ਅਕਾਲੀ ਭਾਜਪਾ ਗਠਜੋੜ ਨਾਲ਼ ਭਾਈਚਾਰਕ ਸਾਂਝਾਂ ਤੇ ਏਕਤਾ ਬਲਵਾਨ ਹੋਵੇਗੀ-ਸੰਤ ਘੁੰਨਸ
ਸ਼ੇਰਪੁਰ, 26 ਨਵੰਬਰ (ਦਰਸ਼ਨ ਸਿੰਘ ਖੇੜੀ)-ਅਕਾਲੀ ਭਾਜਪਾ ਗਠਜੋੜ ਹੋਣ ਨਾਲ ਪੰਜਾਬ ਦੇ ਹਰੇਕ ਵਰਗ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਅਕਾਲੀ ਭਾਜਪਾ ਗਠਜੋੜ ਹੋਣ ਨਾਲ ਭਾਈਚਾਰਕ ਸਾਂਝਾਂ ਵਿਚ ਪਰਪੱਕਤਾ ਆਵੇਗੀ ਤੇ ਆਪਸੀ ਏਕਤਾ ਬਲਵਾਨ ਹੋਵੇਗੀ।
ਸ਼ੇਰਪੁਰ, 26 ਨਵੰਬਰ (ਦਰਸ਼ਨ ਸਿੰਘ ਖੇੜੀ)-ਅਕਾਲੀ ਭਾਜਪਾ ਗਠਜੋੜ ਹੋਣ ਨਾਲ ਪੰਜਾਬ ਦੇ ਹਰੇਕ ਵਰਗ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਅਕਾਲੀ ਭਾਜਪਾ ਗਠਜੋੜ ਹੋਣ ਨਾਲ ਭਾਈਚਾਰਕ ਸਾਂਝਾਂ ਵਿਚ ਪਰਪੱਕਤਾ ਆਵੇਗੀ ਤੇ ਆਪਸੀ ਏਕਤਾ ਬਲਵਾਨ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੀਨੀਅਰ ਅਕਾਲੀ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਦੇ ਗ੍ਰਹਿ ਵਿਖੇ ਅਜ਼ੀਤ ਨਾਲ ਗੱਲਬਾਤ ਕਰਦਿਆਂ ਕੀਤਾ। ਉਹ ਇਥੇ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਦੀ ਸਿਹਤ ਦਾ ਪਤਾ ਕਰਨ ਲਈ ਇਥੇ ਪੁੱਜੇ ਸਨ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਨਾਲ ਪੰਜਾਬ ‘ਚ ਨਵੇਂ ਅਧਿਆਇ ਦੀ ਸ਼ੁਰੂਆਤ ਹੋਵੇਗੀ ਅਤੇ ਇਹ ਗਠਜੋੜ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਲਾਹੇਵੰਦ ਸਾਬਤ ਹੋਵੇਗਾ। ਇਸ ਮੌਕੇ ਉਨ੍ਹਾਂ ਨਾਲ ਉੱਘੇ ਲੇਖਕ ਅਤੇ ਢਾਡੀ ਕਲਾ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੇ ਕਰਨੈਲ ਸਿੰਘ ਸ਼ੇਰਪੁਰੀ ਅਤੇ ਸੁਭਦੀਪ ਸਿੰਘ ਤੂਰ ਕੈਨੇਡਾ ਵੀ ਮੌਜੂਦ ਸਨ।