ਖ਼ਾਲਸਾ ਕਾਲਜ ਸੰਦੌੜ ਦੀ ਖਿਡਾਰਨ ਨੇ ਸੂਬਾ ਪੱਧਰੀ ਮੁਕਾਬਲੇ ’ਚ ਪੁਜ਼ੀਸ਼ਨ ਕੀਤੀ ਹਾਸਿਲ
ਸੰਦੌੜ, 25 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)- ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੀ ਬੀ. ਏ ਭਾਗ ਤੀਜਾ ਦੀ ਹੋਣਹਾਰ ਵਿਦਿਆਰਥਣ ਸਿਮਰਨਜੋਤ ਕੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਏ ਸਟੇਟ ਪੱਧਰ ਮੁਕਾਬਲਿਆਂ ਵਿਚੋਂ 200 ਮੀਟਰ ਅਤੇ 400 ਮੀਟਰ ਦੌੜ ’ਚੋਂ ਦੂਜਾ ਸਥਾਨ ਹਾਸਿਲ ਕੀਤਾ।
ਸੰਦੌੜ, 25 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)- ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੀ ਬੀ.ਏ ਭਾਗ ਤੀਜਾ ਦੀ ਹੋਣਹਾਰ ਵਿਦਿਆਰਥਣ ਸਿਮਰਨਜੋਤ ਕੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਏ ਸਟੇਟ ਪੱਧਰ ਮੁਕਾਬਲਿਆਂ ਵਿਚੋਂ 200 ਮੀਟਰ ਅਤੇ 400 ਮੀਟਰ ਦੌੜ ’ਚੋਂ ਦੂਜਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ ਨੇ ਜੇਤੂ ਵਿਦਿਆਰਥਣ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਿੱਥੇ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿਚ ਫਸ ਰਹੀ ਹੈ, ਉਥੇ ਅਜਿਹੀਆਂ ਨੌਜਵਾਨ ਕੁੜੀਆਂ ਮਿਸਾਲ ਕਾਇਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਵਿਦਿਆਰਥੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਸਬੰਧੀ ਭਵਿੱਖ ’ਚ ਕਾਲਜ ਕਈ ਪ੍ਰੋਗਰਾਮ ਉਲੀਕ ਰਿਹਾ ਹੈ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ, ਡਾ. ਜਗਦੀਪ ਸਿੰਘ, ਸਤਵੰਤ ਸਿੰਘ ਜਰਨਲ ਸਕੱਤਰ, ਡਾ. ਬਚਿੱਤਰ ਸਿੰਘ, ਡਾ. ਕਰਮਜੀਤ ਸਿੰਘ, ਡਾ. ਹਰਮਨ ਸਿੰਘ ਸਮੇਤ ਬਾਕੀ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਨੇ ਵੀ ਖੁਸ਼ੀ ਜ਼ਾਹਰ ਕੀਤੀ।