27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

34 ਹਜ਼ਾਰ ਕੈਮਿਸਟ ਤੇ ਕਰਮਚਾਰੀ ਪਰਿਵਾਰਾਂ ਸਮੇਤ ਚੋਣਾਂ ਦਾ ਕਰਨਗੇ ਬਾਈਕਾਟ ਪੀਸੀਏ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ ਆਨਲਾਈਨ ਹੋਈ ਮੀਟਿੰਗ ’ਚ ਲਿਆ ਗਿਆ ਫ਼ੈਸਲਾ, 10 ਦਿਨਾਂ ਬਾਅਦ ਦੁਬਾਰਾ ਹੋਵੇਗੀ ਬੈਠਕ

ਅਹਿਮਦਗੜ, 27 ਨਵੰਬਰ (ਸੁਖਜੀਤ ਸਿੰਘ ਖੇੜਾ) - ਪੰਜਾਬ ਕੈਮਿਸਟ ਐਸੋਸੀਏਸ਼ਨ (ਪੀਸੀਏ) ਦੀ ਇੱਕ ਅਹਿਮ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀ. ਐੱਸ.

Ad Position 21
No active advertisement
ਅਜੀਤ ਡੈਸਕ 28-11-2026
ਅਹਿਮਦਗੜ, 27 ਨਵੰਬਰ (ਸੁਖਜੀਤ ਸਿੰਘ ਖੇੜਾ) - ਪੰਜਾਬ ਕੈਮਿਸਟ ਐਸੋਸੀਏਸ਼ਨ (ਪੀਸੀਏ) ਦੀ ਇੱਕ ਅਹਿਮ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀ.ਐੱਸ. ਚਾਵਲਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਸੂਬੇ ਦੇ 23 ਜ਼ਿਲ੍ਹਿਆਂ ਦੇ ਪ੍ਰਧਾਨਾਂ, ਸਕੱਤਰਾਂ ਅਤੇ ਕਾਰਜਕਾਰਨੀ ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਸਿਹਤ ਵਿਭਾਗ ਦੀ ਕਾਰਜਪ੍ਰਣਾਲੀ ਅਤੇ ਕੈਮਿਸਟਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਅਣਦੇਖੀ ਕੀਤੇ ਜਾਣ ’ਤੇ ਤਿੱਖਾ ਰੋਸ ਪ੍ਰਗਟਾਇਆ ਗਿਆ। ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਸਮੂਹ ਕੈਮਿਸਟ, ਦੁਕਾਨਾਂ ’ਤੇ ਕੰਮ ਕਰਨ ਵਾਲੇ ਕਰਮਚਾਰੀ ਅਤੇ ਉਨ੍ਹਾਂ ਦੇ ਪਰਿਵਾਰ ਹਰ ਤਰ੍ਹਾਂ ਦੀਆਂ ਚੋਣਾਂ ਦਾ ਪੂਰਨ ਬਾਈਕਾਟ ਕਰਨਗੇ। ਇਸ ਦੇ ਨਾਲ ਹੀ 10 ਦਿਨਾਂ ਬਾਅਦ ਦੁਬਾਰਾ ਮੀਟਿੰਗ ਸੱਦਣ ਦਾ ਵੀ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿੱਚ ਨਿਊਰੋ, ਸਾਈਕੋਟ੍ਰੋਪਿਕ ਅਤੇ ਡਿਪ੍ਰੈਸ਼ਨ ਵਰਗੀਆਂ ਬਿਮਾਰੀਆਂ ਦੀਆਂ ਦਵਾਈਆਂ ਮਰੀਜ਼ਾਂ ਨੂੰ ਉਪਲਬਧ ਨਾ ਹੋਣ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਗਿਆ। ਆਗੂਆਂ ਨੇ ਕਿਹਾ ਕਿ ਪਹਿਲਾਂ ਕੰਪਨੀਆਂ ਨੂੰ ਦਵਾਈਆਂ ਵਾਪਸ ਭੇਜੇ ਜਾਣ ਅਤੇ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ’ਤੇ ਇਹ ਦਵਾਈਆਂ ਮੁਹੱਈਆ ਕਰਵਾਉਣ ਵਿੱਚ ਪੰਜਾਬ ਸਿਹਤ ਵਿਭਾਗ ਦੀ ਨਾਕਾਮੀ ਕਾਰਨ ਹਜ਼ਾਰਾਂ ਮਰੀਜ਼ ਰੁਲ ਰਹੇ ਹਨ। ਦੂਜੇ ਪਾਸੇ ਗੁਆਂਢੀ ਸੂਬਿਆਂ ਵਿੱਚ ਇਹ ਦਵਾਈਆਂ ਆਸਾਨੀ ਨਾਲ ਉਪਲਬਧ ਹਨ। ਪੰਜਾਬ ਦੇ ਮਰੀਜ਼ਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਐਸੋਸੀਏਸ਼ਨ ਨੇ ਫ਼ੈਸਲਾ ਲਿਆ ਕਿ ਡਾਕਟਰ ਦੀ ਪਰਚੀ (ਪ੍ਰਿਸਕ੍ਰਿਪਸ਼ਨ) ਅਤੇ ਮਰੀਜ਼ ਦੀ ਯੋਗ ਪਛਾਣ ਤੋਂ ਬਾਅਦ ਹੀ ‘ਪ੍ਰੀਗਾਬਾਲਿਨ-75 ਐਮਜੀ’ ਦਵਾਈ ਉਪਲਬਧ ਕਰਵਾਈ ਜਾਵੇਗੀ। ਇਸ ਆਨਲਾਈਨ ਬੈਠਕ ਵਿੱਚ ਅਮਰਦੀਪ ਸਿੰਘ, ਰਾਜੀਵ ਜੈਨ, ਅਜੈ, ਸੰਜੀਵ ਕੁਮਾਰ, ਜੇ.ਐੱਸ. ਸੇਠੀ, ਸੰਜੀਵ ਚੌਧਰੀ, ਰਵਿੰਦਰ ਭਾਟੀਆ, ਦਰਸ਼ਨ ਸਚਦੇਵਾ, ਵਿਨੈ ਰਾਵਲ, ਲਵਲੀ ਡਾਬਰ, ਰਾਜੇਸ਼ ਮਹਾਜਨ, ਅਸ਼ੋਕ ਛਾਬੜਾ, ਅਸ਼ੋਕ, ਦੀਪਿੰਦਰ ਸਿੰਘ, ਜੇ.ਐੱਸ. ਚਾਵਲਾ, ਸਤੀਸ਼ ਕਪੂਰ, ਰਿਸ਼ੂ ਵਰਮਾ, ਸੁਖਬੀਰ ਸਿੰਘ, ਅਸ਼ਵਨੀ ਕੁਮਾਰ, ਸੁਬੋਧ ਕੱਕੜ, ਵਿਕਰਮ ਠਾਕੁਰ, ਬਾਲ ਕ੍ਰਿਸ਼ਨ ਕਟਾਰੀਆ, ਨਰੇਸ਼ ਜਿੰਦਲ, ਰਿਚੀ ਕੁਮਾਰ, ਸੰਜੀਵ ਪੁਰੀ, ਤਰੁਣ ਗਰਗ, ਮਨੋਰੰਜਨ ਕਾਲੀਆ, ਸੰਜੀਵ ਭਾਟੀਆ ਅਤੇ ਪ੍ਰਭਜਿੰਦਰ ਆਨੰਦ ਆਦਿ ਸ਼ਖਸ਼ੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਾਲ ਜਾਗਰਣ ਕੱਲ੍ਹ ਅਗਲੀ ਖ਼ਬਰ ਸੁਰਿੰਦਰ ਲਾਂਬਾ ਨੇ ਦੂਜੀ ਵਾਰ ਸੰਭਾਲ਼ਿਆ ਸੰਗਰੂਰ ਦੇ ਪੁਲਿਸ ਮੁਖੀ ਦਾ ਅਹੁਦਾ
Ad Position 24