ਰੈਲੀ ਦੀ ਸਫ਼ਲਤਾ ਨੇ 2027 ਦੀਆਂ ਚੋਣਾਂ ਵਿੱਚ ‘ਆਪ’ ਦੀ ਸ਼ਾਨਦਾਰ ਜਿੱਤ ’ਤੇ ਮੋਹਰ ਲਗਾਈ–ਭਰਾਜ
ਸੰਗਰੂਰ, 28 ਨਵੰਬਰ (ਧੀਰਜ ਪਸੋਰੀਆ)-ਮੋਗਾ ਵਿਖੇ ਹੋਈ ‘ਖੁਸ਼ਹਾਲ ਪੰਜਾਬ’ ਮਹਾਂਰੈਲੀ ਵਿੱਚ ਲੱਖਾਂ ਪੰਜਾਬੀਆਂ ਨੇ ਸ਼ਮੂਲੀਅਤ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੀ ਜਾ ਰਹੀ ਸੇਵਾ ਵਿੱਚ ਭਰੋਸਾ ਪ੍ਰਗਟਾਇਆ ਹੈ। ਇਹ ਪ੍ਰਗਟਾਵਾ ਕਰਦਿਆਂ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮਹਾਂ ਰੈਲੀ ਦੀ ਸਫਲਤਾ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੇ ਮੋਹਰ ਲਗਾ ਦਿੱਤੀ ਹੈ।
ਸੰਗਰੂਰ, 28 ਨਵੰਬਰ (ਧੀਰਜ ਪਸੋਰੀਆ)-ਮੋਗਾ ਵਿਖੇ ਹੋਈ ‘ਖੁਸ਼ਹਾਲ ਪੰਜਾਬ’ ਮਹਾਂਰੈਲੀ ਵਿੱਚ ਲੱਖਾਂ ਪੰਜਾਬੀਆਂ ਨੇ ਸ਼ਮੂਲੀਅਤ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੀ ਜਾ ਰਹੀ ਸੇਵਾ ਵਿੱਚ ਭਰੋਸਾ ਪ੍ਰਗਟਾਇਆ ਹੈ। ਇਹ ਪ੍ਰਗਟਾਵਾ ਕਰਦਿਆਂ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮਹਾਂ ਰੈਲੀ ਦੀ ਸਫਲਤਾ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੇ ਮੋਹਰ ਲਗਾ ਦਿੱਤੀ ਹੈ। ਭਰਾਜ ਨੇ ਕਿਹਾ ਕਿ ਰੈਲੀ ਦੀ ਸਫ਼ਲਤਾ ਨੇ ਜਿੱਥੇ ਸਾਡੇ ਹੌਸਲੇ ਬੁਲੰਦ ਕੀਤੇ ਹਨ, ਉੱਥੇ ਵਿਰੋਧੀ ਪਾਰਟੀਆਂ ਇਸ ਰੈਲੀ ਦੀ ਸਫ਼ਲਤਾ ਨੂੰ ਦੇਖ ਕੇ ਬੁਖਲਾਹਟ ਵਿੱਚ ਆ ਗਈਆਂ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੀ ਕੀਤੀ ਸੇਵਾ ਦੌਰਾਨ ਪਿਛਲੀਆਂ ਦਿੱਤੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ, ਇਹ ਪੰਜਾਬ ਵਾਸੀਆਂ ਲਈ ਸਭ ਤੋਂ ਵੱਡੀ ਗਾਰੰਟੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਭਰਾਜ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ ਦੇ ਰਾਖੀ ਲਈ ਨਹੀਂ ਸਗੋਂ ਆਪਣੇ ਸਿਆਸੀ ਪਰਿਵਾਰਾਂ ਦੇ ਹਿੱਤਾਂ ਨੂੰ ਬਚਾਉਣ ਲਈ ਕੀਤਾ ਗਿਆ ਗੱਠਜੋੜ ਹੈ। ਉਨ੍ਹਾਂ ਆਖਿਆ ਕਿ ਹੁਣ ਤੱਕ ਜਿਹੜੀਆਂ ਸਿਆਸੀ ਪਾਰਟੀਆਂ ਇੱਕ-ਦੂਸਰੇ ਵਿਰੁੱਧ ਬਿਆਨਬਾਜ਼ੀ ਕਰਦੀਆਂ ਆਈਆਂ ਹਨ, ਉਹ ਅੱਜ ਮੁੜ ਇੱਕ ਪਲੇਟਫਾਰਮ ’ਤੇ ਇਕੱਠੀਆਂ ਹੋ ਰਹੀਆਂ ਹਨ ਪਰ ਪੰਜਾਬ ਦੇ ਲੋਕ ਇਨ੍ਹਾਂ ਦੇ ਚਿਹਰਿਆਂ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਰਕੇ ਉਹ ਇਨ੍ਹਾਂ ’ਤੇ ਵਿਸ਼ਵਾਸ ਨਹੀਂ ਕਰ ਰਹੇ। ਹੋਰ ਤਾਂ ਹੋਰ ਵਿਰੋਧੀ ਪਾਰਟੀਆਂ ਨੂੰ ਅਜੇ ਚੋਣਾਂ ਲੜਨ ਦੀ ਉਮੀਦਵਾਰ ਹੀ ਨਹੀਂ ਲੱਭ ਰਹੇ ਜਦੋਂ ਕਿ ਆਮ ਆਦਮੀ ਪਾਰਟੀ ਅੱਧਿਆਂ ਤੋਂ ਵੱਧ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ ਅਤੇ ਸਮੁੱਚਾ ਪੰਜਾਬ ਆਮ ਆਦਮੀ ਪਾਰਟੀ ਦੇ ਨਾਲ ਖੜਾ ਹੈ।