26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ਼ੇਰਪੁਰ ਦੇ ਆਗੂਆਂ ਦੀਆਂ 30 ਦੀ ਰੈਲੀ ਲਈ ਡਿਊਟੀਆਂ ਲਗਾਈਆਂ

ਸ਼ੇਰਪੁਰ, 26 ਨਵੰਬਰ (ਦਰਸ਼ਨ ਸਿੰਘ ਖੇੜੀ)- ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਕੋਆਰਡੀਨੇਟਰ ਨਛੱਤਰ ਸਿੰਘ ਗਿੱਲ ਪ੍ਰਧਾਨ ਆਈ ਟੀ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਅਕਾਲੀ ਜਥਾ ਸ਼ੇਰਪੁਰ ਦੇ ਵੱਖ ਵੱਖ ਵਿੰਗਾਂ ਦੇ ਸਿਰਕਰਦਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਸੀਨੀਅਰ ਅਕਾਲੀ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਗ੍ਰਹਿ ਵਿਖੇ ਸਰਕਲ ਅਕਾਲੀ ਜਥਾ ਸ਼ੇਰਪੁਰ ਦੇ ਪ੍ਰਧਾਨ ਜਸਵਿੰਦਰ ਸਿੰਘ ਦੀਦਾਰਗੜ੍ਹ ਦੀ ਪ੍ਰਧਾਨਗੀ ਹੇਠ ਕੀਤੀ ਗਈ। ਉਨ੍ਹਾਂ ਵਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਸਰਵਪੱਖੀ ਵਿਕਾਸ ਲਈ ਅਕਾਲੀ ਭਾਜਪਾ ਗਠਜੋੜ ਦੀ ਸਾਰਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਗਠਜੋੜ ਨਾਲ ਪੰਜਾਬ ਦੇ ਸੁਨਹਿਰੀ ਭਵਿੱਖ ਦਾ ਯੁੱਗ ਸ਼ੁਰੂ ਹੋਵੇਗਾ।

Ad Position 21
No active advertisement
ਅਜੀਤ ਡੈਸਕ 27-11-2026
ਸ਼ੇਰਪੁਰ, 26 ਨਵੰਬਰ (ਦਰਸ਼ਨ ਸਿੰਘ ਖੇੜੀ)- ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਕੋਆਰਡੀਨੇਟਰ ਨਛੱਤਰ ਸਿੰਘ ਗਿੱਲ ਪ੍ਰਧਾਨ ਆਈ ਟੀ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਅਕਾਲੀ ਜਥਾ ਸ਼ੇਰਪੁਰ ਦੇ ਵੱਖ ਵੱਖ ਵਿੰਗਾਂ ਦੇ ਸਿਰਕਰਦਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਸੀਨੀਅਰ ਅਕਾਲੀ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਗ੍ਰਹਿ ਵਿਖੇ ਸਰਕਲ ਅਕਾਲੀ ਜਥਾ ਸ਼ੇਰਪੁਰ ਦੇ ਪ੍ਰਧਾਨ ਜਸਵਿੰਦਰ ਸਿੰਘ ਦੀਦਾਰਗੜ੍ਹ ਦੀ ਪ੍ਰਧਾਨਗੀ ਹੇਠ ਕੀਤੀ ਗਈ। ਉਨ੍ਹਾਂ ਵਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਸਰਵਪੱਖੀ ਵਿਕਾਸ ਲਈ ਅਕਾਲੀ ਭਾਜਪਾ ਗਠਜੋੜ ਦੀ ਸਾਰਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਗਠਜੋੜ ਨਾਲ ਪੰਜਾਬ ਦੇ ਸੁਨਹਿਰੀ ਭਵਿੱਖ ਦਾ ਯੁੱਗ ਸ਼ੁਰੂ ਹੋਵੇਗਾ। ਯੂਥ ਨੇਤਾ ਗਿੱਲ ਨੇ ਆਗੂਆਂ ਨੂੰ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀ ਚੜ੍ਹਦੀ ਕਲਾ ਲਈ ਸਖ਼ਤ ਮਿਹਨਤ ਕਰਨ, ਆਪਸੀ ਇਕਜੁਟਤਾ ਰੱਖਣ ਅਤੇ ਵੋਟਰਾਂ ਨਾਲ ਲਗਾਤਾਰ ਸੰਪਰਕ ਕਰਨ ਦੇ ਨਾਲ ਨਾਲ 30 ਨਵੰਬਰ ਨੂੰ ਮਹਿਲ ਕਲਾਂ ਵਿਖੇ ਇਸਤਰੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਰੈਲੀ ਸਮੇਂ ਬੀਬਾ ਹਰਸਿਮਰਤ ਕੌਰ ਬਾਦਲ ਦੇ ਆਉਣ ਸਮੇਂ ਇਸ ਰੈਲੀ ਵਿਚ ਬੀਬੀਆਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਾਉਣ ਲਈ ਡਿਊਟੀਆਂ ਲਗਾਈਆ ਗਈਆਂ। ਯੂਥ ਅਕਾਲੀ ਨੇਤਾ ਨੂੰ ਆਗੂਆਂ ਵਲੋਂ ਸਿਰੋਪਾਓ ਬਖਸ਼ਿਸ਼ ਕਰਕੇ ਭਰਵਾਂ ਸਵਾਗਤ ਕਰਦੇ ਹੋਏ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸੀਨੀਅਰ ਅਕਾਲੀ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਜਸਵਿੰਦਰ ਸਿੰਘ ਦੀਦਾਰਗੜ੍ਹ ਪ੍ਰਧਾਨ ਸਰਕਲ ਸ਼ੇਰਪੁਰ, ਭਜਨ ਸਿੰਘ ਸ਼ੇਰਪੁਰ ਸਾਬਕਾ ਚੇਅਰਮੈਨ, ਜ਼ਿਲ੍ਹਾ ਜਨਰਲ ਸਕੱਤਰ ਸਰਪੰਚ ਗਰੀਬ ਸਿੰਘ ਛੰਨਾਂ, ਬਾਬੂ ਜੀਵਨ ਲਾਲ ਵਪਾਰ ਵਿੰਗ , ਮਨਜੀਤ ਕੌਰ ਕਾਲਾਬੂਲਾ ਪ੍ਰਧਾਨ ਇਸਤਰੀ ਵਿੰਗ, ਨਾਜ਼ਮ ਸਿੰਘ ਹੇੜੀਕੇ ਜ਼ਿਲ੍ਹਾ ਆਗੂ ਕਿਸਾਨ ਵਿੰਗ,ਬਲਵਿੰਦਰ ਸਿੰਘ ਬਾਦਸ਼ਾਹਪੁਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਕਿਸਾਨ ਆਗੂ ਸੁਖਚੈਨ ਸਿੰਘ ਘਨੌਰੀ ਖ਼ੁਰਦ, ਜਗਦੀਪ ਸਿੰਘ ਖੇੜੀ ਖੁਰਦ, ਯੂਥ ਆਗੂ ਧਰਮਿੰਦਰ ਸਿੰਗਲਾ, ਜਗਸੀਰ ਸਿੰਘ ਥਿੰਦ ਯੂਥ ਵਿੰਗ, ਕੇਸਰ ਸਿੰਘ ਸ਼ੇਰਪੁਰ ਐਸ ਸੀ ਵਿੰਗ, ਦਰਸ਼ਨ ਸਿੰਘ ਹੇੜੀਕੇ, ਹਰਵਿੰਦਰ ਸਿੰਘ ਪੱਤੀ ਖ਼ਲੀਲ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬੰਦ ਬੱਸ ਰੂਟ ਚਲਾਉਣ ਦੇ ਮਾਮਲੇ ਉੱਤੇ ਵਫ਼ਦ ਵਿੱਤ ਮੰਤਰੀ ਚੀਮਾ ਨੂੰ ਮਿਲਿਆ ਅਗਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ
Ad Position 24