25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲ ਸੀਡ ਫਾਰਮ ਮਸਤੂਆਣਾ ਸਾਹਿਬ ਵਿਖੇ ਸ਼ੁੱਧ ਔਰਗੈਨਿਕ ਗੁੜ ਤੇ ਸ਼ੱਕਰ ਤਿਆਰ ਕਰਨ ਲਈ ਘੁਲਾੜ ਦੀ ਸ਼ੁਰੂਆਤ

ਮਸਤੂਆਣਾ ਸਾਹਿਬ, 25 ਨਵੰਬਰ (ਦਮਦਮੀ)-ਲੋਕਾਂ ਨੂੰ ਮਿਲਾਵਟ ਰਹਿਤ ਅਤੇ ਉੱਚ ਗੁਣਵੱਤਾ ਵਾਲੇ ਸ਼ੁੱਧ ਔਰਗੈਨਿਕ ਉਤਪਾਦ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਅਕਾਲ ਸੀਡ ਫਾਰਮ ਵਿਖੇ ਮੌਜੂਦਾ ਸੀਜ਼ਨ ਦੇ ਗੁੜ ਅਤੇ ਸ਼ੱਕਰ ਤਿਆਰ ਕਰਨ ਲਈ ਘੁਲਾੜ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਅਰਦਾਸ ਉਪਰੰਤ ਘੁਲਾੜ ਚਲਾਉਣ ਦੀ ਸ਼ੁਭ ਆਰੰਭਤਾ ਕੀਤੀ ਗਈ।

Ad Position 21
No active advertisement
ਮਸਤੂਆਣਾ ਸਾਹਿਬ ਵਿਖੇ ਸ਼ੁੱਧ ਔਰਗੈਨਿਕ ਗੁੜ ਤੇ ਸ਼ੱਕਰ ਤਿਆਰ ਕਰਨ ਲਈ ਘੁਲਾੜ ਦੀ ਸ਼ੁਰੂਆਤ ਕਰਨ ਮੌਕੇ ਅਰਦਾਸ ਕਰਦੇ ਹੋਏ ਮੁੱਖ ਗ੍ਰੰਥੀ। ਤਸਵੀਰ : ਦਮਦਮੀ 26-11-2026
ਮਸਤੂਆਣਾ ਸਾਹਿਬ, 25 ਨਵੰਬਰ (ਦਮਦਮੀ)-ਲੋਕਾਂ ਨੂੰ ਮਿਲਾਵਟ ਰਹਿਤ ਅਤੇ ਉੱਚ ਗੁਣਵੱਤਾ ਵਾਲੇ ਸ਼ੁੱਧ ਔਰਗੈਨਿਕ ਉਤਪਾਦ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਅਕਾਲ ਸੀਡ ਫਾਰਮ ਵਿਖੇ ਮੌਜੂਦਾ ਸੀਜ਼ਨ ਦੇ ਗੁੜ ਅਤੇ ਸ਼ੱਕਰ ਤਿਆਰ ਕਰਨ ਲਈ ਘੁਲਾੜ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਅਰਦਾਸ ਉਪਰੰਤ ਘੁਲਾੜ ਚਲਾਉਣ ਦੀ ਸ਼ੁਭ ਆਰੰਭਤਾ ਕੀਤੀ ਗਈ। ਇਸ ਵਿੱਚ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਬਾਜ਼ਾਰ ਅੰਦਰ ਵਧ ਰਹੀ ਮਿਲਾਵਟਖੋਰੀ ਲੋਕਾਂ ਦੀ ਸਿਹਤ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਅਕਾਲ ਕਾਲਜ ਕੌਂਸਲ ਵਲੋਂ ਇਹ ਲੋਕ-ਹਿੱਤਕਾਰੀ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਘੁਲਾੜ ਨੂੰ ਚਲਾਉਣ ਦਾ ਮੁੱਖ ਮਕਸਦ ਮੁਨਾਫ਼ਾ ਕਮਾਉਣਾ ਨਹੀਂ, ਸਗੋਂ ਲੋਕਾਂ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਗੁੜ ਤੇ ਸ਼ੱਕਰ ਮੁਹੱਈਆ ਕਰਵਾਉਣਾ ਹੈ । ਉਨ੍ਹਾਂ ਦੱਸਿਆ ਕਿ ਘੁਲਾੜ ਵਿਖੇ ਸਫ਼ਾਈ ਅਤੇ ਗੁਣਵੱਤਾ ਦੇ ਮਿਆਰਾਂ ਦਾ ਵਿਸ਼ੇਸ਼ ਧਿਆਨ ਰੱਖਦਿਆਂ ਰੋਜ਼ਾਨਾ ਤਕਰੀਬਨ 100 ਕੁਇੰਟਲ ਗੰਨੇ ਦੀ ਪਿੜਾਈ ਕਰਕੇ ਪੰਜ ਕੁਇੰਟਲ ਦੇ ਕਰੀਬ ਗੁੜ ਤਿਆਰ ਕੀਤਾ ਜਾਵੇਗਾ। ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅਗਲੇ ਸੀਜ਼ਨ ਤੋਂ ਘੁਲਾੜ ਨੂੰ ਪੂਰੀ ਤਰ੍ਹਾਂ ਕਵਰ ਕਰਕੇ ਆਧੁਨਿਕ ਦਿੱਖ ਪ੍ਰਦਾਨ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇੱਥੇ ਐਗਰੋ ਪ੍ਰੋਸੈਸਿੰਗ ਯੂਨਿਟ ਵੀ ਸਥਾਪਿਤ ਕੀਤਾ ਜਾ ਰਿਹਾ ਹੈ, ਜਿਸ ਰਾਹੀਂ ਲੋਕਾਂ ਨੂੰ ਔਰਗੈਨਿਕ ਦਾਲਾਂ, ਆਟਾ ਅਤੇ ਸਰ੍ਹੋਂ ਦਾ ਤੇਲ ਸਮੇਤ ਹੋਰ ਸ਼ੁੱਧ ਖਾਧ ਪਦਾਰਥ ਵੀ ਉਪਲਬਧ ਕਰਵਾਏ ਜਾਣਗੇ। ਅਕਾਲ ਸੀਡ ਫਾਰਮ ਦੇ ਡਾਇਰੈਕਟਰ ਡਾ. ਬੂਟਾ ਸਿੰਘ ਰੋਮਾਣਾ ਨੇ ਦੱਸਿਆ ਕਿ ਮਾਹਿਰ ਕਾਰੀਗਰਾਂ ਦੀ ਨਿਗਰਾਨੀ ਹੇਠ ਇੱਥੇ ਸਾਧਾਰਨ ਗੁੜ ਅਤੇ ਸ਼ੱਕਰ ਤੋਂ ਇਲਾਵਾ ਲੋਕਾਂ ਦੀ ਮੰਗ ਅਨੁਸਾਰ ਮੂੰਗਫਲੀ ਅਤੇ ਸੌਂਫ ਵਾਲਾ ਵਿਸ਼ੇਸ਼ ਗੁੜ ਵੀ ਤਿਆਰ ਕੀਤਾ ਜਾਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਾਫ਼-ਸਫ਼ਾਈ, ਸ਼ੁੱਧਤਾ ਅਤੇ ਗੁਣਵੱਤਾ ਦੇ ਮਿਆਰਾਂ ਨੂੰ ਮੁੱਖ ਰੱਖ ਕੇ ਤਿਆਰ ਕੀਤੇ ਜਾਣ ਵਾਲੇ ਇਹ ਉਤਪਾਦ ਖਪਤਕਾਰਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ। ਇਸ ਮੌਕੇ ਸੀਨੀਅਰ ਕੌਂਸਲ ਮੈਂਬਰ ਹਰਪਾਲ ਸਿੰਘ ਖਹਿਰਾ, ਹਰਿੰਦਰਵੀਰ ਸਿੰਘ ਕਾਕਾ ਫਤਹਿਗੜ੍ਹ, ਮੈਨੇਜਰ ਕਰਮਜੀਤ ਸਿੰਘ ਬਾਠ, ਵਰਿੰਦਰਪ੍ਰੀਤ ਸਿੰਘ, ਗੁਰਿੰਦਰ ਸਿੰਘ, ਬਲਜੀਤ ਸਿੰਘ ਤੋਂ ਇਲਾਵਾ ਅਕਾਲ ਸੀਡ ਫਾਰਮ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸਰਵਤੀਰਥਮਈ ਗਊ ਸੇਵਾ ਪਰਿਵਾਰ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਅਗਲੀ ਖ਼ਬਰ ਕੈਬਨਿਟ ਮੰਤਰੀ ਚੀਮਾ ਨੇ ਖਡਿਆਲ ਵਿਖੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
Ad Position 24