30-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਕਾਂਗਰਸ ਵਲੋਂ ਸ਼ੇਰਪੁਰ ਵਿਖੇ ਚੱਕ ਦੀ ਅਗਵਾਈ ’ਚ ‘ਹਲਕਾ ਮਹਿਲ ਕਲਾਂ ਮੰਗਦਾ ਇਨਸਾਫ’ ਮੁਹਿੰਮ ਤਹਿਤ ਪੈਦਲ ਮਾਰਚ ਕੱਢਿਆ

ਸ਼ੇਰਪੁਰ,29 ਨਵੰਬਰ (ਦਰਸ਼ਨ ਸਿੰਘ ਖੇੜੀ)-ਹਲਕਾ ਮਹਿਲ ਕਲਾਂ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਟਿਕਟ ਦੇ ਮਜ਼ਬੂਤ ਦਾਅਵੇਦਾਰ ਕਮਲਜੀਤ ਸਿੰਘ ਚੱਕ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ “ਮਹਿਲ ਕਲਾਂ ਮੰਗਦਾ ਇਨਸਾਫ਼” ਮੁਹਿੰਮ ਤਹਿਤ ਕਸਬਾ ਸ਼ੇਰਪੁਰ ਵਿਖੇ ਪੈਦਲ ਮਾਰਚ ਕੱਢਿਆ ਗਿਆ। ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਮੌਜੂਦਾ ਆਪ ਸਰਕਾਰ ਖਿਲਾਫ ਨਾਅਰੇਬਾਜੀ ਕਰਦਿਆਂ ਮਾਰਚ ਵਿੱਚ ਸਮੂਲੀਅਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-11-2026
ਸ਼ੇਰਪੁਰ,29 ਨਵੰਬਰ (ਦਰਸ਼ਨ ਸਿੰਘ ਖੇੜੀ)-ਹਲਕਾ ਮਹਿਲ ਕਲਾਂ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਟਿਕਟ ਦੇ ਮਜ਼ਬੂਤ ਦਾਅਵੇਦਾਰ ਕਮਲਜੀਤ ਸਿੰਘ ਚੱਕ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ “ਮਹਿਲ ਕਲਾਂ ਮੰਗਦਾ ਇਨਸਾਫ਼” ਮੁਹਿੰਮ ਤਹਿਤ ਕਸਬਾ ਸ਼ੇਰਪੁਰ ਵਿਖੇ ਪੈਦਲ ਮਾਰਚ ਕੱਢਿਆ ਗਿਆ। ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਮੌਜੂਦਾ ਆਪ ਸਰਕਾਰ ਖਿਲਾਫ ਨਾਅਰੇਬਾਜੀ ਕਰਦਿਆਂ ਮਾਰਚ ਵਿੱਚ ਸਮੂਲੀਅਤ ਕੀਤੀ ਗਈ। ਇਹ ਮਾਰਚ ਸ਼ੇਰਪੁਰ ਤੋਂ ਹੁੰਦਾ ਹੋਇਆ ਕਾਲਾਬੂਲਾ, ਦੀਦਾਰਗੜ੍ਹ, ਸਲੇਮਪੁਰ ਆਦਿ ਪਿੰਡਾਂ ਤੱਕ ਪਹੁੰਚਿਆ।ਕਮਲਜੀਤ ਸਿੰਘ ਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਨੂੰ ਖਤਮ ਕਰਨ ਅਤੇ ਚੰਗੀ ਕਾਨੂੰਨ ਵਿਵਸਥਾ ਦੇਣ ਵਿੱਚ ਫੇਲ ਸਾਬਿਤ ਹੋਈ ਹੈ। ਸਿੱਖਿਆ ਅਤੇ ਸਿਹਤ ਸਹੂਲਤਾਂ ਪੱਖੋਂ ਪੂਰਾ ਸੂਬਾ ਅਤੇ ਹਲਕਾ ਮਹਿਲ ਕਲਾਂ ਪੱਛੜ ਕੇ ਰਹਿ ਗਿਆ ਹੈ। ਆਪ ਸਰਕਾਰ ਨੇ ਸੂਬੇ ਨੂੰ ਕਰਜੇ ਦੀ ਪੰਡ ਦੇ ਬੋਝ ਹੇਠ ਦੱਬ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਮਕਸਦ ਲੋਕਾਂ ਨੂੰ ਆਪ ਸਰਕਾਰ ਦੀਆਂ ਨਾਕਾਮੀਆਂ ਬਾਰੇ ਜਾਗਰੂਕ ਕਰਨਾ ਤੇ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ।ਚੱਕ ਨੇ ਕਿਹਾ ਕਿ ਇਹ ਯਾਤਰਾ ਨੂੰ ਅੱਗੇ ਲੜੀਵਾਰ ਹਲਕਾ ਮਹਿਲ ਕਲਾਂ ਤੇ ਬਲਾਕ ਸ਼ੇਰਪੁਰ ਦੇ ਪਿੰਡਾਂ ਵਿੱਚ ਲੈਕੇ ਜਾਇਆ ਜਾਵੇਗਾ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਸ਼ੇਰਪੁਰ ਦੇ ਪ੍ਰਧਾਨ ਜਸਮੇਲ ਸਿੰਘ ਬੜੀ,ਬਲਾਕ ਮਹਿਲ ਕਲਾਂ ਦੇ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ ਠੁੱਲੀਵਾਲ,ਜਿਲ੍ਹਾ ਸਕੱਤਰ ਬਲਵੰਤ ਸ਼ਰਮਾਂ, ਸਾਬਕਾ ਸਰਪੰਚ ਹਾਕਮ ਸਿੰਘ ਗੰਡਾ ਸਿੰਘ ਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰਿਪੂ ਢਿੱਲੋਂ ਹੋ ਸਕਦੇ ਹਨ ਸੰਗਰੂਰ ਤੋਂ ਪੰਥਕ ਧਿਰਾਂ ਦੇ ਸਾਂਝੇ ਉਮੀਦਵਾਰ ਅਗਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ ‘ਫਿੱਟ ਇੰਡੀਆ’ ਦੇ 100ਵੇਂ ਐਡੀਸ਼ਨ ਮੌਕੇ ਵਿਸ਼ਾਲ ਸਾਈਕਲ ਰੈਲੀ ਕੱਢੀ
Ad Position 24