26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗਠਜੋੜ ਹੋਣਾ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਦਾ ਪ੍ਰਤੀਕ-ਇਰਫਾਨ ਰੋਹੀੜਾ

ਖਨੌਰੀ, 26 ਨਵੰਬਰ (ਬਲਵਿੰਦਰ ਸਿੰਘ ਥਿੰਦ)- ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਬਲਾਕ ਮੂਣਕ ਦੀ ਮੀਟਿੰਗ ਬਲਾਕ ਪ੍ਰਧਾਨ ਅਮਨਦੀਪ ਸਿੰਘ ਮੰਡਵੀ ਦੀ ਅਗਵਾਈ ਹੇਠ ਨੇੜਲੇ ਪਿੰਡ ਬਿਸ਼ਨਪੁਰਾ ਖੋਖਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਇਸ ਮੌਕੇ ਸੂਬਾ ਆਗੂ ਦਿਲਬਾਗ ਸਿੰਘ ਹਰੀਗੜ੍ਹ, ਜ਼ਿਲ੍ਹਾ ਆਗੂ ਰਾਜ ਸਿੰਘ ਥੇੜ੍ਹੀ ਅਤੇ ਸੁਖਦੇਵ ਸ਼ਰਮਾ ਭਟਾਲ ਖੁਰਦ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

Ad Position 21
No active advertisement
ਚੰਡੀਗੜ੍ਹ ਮੋਰਚੇ ਵਿਚ ਵੱਡੀ ਸ਼ਮੂਲੀਅਤ ਕਰਾਂਗੇ- ਕਿਸਾਨ ਆਗੂ ਖਨੌਰੀ ਨੇੜਲੇ ਪਿੰਡ ਬਿਸ਼ਨਪੁਰਾ ਖੋਖਰ ਵਿਖੇ ਕਿਸਾਨ ਆਗੂ ਦਿਲਬਾਗ ਸਿੰਘ ਹਰੀਗੜ੍ਹ ਕਿਸਾਨ ਆਗੂਆਂ ਨੂੰ ਸੰਬੋਧਨ ਕਰਦੇ ਹੋਏ। ਤਸਵੀਰ-ਬਲਵਿੰਦਰ ਸਿੰਘ ਥਿੰਦ 27-11-2026
ਖਨੌਰੀ, 26 ਨਵੰਬਰ (ਬਲਵਿੰਦਰ ਸਿੰਘ ਥਿੰਦ)- ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਬਲਾਕ ਮੂਣਕ ਦੀ ਮੀਟਿੰਗ ਬਲਾਕ ਪ੍ਰਧਾਨ ਅਮਨਦੀਪ ਸਿੰਘ ਮੰਡਵੀ ਦੀ ਅਗਵਾਈ ਹੇਠ ਨੇੜਲੇ ਪਿੰਡ ਬਿਸ਼ਨਪੁਰਾ ਖੋਖਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਇਸ ਮੌਕੇ ਸੂਬਾ ਆਗੂ ਦਿਲਬਾਗ ਸਿੰਘ ਹਰੀਗੜ੍ਹ, ਜ਼ਿਲ੍ਹਾ ਆਗੂ ਰਾਜ ਸਿੰਘ ਥੇੜ੍ਹੀ ਅਤੇ ਸੁਖਦੇਵ ਸ਼ਰਮਾ ਭਟਾਲ ਖੁਰਦ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਲੱਗਣ ਵਾਲੇ ਕਿਸਾਨ-ਮਜ਼ਦੂਰ ਮੋਰਚੇ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੀ ਮੀਟਿੰਗ ਵਿਚ ਮੰਨੀਆਂ ਗਈਆਂ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ। ਇਸ ਦੇ ਰੋਸ ਵਜੋਂ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਕਿਸਾਨ-ਮਜ਼ਦੂਰ ਮੋਰਚੇ ਦੇ ਸੱਦੇ ’ਤੇ ਬਲਾਕ ਮੂਣਕ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ-ਟਰਾਲੀਆਂ ਸਮੇਤ ਪਹੁੰਚਣਗੇ। ਆਗੂਆਂ ਨੇ ਅਕਾਲੀ ਦਲ ਅਤੇ ਭਾਜਪਾ ਦੇ ਚੋਣਾਵੀ ਗੱਠਜੋੜ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਭਾਜਪਾ ਤੋਂ ਵੱਖ ਹੋਣ ਵਾਲੇ ਅਕਾਲੀ ਦਲ ਵਲੋਂ ਹੁਣ ਮੁੜ ਉਸੇ ਪਾਰਟੀ ਨਾਲ ਸਿਆਸੀ ਸਾਂਝ ਪਾਉਣਾ ਕਿਸਾਨਾਂ ਦੇ ਹਿੱਤਾਂ ਪ੍ਰਤੀ ਗੰਭੀਰਤਾ ’ਤੇ ਸਵਾਲ ਖੜ੍ਹੇ ਕਰਦਾ ਹੈ। ਕਿਸਾਨ ਆਗੂਆਂ ਨੇ ਕਿਸਾਨਾਂ ਸਿਰ ਵਧ ਰਹੇ ਕਰਜ਼ੇ, ਧਰਤੀ ਹੇਠਲੇ ਪਾਣੀ ਦਾ ਡਿੱਗਦਾ ਪੱਧਰ, ਫੈਕਟਰੀਆਂ ਦੇ ਗੰਦੇ ਪਾਣੀ ਨਾਲ ਹੋ ਰਿਹਾ ਪ੍ਰਦੂਸ਼ਣ, ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਗਲਤ ਵਰਤੋਂ, ਨਸ਼ਿਆਂ ਦੀ ਸਮੱਸਿਆ ਅਤੇ ਸਿੱਖਿਆ ਦੇ ਖੇਤਰ ਵਿੱਚ ਹੋ ਰਹੀਆਂ ਤਬਦੀਲੀਆਂ ’ਤੇ ਵੀ ਚਿੰਤਾ ਪ੍ਰਗਟਾਈ। ਇਸ ਮੌਕੇ ਮੁਖਤਿਆਰ ਸਿੰਘ ਮੰਡਵੀ, ਬੀਰਬਲ ਸਿੰਘ ਹਮੀਰਗੜ੍ਹ, ਦਰਸ਼ਨ ਸਿੰਘ ਖੋਖਰ, ਹਰਭਗਵਾਨ ਸਿੰਘ, ਗੁਰਜੀਤ ਸਿੰਘ ਕੜੈਲ ਅਤੇ ਜਸਬੀਰ ਸਿੰਘ ਥੇੜ੍ਹੀ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਕੀਲਾਂ ਨੇ ਕੀਤਾ ਖੂਨਦਾਨ ਅਗਲੀ ਖ਼ਬਰ ਰਘਵੀਰ ਸਿੰਘ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਕਿਹਾ ਅਲਵਿਦਾ
Ad Position 24