25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਗਰ ਕੀਰਤਨ ਸਜਾਇਆ ਪੰਜ ਪਿਆਰੇ ਸਾਹਿਬਾਨਾਂ ਦਾ ਮਹੰਤ ਹਰਪਾਲ ਦਾਸ ਅਤੇ ਬਾਪੂ ਇੰਦਰਜੀਤ ਸਿੰਘ ਮੁੰਡੇ ਵਲੋਂ ਸਨਮਾਨ

ਸੰਦੌੜ, 25 ਨਵੰਬਰ (ਜਸਵੀਰ ਸਿੰਘ ਜੱਸੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਦਾਸੀਨ ਆਸ਼ਰਮ ਇਮਾਮਗੜ੍ਹ ਦੇ ਮੁੱਖ ਸੇਵਾਦਾਰ ਮਹੰਤ ਹਰਪਾਲ ਦਾਸ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਥਾਹ ਆਸਥਾ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਸੰਦੌੜ, 25 ਨਵੰਬਰ (ਜਸਵੀਰ ਸਿੰਘ ਜੱਸੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਦਾਸੀਨ ਆਸ਼ਰਮ ਇਮਾਮਗੜ੍ਹ ਦੇ ਮੁੱਖ ਸੇਵਾਦਾਰ ਮਹੰਤ ਹਰਪਾਲ ਦਾਸ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਥਾਹ ਆਸਥਾ ਦਾ ਪ੍ਰਗਟਾਵਾ ਕੀਤਾ। ਇਹ ਨਗਰ ਕੀਰਤਨ ਪਿੰਡ ਇਮਾਮਗੜ੍ਹ ਤੋਂ ਆਰੰਭ ਹੋ ਕੇ ਇਮਾਮਗੜ੍ਹ, ਬੀੜ, ਧਨੋ, ਚੱਕ ਸੇਖੂਪੁਰ ਕਲਾਂ, ਚੱਕ ਖੁਰਦ, ਹੁਸੈਨਪੁਰਾ, ਢੱਡੇਵਾੜੀ ਅਤੇ ਮਾਨ ਮਾਜਰਾ ਸਮੇਤ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਮੁੜ ਉਦਾਸੀਨ ਆਸ਼ਰਮ ਇਮਾਮਗੜ੍ਹ ਵਿਖੇ ਇਸ ਮੌਕੇ ਇਲਾਕੇ ਦੇ ਸਮਾਜ ਸੇਵੀ, ਰਾਜਨੀਤਕ ਅਤੇ ਧਾਰਮਿਕ ਆਗੂਆਂ ਸਮੇਤ ਉੱਘੇ ਸਮਾਜ ਸੇਵੀ ਅਤੇ ਸਟੇਟ ਐਵਾਰਡੀ ਖੇਤੀਬਾੜੀ ਦੇ ਸੰਦ ਬਣਾਉਣ ਵਾਲੀ ਵਿਸ਼ਵ ਪ੍ਰਸਿੱਧ ਇੰਡਸਟਰੀ ਕੇ.ਐੱਨ.ਐੱਸ. ਗਰੁੱਪ ਦੇ ਮਾਲਕ ਬਾਪੂ ਇੰਦਰਜੀਤ ਸਿੰਘ ਮੁੰਡੇ ਵਲੋਂ ਪੰਜ ਪਿਆਰੇ ਸਾਹਿਬਾਨ ਅਤੇ ਮਹੰਤ ਹਰਪਾਲ ਦਾਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸੇ ਤਰ੍ਹਾਂ ਪਿੰਡ ਇਮਾਮਗੜ੍ਹ ਦੀ ਪੰਚ ਬੀਬੀ ਪਰਮਿੰਦਰ ਕੌਰ ਪਤਨੀ ਰਵਿੰਦਰ ਸਿੰਘ ਵਲੋਂ ਵੀ ਪੰਜ ਪਿਆਰੇ ਸਾਹਿਬਾਨ ਅਤੇ ਮਹੰਤ ਹਰਪਾਲ ਦਾਸ ਨੂੰ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਸੰਦੌੜ ਦੀ ਖਿਡਾਰਨ ਨੇ ਸੂਬਾ ਪੱਧਰੀ ਮੁਕਾਬਲੇ ’ਚ ਪੁਜ਼ੀਸ਼ਨ ਕੀਤੀ ਹਾਸਿਲ ਅਗਲੀ ਖ਼ਬਰ ਕਿਸਾਨ ਅੰਦੋਲਨ ਦਿਵਸ ਅੱਜ
Ad Position 24