28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵਿਦਿਆਰਥੀਆਂ ਨਾਲ ਆਪਣੀ ਜ਼ਿੰਦਗੀ ਦੇ ਸਫ਼ਰ ਦੀ ਸਾਂਝ ਪਾਉਂਦਿਆਂ ਅਰਵਿੰਦ ਖੰਨਾ ਨੇ ਕੀਤਾ ਸਨਮਾਨਿਤ

ਸੰਗਰੂਰ, 28 ਨਵੰਬਰ (ਦਮਨਜੀਤ ਸਿੰਘ)-ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ‘ਉਮੀਦ’ ਵੱਲੋਂ ਇਲਾਕੇ ਦੇ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਸਥਾਨਕ ‘ਡਾਈਟ’ ਦੇ ਆਡੀਟੋਰੀਅਮ ਹਾਲ ਵਿਖੇ ਕਰਵਾਏ ਗਏ ਇਸ ਸਮਾਰੋਹ ਦੌਰਾਨ ਸੰਸਥਾ ਦੇ ਚੇਅਰਮੈਨ ਅਰਵਿੰਦ ਖੰਨਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 29-11-2026
ਸੰਗਰੂਰ, 28 ਨਵੰਬਰ (ਦਮਨਜੀਤ ਸਿੰਘ)-ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ‘ਉਮੀਦ’ ਵੱਲੋਂ ਇਲਾਕੇ ਦੇ ਹੋਣਹਾਰ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਸਥਾਨਕ ‘ਡਾਈਟ’ ਦੇ ਆਡੀਟੋਰੀਅਮ ਹਾਲ ਵਿਖੇ ਕਰਵਾਏ ਗਏ ਇਸ ਸਮਾਰੋਹ ਦੌਰਾਨ ਸੰਸਥਾ ਦੇ ਚੇਅਰਮੈਨ ਅਰਵਿੰਦ ਖੰਨਾ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਅਰਵਿੰਦ ਖੰਨਾ ਨੇ ਕਿਹਾ ਕਿ ਵਿਦਿਆਰਥੀ ਦੇਸ਼ ਅਤੇ ਸਮਾਜ ਦਾ ਭਵਿੱਖ ਹਨ ਉਨ੍ਹਾਂ ਦੀ ਮਿਹਨਤ, ਲਗਨ ਅਤੇ ਪ੍ਰਾਪਤੀਆਂ ਨੂੰ ਮਾਨਤਾ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਉਮੀਦ ਫਾਊਂਡੇਸ਼ਨ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਪੜ੍ਹਾਈ ਅਤੇ ਹੋਰ ਖੇਤਰਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਹਰ ਹੋਣਹਾਰ ਵਿਦਿਆਰਥੀ ਦੀ ਹੌਸਲਾ ਅਫ਼ਜ਼ਾਈ ਕੀਤੀ ਜਾਵੇ ਤਾਂ ਜੋ ਉਹ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਹੋ ਸਕਣ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਪ੍ਰਤਿਭਾ ਨੂੰ ਪਛਾਣ ਕੇ ਉਨ੍ਹਾਂ ਨੂੰ ਉਤਸ਼ਾਹਿਤ ਕਰਨਾ ਸਮਾਜ ਵਿੱਚ ਸਿੱਖਿਆ ਅਤੇ ਮੁਕਾਬਲੇ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ। ਖੰਨਾ ਨੇ ਆਪਣੀ ਜ਼ਿੰਦਗੀ ਦੇ ਸਫ਼ਰ ਬਾਰੇ ਗੱਲ ਕਰਦਿਆਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਅੱਗੇ ਵਧਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਪ੍ਰਿੰਸੀਪਲ ਗੁਰਦੇਵ ਸਿੰਘ ਦੁਲਟ, ਡਾ. ਰਸਪਿੰਦਰ ਕੌਰ, ਡਾ. ਹਰਪ੍ਰੀਤ ਕੌਰ, ਤਨਵੀਰ ਕੌਰ, ਪ੍ਰਿੰਸੀਪਲ ਨਰੇਸ਼ ਕੁਮਾਰ, ਅਮਰੀਕ ਸਿੰਘ ਹਥਨ, ਰਜਿੰਦਰ ਸਿੰਘ, ਰਿਸ਼ੀ ਪਬਲਿਕ ਸਕੂਲ ਦੇ ਮਾਲਕ ਵਿਨੋਦ ਰਿਸ਼ੀ, ਬਾਬਾ ਨਗਨ ਸਾਹਿਬ ਦਾਸ ਪਬਲਿਕ ਸਕੂਲ ਦੇ ਕਮੇਟੀ ਮੈਂਬਰ ਚਿਤਵੰਤ ਸਿੰਘ ਮਾਨ ਅਤੇ ਇੰਦਰਪਾਲ ਸਿੰਘ ਸਿਬੀਆ, ਅਗਰਵਾਲ ਸਭਾ ਦੇ ਪ੍ਰਧਾਨ ਬਦਰੀ ਜਿੰਦਲ,ਰਜੀਵ ਜਿੰਦਲ, ਮੰਜੂਲਾ ਸ਼ਰਮਾ, ਨੇਹਾ ਗਰੋਵਰ, ਜਸਪਾਲ ਕੌਰ ਪ੍ਰਿੰਸੀਪਲ ਸਹਿਯੋਗ ਸਕੂਲ ਅਤੇ ਪ੍ਰੋਫੈਸਰ ਮਨਜੀਤ ਕੌਰ ਵਿਸ਼ੇਸ਼ ਤੌਰ ਉੱਤੇ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਮੂਨਕ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇਗਾ-ਬਰਿੰਦਰ ਗੋਇਲ ਅਗਲੀ ਖ਼ਬਰ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਮੌਕਾਪ੍ਰਸਤਾਂ ਦਾ ਗੱਠਜੋੜ ਹੈ–ਗੋਇਲ
Ad Position 24