26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਬਿਜਲੀ ਦੇ ਲੱਗ ਰਹੇ ਲੰਮੇ-ਲੰਮੇ ਕੱਟਾਂ ਕਾਰਨ ਕਿਸਾਨ ਪ੍ਰੇਸ਼ਾਨ

ਸੁਨਾਮ ਊਧਮ ਸਿੰਘ ਵਾਲਾ, ਜਖੇਪਲ, 26 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਮੇਜਰ ਸਿੰਘ ਸਿੱਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਸੁਖਪਾਲ ਸਿੰਘ ਮਾਣਕ ਕਣਕਵਾਲ ਨੇ ਪ੍ਰੈਸ ਬਿਆਨ ਜਰੀਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਪੰਜਾਬ ਸਰਕਾਰ ਦੇ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਸਪਲਾਈ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ ਕਿਉਂਕਿ ਪੰਜਾਬ ਰਾਜ ਬਿਜਲੀ ਬੋਰਡ ਪਿਛਲੇ ਇਕ ਹਫਤੇ ਤੋਂ ਲੰਮੇ ਲੰਮੇ ਪੀ. ਸੀ ਕੱਟ ਲਗਾ ਰਿਹਾ ਹੈ ਜਦੋਂ ਕਿ ਅੱਜ ਖੇਤਾਂ ਵਿਚ ਕਿਸਾਨ ਕਣਕਾਂ ਨੂੰ ਪਾਣੀ ਲਾ ਰਹੇ ਹਨ ਪਰ ਬਿਜਲੀ ਮਹਿਕਮੇ ਵਲੋਂ ਕਈ ਕਈ ਘੰਟਿਆਂ ਦੇ ਕੱਟ ਲਗਾਏ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 27-11-2026
ਸੁਨਾਮ ਊਧਮ ਸਿੰਘ ਵਾਲਾ, ਜਖੇਪਲ, 26 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਮੇਜਰ ਸਿੰਘ ਸਿੱਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਸੁਖਪਾਲ ਸਿੰਘ ਮਾਣਕ ਕਣਕਵਾਲ ਨੇ ਪ੍ਰੈਸ ਬਿਆਨ ਜਰੀਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਪੰਜਾਬ ਸਰਕਾਰ ਦੇ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਸਪਲਾਈ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ ਕਿਉਂਕਿ ਪੰਜਾਬ ਰਾਜ ਬਿਜਲੀ ਬੋਰਡ ਪਿਛਲੇ ਇਕ ਹਫਤੇ ਤੋਂ ਲੰਮੇ ਲੰਮੇ ਪੀ.ਸੀ ਕੱਟ ਲਗਾ ਰਿਹਾ ਹੈ ਜਦੋਂ ਕਿ ਅੱਜ ਖੇਤਾਂ ਵਿਚ ਕਿਸਾਨ ਕਣਕਾਂ ਨੂੰ ਪਾਣੀ ਲਾ ਰਹੇ ਹਨ ਪਰ ਬਿਜਲੀ ਮਹਿਕਮੇ ਵਲੋਂ ਕਈ ਕਈ ਘੰਟਿਆਂ ਦੇ ਕੱਟ ਲਗਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਜਿਸ ਸਮੇ ਸ਼ਾਮ ਨੂੰ ਰੋਟੀ ਖਾਣ ਦਾ ਸਮਾਂ ਹੁੰਦਾ ਹੈ ਜਾਂ ਫਿਰ ਸਵੇਰੇ ਬੱਚਿਆਂ ਨੂੰ ਤਿਆਰ ਕਰਕੇ ਸਕੂਲ ਭੇਜਣਾ ਹੁੰਦਾ ਹੈ ਤਾਂ ਬਿਜਲੀ ਗੁੱਲ ਹੁੰਦੀ ਹੈ।ਜਿਸ ਕਾਰਨ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਆਗੂ ਨੇ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਦੇ ਅਧਿਕਾਰੀਆਂ ਤੋੰ ਮੰਗ ਕੀਤੀ ਕਿ ਬਿਜਲੀ ਦੇ ਲੱਗ ਰਹੇ ਲੰਮੇ ਲੰਮੇ ਕੱਟਾਂ ਨੂੰ ਠੱਲ੍ਹ ਪਾਈ ਜਾਵੇ ਅਤੇ ਖੇਤੀਬਾੜੀ ਟਿਊਬਵੈਲਾਂ ਅਤੇ ਘਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਜੇਕਰ ਅਜਿਹਾ ਨਾਂ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਲੌਦੀ ਵਿਖੇ ਗੁਰੂ ਗ੍ਰੰਥ ਸਾਹਿਬ ਲੋਕਲ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਸਵ. ਵੈਦ ਆਤਮਾ ਸਿੰਘ ਬਾਗੜੀ ਨੂੰ ਸ਼ਰਧਾਂਜਲੀਆਂ ਭੇਟ
Ad Position 24