ਅਕਾਲੀ ਦਲ ਅਤੇ ਭਾਜਪਾ ਆਗੂਆਂ ਨੇ ਕੀਤੀ ਮੀਟਿੰਗ
ਚੀਮਾ ਮੰਡੀ, 28 ਨਵੰਬਰ (ਗੁਰਜੀਤ ਸਿੰਘ ਚਹਿਲ)-ਪਿੰਡ ਸਤੌਜ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਹੋਏ ਗੱਠਜੋੜ ਸੰਬੰਧੀ ਇੱਕ ਸਾਂਝਾ ਇਕੱਠ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਲਜ਼ਾਰ ਸਿੰਘ ਦਿੜਬਾ ਅਤੇ ਭਾਜਪਾ ਦੇ ਸੀਨੀਅਰ ਆਗੂ ਗਿਆਨ ਸਿੰਘ ਮਾਨ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।
ਚੀਮਾ ਮੰਡੀ, 28 ਨਵੰਬਰ (ਗੁਰਜੀਤ ਸਿੰਘ ਚਹਿਲ)-ਪਿੰਡ ਸਤੌਜ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਹੋਏ ਗੱਠਜੋੜ ਸੰਬੰਧੀ ਇੱਕ ਸਾਂਝਾ ਇਕੱਠ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਲਜ਼ਾਰ ਸਿੰਘ ਦਿੜਬਾ ਅਤੇ ਭਾਜਪਾ ਦੇ ਸੀਨੀਅਰ ਆਗੂ ਗਿਆਨ ਸਿੰਘ ਮਾਨ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਗਿਆਨ ਸਿੰਘ ਮਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਸੂਬਾ ਸਰਕਾਰ ਦੀਆਂ ਨਾਕਾਮੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਵੱਲ ਧਿਆਨ ਦੇਣ ਅਤੇ ਸੂਬੇ ਦੀ ਬਿਹਤਰੀ ਲਈ ਸਾਂਝੇ ਯਤਨ ਕਰਨ ਦੀ ਬਹੁਤ ਲੋੜ ਹੈ। ਬੁਲਾਰਿਆਂ ਨੇ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਹੋਏ ਗੱਠਜੋੜ ਨੂੰ ਨਹੁੰ-ਮਾਸ ਦਾ ਰਿਸ਼ਤਾ ਕਰਾਰ ਦਿੰਦਿਆਂ ਕਿਹਾ ਕਿ ਇਸ ਏਕਤਾ ਨਾਲ ਪੰਜਾਬ ਦੇ ਵਿਕਾਸ, ਤਰੱਕੀ ਅਤੇ ਖੁਸ਼ਹਾਲੀ ਲਈ ਮਿਲ ਕੇ ਕੰਮ ਕਰਨ ਦਾ ਰਾਹ ਪੱਧਰਾ ਹੋਵੇਗਾ। ਇਸ ਮੀਟਿੰਗ ਨੂੰ ਅਕਾਲੀ ਆਗੂ ਭੋਲਾ ਸਿੰਘ ਢੱਡਾ ਅਤੇ ਯੂਥ ਆਗੂ ਬੱਬੀ ਸਤੌਜ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।