ਪਾਇਨੀਅਰ ਸਕੂਲ ਗੱਜਣਮਾਜਰਾ ਦੇ ਵਿਦਿਆਰਥੀਆਂ ਨੇ ਪਿੰਗਲਵਾੜਾ ਸੰਸਥਾ ਦਾ ਕੀਤਾ ਦੌਰਾ
ਸੰਗਰੂਰ 28 ਨਵੰਬਰ (ਅਮਨਦੀਪ ਸਿੰਘ ਬਿੱਟਾ)-ਜਸਵੰਤ ਸਿੰਘ ਗੱਜਣਮਾਜਰਾ ਹਲਕਾ ਵਿਧਾਇਕ ਦੀ ਚੇਅਰਪਰਸਨ ਸ਼ਿਪ ਅਧੀਨ ਚੱਲ ਰਹੇ ਗੱਜਣਮਾਜਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਪਾਇਨੀਅਰ ਕਾਨਵੈਂਟ ਸਕੂਲ ਗੱਜਣ ਮਾਜਰਾ ਦੀ ਪ੍ਰਿੰਸੀਪਲ ਡਾ ਪਰਮਿੰਦਰ ਕੌਰ ਮੰਡੇਰ ਦੀ ਰਹਿਨੁਮਾਈ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਪ੍ਰੋ : ਦਵਿੰਦਰ ਸਿੰਘ ਦੀ ਅਗਵਾਈ ਵਿੱਚ ਪਿੰਗਲਵਾੜਾ ਸ਼ਾਖਾ ਸੰਗਰੂਰ ਦਾ ਦੌਰਾ ਕੀਤਾ। ਸੌ ਤੋਂ ਵੱਧ ਪਹੁੰਚੇ ਵਿਦਿਆਰਥੀਆਂ ਦਾ ਹਰਜੀਤ ਸਿੰਘ ਅਰੋੜਾ ਪ੍ਰਸ਼ਾਸਕ ਅਤੇ ਮਾਸਟਰ ਸਤਪਾਲ ਸ਼ਰਮਾ ਨੇ ਸਵਾਗਤ ਕੀਤਾ।
ਸੰਗਰੂਰ 28 ਨਵੰਬਰ (ਅਮਨਦੀਪ ਸਿੰਘ ਬਿੱਟਾ)-ਜਸਵੰਤ ਸਿੰਘ ਗੱਜਣਮਾਜਰਾ ਹਲਕਾ ਵਿਧਾਇਕ ਦੀ ਚੇਅਰਪਰਸਨ ਸ਼ਿਪ ਅਧੀਨ ਚੱਲ ਰਹੇ ਗੱਜਣਮਾਜਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਪਾਇਨੀਅਰ ਕਾਨਵੈਂਟ ਸਕੂਲ ਗੱਜਣ ਮਾਜਰਾ ਦੀ ਪ੍ਰਿੰਸੀਪਲ ਡਾ ਪਰਮਿੰਦਰ ਕੌਰ ਮੰਡੇਰ ਦੀ ਰਹਿਨੁਮਾਈ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਪ੍ਰੋ : ਦਵਿੰਦਰ ਸਿੰਘ ਦੀ ਅਗਵਾਈ ਵਿੱਚ ਪਿੰਗਲਵਾੜਾ ਸ਼ਾਖਾ ਸੰਗਰੂਰ ਦਾ ਦੌਰਾ ਕੀਤਾ। ਸੌ ਤੋਂ ਵੱਧ ਪਹੁੰਚੇ ਵਿਦਿਆਰਥੀਆਂ ਦਾ ਹਰਜੀਤ ਸਿੰਘ ਅਰੋੜਾ ਪ੍ਰਸ਼ਾਸਕ ਅਤੇ ਮਾਸਟਰ ਸਤਪਾਲ ਸ਼ਰਮਾ ਨੇ ਸਵਾਗਤ ਕੀਤਾ। ਵਿਦਿਆਰਥੀਆਂ ਦੇ ਦੋ ਗਰੁੱਪਾਂ ਅਤੇ ਸਟਾਫ਼ ਮੈਂਬਰਾਂ ਨੂੰ ਮਨਦੀਪ ਕੌਰ ਚੱਠੇ ਅਤੇ ਰਿਤੂ ਸ਼ਰਮਾ ਨੇ ਸ਼ਾਖਾ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਕਰਵਾਇਆ। ਵਿਦਿਆਰਥੀਆਂ ਨੇ ਮਰੀਜ਼ਾਂ ਨਾਲ ਕੁਝ ਸਮਾਂ ਬਿਤਾਇਆ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਵਿਸ਼ੇਸ਼ ਲੈਕਚਰ ਸੈਸ਼ਨ ਵਿੱਚ ਪ੍ਰਿੰਸੀਪਲ ਬਲਵੰਤ ਸਿੰਘ ਨੇ ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਵੱਲੋਂ ਸਥਾਪਿਤ ਪਿੰਗਲਵਾੜਾ ਅਤੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧਾਂ ਅਧੀਨ ਡਾਕਟਰ ਇੰਦਰਜੀਤ ਕੌਰ ਮੁੱਖ ਸੇਵਾਦਾਰ ਦੀ ਰਹਿਨੁਮਾਈ ਹੇਠ ਵੱਖ ਵੱਖ ਬੱਚਾ ਅਤੇ ਦੇਸ਼ ਵਿਦੇਸ਼ ਵਿੱਚ ਵੱਲੋਂ ਬੇਸਹਾਰਿਆਂ, ਅਪੰਗਾਂ, ਲੋੜਵੰਦਾਂ ਦੀ ਕੀਤੀ ਜਾ ਰਹੀ ਸੇਵਾ ਸੰਭਾਲ ਬਾਰੇ ਵਿਸਥਾਰ ਪੂਰਬਕ ਜਾਣਕਾਰੀ ਦਿੱਤੀ। ਸਤਪਾਲ ਸ਼ਰਮਾ ਅਤੇ ਹਰਜੀਤ ਸਿੰਘ ਅਰੋੜਾ ਨੇ ਭਗਤ ਪੂਰਨ ਸਿੰਘ ਜੀ ਦੇ ਵਾਤਾਵਰਣ ਸੰਭਾਲ਼ ਹੋਕੇ ਦੇ ਸੰਦਰਭ ਵਿੱਚ ਪਿੰਗਲਵਾੜਾ ਵੱਲੋਂ ਸੌ ਸਾਲਾ ਵਾਤਾਵਰਨ ਜਾਗਰੂਕਤਾ ਸ਼ਤਾਬਦੀ ਬਾਰੇ ਚਾਨਣਾ ਪਾਇਆ। ਸੁਰਿੰਦਰ ਪਾਲ ਸਿੰਘ ਸਿਦਕੀ ਪੀ ਆਰ ਓ ਨੇ ਦੱਸਿਆ ਕਿ ਇਸ ਸਮੇਂ ਕਾਲਜ ਦੇ ਵਿਦਿਆਰਥੀ ਕਰਨਵੀਰ ਸਿੰਘ, ਪੁਸ਼ਪਿੰਦਰ ਸਿੰਘ, ਜਸਦੀਪ ਸਿੰਘ ਆਦਿ ਨੇ ਆਪਣੇ ਪ੍ਰਭਾਵ ਸਾਂਝੇ ਕਰਦੇ ਹੋਏ ਕਿਹਾ ਸਾਨੂੰ ਮਰੀਜ਼ਾਂ ਨੂੰ ਮਿਲ ਕੇ ਪਤਾ ਲੱਗਿਆ ਹੈ ਕਿ ਜ਼ਿੰਦਗੀ ਕਿਵੇਂ ਜੀ ਦੀ ਹੈ। ਅਧਿਆਪਕ ਇੰਚਾਰਜ ਦਵਿੰਦਰ ਸਿੰਘ ਨੇ ਕਿਹਾ ਕਿ ਉਹ ਮਰੀਜ਼ਾਂ ਦੀ ਸੇਵਾ ਸੰਭਾਲ ਅਤੇ ਵਿਸ਼ੇਸ਼ ਕਰਕੇ ਸਿਹਤ ਤੰਦਰੁਸਤੀ ਲਈ ਫਿਜ਼ਿਉਥਰੈਪੀ ਕੇਂਦਰ ਅਤੇ ਹੋਰ ਕੀਤੇ ਪ੍ਰਬੰਧਾਂ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਦੇ ਨਾਲ਼ ਕਾਲਜ ਸਟਾਫ਼ ਮੈਂਬਰ ਪਰਮਜੀਤ ਸਿੰਘ, ਸੁਲਤਾਨ, ਦਿਲਸ਼ਾਦ, ਕਮਲ ਆਦਿ ਵੀ ਹਾਜ਼ਰ ਸਨ।