27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਾਬਕਾ ਸੈਨਿਕਾਂ ਦੀ ਸੂਬਾ ਪੱਧਰੀ ਮੀਟਿੰਗ

ਮਾਲੇਰਕੋਟਲਾ, 27 ਨਵੰਬਰ (ਮਨਜਿੰਦਰ ਸਿੰਘ ਸਰੌਦ)-ਮਲੇਰਕੋਟਲਾ ਵਿਖੇ ਸਾਬਕਾ ਸੈਨਿਕਾਂ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ‘ਤੇ ਵਿਚਾਰ ਵਿਟਾਂਦਰਾ ਕੀਤਾ ਗਿਆ। ਜਿਥੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਸਾਬਕਾ ਸੈਨਿਕਾਂ ਨੇ ਆਪਣੀ ਆਪਣੀਆਂ ਮੁਸ਼ਕਲਾਂ ਸੁਣਾਈਆਂ।

Ad Position 21
No active advertisement
ਮੈਂਗਲ ਸਿੰਘ ਵਾਲੀਬਾਲ ਕੱਪ 28, 29 ਨੂੰ 28-11-2026
ਮਾਲੇਰਕੋਟਲਾ, 27 ਨਵੰਬਰ (ਮਨਜਿੰਦਰ ਸਿੰਘ ਸਰੌਦ)-ਮਲੇਰਕੋਟਲਾ ਵਿਖੇ ਸਾਬਕਾ ਸੈਨਿਕਾਂ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ‘ਤੇ ਵਿਚਾਰ ਵਿਟਾਂਦਰਾ ਕੀਤਾ ਗਿਆ। ਜਿਥੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਸਾਬਕਾ ਸੈਨਿਕਾਂ ਨੇ ਆਪਣੀ ਆਪਣੀਆਂ ਮੁਸ਼ਕਲਾਂ ਸੁਣਾਈਆਂ। ਇਸ ਮੀਟਿੰਗ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੇ ਵੀ ਵੱਡੀ ਪੱਧਰ ‘ਤੇ ਹਿੱਸਾ ਲਿਆ ਅਤੇ ਆਪਣੀਆਂ ਮੁਸ਼ਕਲਾਂ ਦੱਸੀਆਂ। ਮੀਟਿੰਗ ਦੌਰਾਨ ਪੰਜਾਬ ਪ੍ਰਧਾਨ ਬ੍ਰਿਗੇਡੀਅਰ ਡੀ.ਐਸ. ਗਰੇਵਾਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਟੇਜ ਸਕੱਤਰ ਕੈਪਟਨ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਸਾਬਕਾ ਸੈਨਿਕਾਂ ਨੂੰ ਇਕੱਠੇ ਕਰਨਾ ਹੈ। ਮਲੇਰਕੋਟਲਾ ਅੰਦਰ ਕੰਟੀਨ ਅਤੇ ਸੈਨਿਕ ਭਲਾਈ ਦਫਤਰ ਸਥਾਪਿਤ ਕਰਨ ਤੋਂ ਇਲਾਵਾ ਸਾਬਕਾ ਸੈਨਿਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਕੈਪਟਨ ਬਲਦੇਵ ਸਿੰਘ, ਪ੍ਰਧਾਨ ਕੈਪਟਨ ਦਰਸ਼ਨ ਸਿੰਘ, ਉੱਪ ਪ੍ਰਧਾਨ ਕੈਪਟਨ ਸਮਸ਼ੇਰ ਸਿੰਘ ਜਨਰਲ ਸੈਕਟਰੀ ਸੂਬੇਦਾਰ ਹਰਬੰਸ ਸਿੰਘ ਕੈਸ਼ੀਅਰ ਹਵਾਲਦਾਰ ਬਲਵੰਤ ਸਿੰਘ ਸਣੇ ਸਾਬਕਾ ਸੈਨਿਕਾਂ ਨੇ ਇਸ ਵਿੱਚ ਭਾਗ ਲਿਆ। ਮੀਟਿੰਗ ‘ਚ ਪਹੁੰਚੀਆਂ ਸ਼ਖਸੀਅਤਾਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਹਲਕਾ ਅਮਰਗੜ੍ਹ ਦੇ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀ, ਸਾਬਕਾ ਵਿਧਾਇਕ ਜੱਸੀ ਖੰਗੂੜਾ, ਚੇਅਰਮੈਨ ਗੁਰਜੋਤ ਸਿੰਘ ਢੀਡਸਾ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਵਿਸ਼ਵਾਸ਼ ਦਿਵਾਇਆ ਕਿ ਅਸੀਂ ਸਾਬਕਾ ਸੈਨਿਕਾਂ ਦੀ ਹਰ ਪ੍ਰਕਾਰ ਦੀ ਮਦਦ ਕਰਾਂਗੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਟਰੈਫਿਕ ਪੁਲਿਸ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਟਰੈਫਿਕ ਵਿਵਸਥਾ ਦੀ ਕਮਾਨ ਨਵੇਂ ਅਧਿਕਾਰੀਆਂ ਨੂੰ ਸ... ਅਗਲੀ ਖ਼ਬਰ ਕਾਂਗਰਸੀ ਆਗੂ ਕਟੂਰੀ ਵੈਂਕਟੇਸ਼ਵਰ ਰਾਓ ਦਾ ਪੁਰਜ਼ੋਰ ਤੇ ਨਿੱਘਾ ਸਵਾਗਤ
Ad Position 24