ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਨੇ ਮੀਟਿੰਗ ਬੇਸਿੱਟਾ ਰਹਿਣ ਉਪਰੰਤ ਪ੍ਰਬੰਧਕੀ ਕੰਪਲੈਕਸ ਬਾਹਰ ਕਲਮ ਛੋੜ ਹੜਤਾਲ ਕੀਤੀ ਆਰੰਭ
ਸੰਗਰੂਰ, 27 ਨਵੰਬਰ (ਅਮਨਦੀਪ ਸਿੰਘ ਬਿੱਟਾ) - ਸੇਵਾ ਕੇਂਦਰ ਮੁਲਾਜਮ ਯੂਨੀਅਨ ਵਲੋਂ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾਂ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਾਹਰ ਕੰਮ ਛੋੜ ਹੜਤਾਲ ਕੀਤੀ ਗਈ ਅਤੇ ਧਰਨਾ ਵੀ ਦਿੱਤਾ ਗਿਆ। ਬੀਤੇ ਦਿਨੀਂ 26 ਨਵੰਬਰ ਨੂੰ ਮੀਟਿੰਗ ਵਿਚ ਕੋਈ ਠੋਸ ਹੱਲ ਨਾ ਨਿਕਲਣ ਕਾਰਨ ਹੜਤਾਲ ਉੱਤੇ ਬੈਠੇ ਆਗੂਆਂ ਨੇ ਕਿਹਾ ਕਿ ਮੀਟਿੰਗ ਵਿਚ ਸਿਰਫ ਡਾਇਰੈਕਟਰ ਅਤੇ ਨਿੱਜੀ ਕੰਪਨੀ ਦੇ ਨੁਮਾਇੰਦੇ ਹੀ ਮੌਜੂਦ ਸਨ।
ਮ
ਮੰਗਾਂ ਦਾ ਹੱਲ ਨਾ ਨਿਕਲਣ ਉੱਤੇ 4 ਨੂੰ ਕਰਨਗੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ
28-11-2026
ਸੰਗਰੂਰ, 27 ਨਵੰਬਰ (ਅਮਨਦੀਪ ਸਿੰਘ ਬਿੱਟਾ) - ਸੇਵਾ ਕੇਂਦਰ ਮੁਲਾਜਮ ਯੂਨੀਅਨ ਵਲੋਂ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾਂ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਾਹਰ ਕੰਮ ਛੋੜ ਹੜਤਾਲ ਕੀਤੀ ਗਈ ਅਤੇ ਧਰਨਾ ਵੀ ਦਿੱਤਾ ਗਿਆ। ਬੀਤੇ ਦਿਨੀਂ 26 ਨਵੰਬਰ ਨੂੰ ਮੀਟਿੰਗ ਵਿਚ ਕੋਈ ਠੋਸ ਹੱਲ ਨਾ ਨਿਕਲਣ ਕਾਰਨ ਹੜਤਾਲ ਉੱਤੇ ਬੈਠੇ ਆਗੂਆਂ ਨੇ ਕਿਹਾ ਕਿ ਮੀਟਿੰਗ ਵਿਚ ਸਿਰਫ ਡਾਇਰੈਕਟਰ ਅਤੇ ਨਿੱਜੀ ਕੰਪਨੀ ਦੇ ਨੁਮਾਇੰਦੇ ਹੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਯੂਨੀਅਨ ਨੇ ਪਹਿਲਾ ਹੀ ਸਪਸ਼ਟ ਕੀਤਾ ਸੀ ਉਨ੍ਹਾਂ ਮੀਟਿੰਗ ਪੰਜਾਬ ਸਰਕਾਰ ਨਾਲ ਕਰਨੀ ਹੈ ਨਾ ਕਿ ਕੰਪਨੀ ਨਾਲ ਕਰਨੀ ਹੈ। ਰੋਸ ਜਤਾਉਂਦਿਆਂ ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਕੰਪਨੀ ਨੂੰ ਬੁਲਾ ਕੇ ਸਰਕਾਰ ਨੇ ਮੁਲਾਜਮਾਂ ਨਾਲ ਧੋਖਾ ਹੀ ਕੀਤਾ ਹੈ। ਸਰਕਾਰ ਦੀ ਇਸ ਵਾਅਦਾਖਿਲਾਫੀ ਦੇ ਰੋਸ ਵਜੋਂ ਸੇਵਾ ਕੇਂਦਰ ਮੁਲਾਜਮ ਯੂਨੀਅਨ ਨੇ ਸੰਘਰਸ਼ ਦਾ ਐਲਾਨ ਕੀਤਾ ਹੈ। ਇਸ ਤਹਿਤ ਜਾਣਕਾਰੀ ਸਾਂਝੀ ਕਰਦਿਆਂ ਬਲਜਿੰਦਰ ਸਿੰਘ ਮਾਝਾਂ ਨੇ ਦੱਸਿਆ ਕਿ ਅੱਜ ਪੰਜਾਬ ਦੇ ਸਮੂਹ ਸੇਵਾ ਕੇਂਦਰਾਂ ਵਿਚ ਮੁਕੰਮਲ ਕਲਮ ਛੋੜ ਹੜਤਾਲ ਕੀਤੀ ਗਈ ਹੈ। ਹੱਲ ਨਾ ਨਿਕਲਣ ਉੱਤੇ 4 ਦਸੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕਰਦਿਆਂ ਕਿਹਾ ਕਿ ਜੇ ਫਿਰ ਵੀ ਮੰਗਾਂ ਦਾ ਹੱਲ ਨਾ ਨਿਕਲਿਆ ਤਾਂ ਮੁੱਖ ਮੰਤਰੀ ਨਿਵਾਸ ਸੰਗਰੂਰ ਬਾਹਰ ਪੱਕਾ ਧਰਨਾ ਵੀ ਦਿੱਤਾ ਜਾਵੇਗਾ। ਇਸ ਮੌਕੇ ਮੀਤ ਪ੍ਰਧਾਨ ਮੋਹਿਨੀ ਸ਼ਰਮਾ, ਕੁਲਵਿੰਦਰ ਸਿੰਘ, ਗੁਰਸੇਵਕ ਸਿੰਘ, ਸੁਰਿੰਦਰ ਸਿੰਘ, ਸਤਨਾਮ ਸਿੰਘ, ਜਨਰਲ ਸੈਕਟਰੀ ਗੁਰਸੇਵਕ ਸਿੰਘ ਚਹਿਲ, ਕੈਸ਼ੀਅਰ ਦਵਿੰਦਰ ਬਾਂਸਲ, ਗੁਰਜੀਤ ਸਿੰਘ, ਵਿਨੋਦ ਚੁੱਘ, ਪ੍ਰੋਪਗੰਡਾ ਸੈਕਟਰੀ ਪਰਵਿੰਦਰ ਸਿੰਘ ਸਾਹਿਲ ਬਾਵਾ, ਜੁਆਇੰਟ ਸੈਕਟਰੀ ਨਵਦੀਪ ਕੌਰ, ਮਨਪ੍ਰੀਤ ਸਿੰਘ, ਸਿਰਾਜ ਮੁਹੰਮਦ, ਰਮਨਦੀਪ ਕੌਰ, ਬੇਅੰਤ ਸਿੰਘ, ਦਵਿੰਦਰ ਸ਼ਰਮਾ, ਸੰਦੀਪ ਸਿੰਘ, ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ ਆਦਿ ਆਗੂ ਮੌਜੂਦ ਸਨ।