲ, ਸੋਰਵ ਗੋਇਲ, ਦਵਿੰਦਰਪਾਲ ਡੋਮੀ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਕਾਲੀ-ਭਾਜਪਾ ਗੱਠਜੋੜ ’ਤੇ ਕੱਸਿਆ ਤੰਜ ਅਗਲੀ ਖ਼ਬਰ ਕਮਲ ਧਾਲੀਵਾਲ ਵਲੋਂ ਕਾਰ ਪਾਰਕਿੰਗ ਲਈ ਇੱਕ ਲੱਖ ਰੁਪਏ ਦੀ ਸੇਵਾ ਭੇਟ
Ad Position 24