ਵਿਸ਼ੇਸ਼ ਦਿਹਾੜਿਆਂ ਨੂੰ ਸਮਰਪਿਤ ਸਮਾਗਮ ਕਰਵਾਇਆ
ਲੌਂਗੋਵਾਲ, 28 ਨਵੰਬਰ (ਵਿਨੋਦ, ਖੰਨਾ) - ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਸ਼ਹੀਦ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਦੀ ਲਾਸਾਨੀ ਸ਼ਹਾਦਤ ਅਤੇ ਪੰਥ ਰਤਨ ਸਵਰਗਵਾਸੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਜੀ ਦੀ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ। ਇਸ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਕਰਵਾਏ ਗਏ।
ਸ
ਸ਼ਹੀਦ ਭਾਈ ਦਿਆਲਾ ਜੀ ਸਕੂਲ ਵਿਖੇ ਹੋਏ ਗੁਰਮਤਿ ਸਮਾਗਮ ਦੌਰਾਨ ਜੇਤੂ ਵਿਦਿਆਰਥੀਆਂ ਦਾ ਸਨਮਾਨ ਕਰਦੇ ਪ੍ਰਬੰਧਕ। ਤਸਵੀਰ-ਵਿਨੋਦ
29-11-2026
ਲੌਂਗੋਵਾਲ, 28 ਨਵੰਬਰ (ਵਿਨੋਦ, ਖੰਨਾ) - ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਸ਼ਹੀਦ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਦੀ ਲਾਸਾਨੀ ਸ਼ਹਾਦਤ ਅਤੇ ਪੰਥ ਰਤਨ ਸਵਰਗਵਾਸੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਜੀ ਦੀ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ। ਇਸ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਕਰਵਾਏ ਗਏ। ਇਸ ਸਮੇਂ ਸਕੂਲ ਦੇ ਬੱਚਿਆਂ ਵੱਲੋਂ ਸ਼ਬਦ ਕੀਰਤਨ ਅਤੇ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਸਮਾਗਮ ਵਿੱਚ ਸ਼ਹੀਦ ਭਾਈ ਮਨੀ ਸਿੰਘ ਵਿੱਦਿਅਕ ਟਰੱਸਟ ਦੇ ਚੇਅਰਮੈਨ ਭਾਈ ਮਹਿੰਦਰ ਸਿੰਘ ਦੁੱਲਟ, ਟਰੱਸਟੀ ਮੈਡਮ ਹਰਜੀਤ ਕੌਰ ਡਾਇਰੈਕਟਰ ਅਕਾਲ ਕਾਲਜ ਸੰਗਰੂਰ, ਟਰੱਸਟੀ ਮੈਡਮ ਹਰਸ਼ਮਿੰਦਰ ਕੌਰ ਅਤੇ ਮੈਡਮ ਜਗਦੀਸ਼ ਕੌਰ ਪੂਨੀਆ ਨੇ ਸ਼ਿਰਕਤ ਕੀਤੀ। ਸਕੂਲ ਦੇ ਪ੍ਰਿੰਸੀਪ ਲ ਨਰਪਿੰਦਰ ਸਿੰਘ ਢਿੱਲੋਂ ਅਤੇ ਵਾਈਸ ਪ੍ਰਿੰਸੀਪਲ ਸੀਮਾ ਠਾਕੁਰ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਮੂਹ ਸਟਾਫ਼ ਮੈਂਬਰਾਂ ਨੇ ਤਨ ਮਨ ਅਤੇ ਧਨ ਨਾਲ ਸੇਵਾ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਬੱਚਿਆਂ ਵਿੱਚ ਅਨੁਸ਼ਾਸਨ ਦੀ ਜ਼ਿੰਮੇਵਾਰੀ ਹਰਪ੍ਰੀਤ ਸਿੰਘ ਡੀ.ਪੀ.ਈ. ਅਤੇ ਸਟੇਜ ਸੈਕਟਰੀ ਦੀ ਸੇਵਾ ਸਤਿਨਾਮ ਸਿੰਘ ਖਹਿਰਾ ਨੇ ਨਿਭਾਈ।