ਕੇਸਾਧਾਰੀ ਬੱਚਿਆਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਦੀ ਧਾਰਮਿਕ ਯਾਤਰਾ ਕਰਵਾਈ
ਚੀਮਾ ਮੰਡੀ, 29 ਨਵੰਬਰ (ਗੁਰਜੀਤ ਸਿੰਘ ਚਹਿਲ)-ਗੁਰਦੁਆਰਾ ਜਨਮ ਅਸਥਾਨ ਸਾਹਿਬ ਚੀਮਾ ਤੋਂ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਦੇ ਵਿਸ਼ੇਸ਼ ਸਹਿਯੋਗ ਸਦਕਾ ਪਿੰਡ ਸੰਗਤਪੁਰਾ ਤੋਂ ਲਗਭਗ 70 ਕੇਸਾਧਾਰੀ ਬੱਚਿਆਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਾਰਮਿਕ ਯਾਤਰਾ ਕਰਵਾਈ ਗਈ। ਇਸ ਯਾਤਰਾ ਦੌਰਾਨ ਬੱਚਿਆਂ ਨੇ ਗੁਰਧਾਮਾਂ ਦੇ ਦਰਸ਼ਨ ਕਰਕੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿੱਖ ਇਤਿਹਾਸ ਨਾਲ ਸੰਬੰਧਤ ਵਡਮੁੱਲੀ ਜਾਣਕਾਰੀ ਪ੍ਰਾਪਤ ਕੀਤੀ।
ਚੀਮਾ ਮੰਡੀ, 29 ਨਵੰਬਰ (ਗੁਰਜੀਤ ਸਿੰਘ ਚਹਿਲ)-ਗੁਰਦੁਆਰਾ ਜਨਮ ਅਸਥਾਨ ਸਾਹਿਬ ਚੀਮਾ ਤੋਂ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਦੇ ਵਿਸ਼ੇਸ਼ ਸਹਿਯੋਗ ਸਦਕਾ ਪਿੰਡ ਸੰਗਤਪੁਰਾ ਤੋਂ ਲਗਭਗ 70 ਕੇਸਾਧਾਰੀ ਬੱਚਿਆਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਾਰਮਿਕ ਯਾਤਰਾ ਕਰਵਾਈ ਗਈ। ਇਸ ਯਾਤਰਾ ਦੌਰਾਨ ਬੱਚਿਆਂ ਨੇ ਗੁਰਧਾਮਾਂ ਦੇ ਦਰਸ਼ਨ ਕਰਕੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿੱਖ ਇਤਿਹਾਸ ਨਾਲ ਸੰਬੰਧਤ ਵਡਮੁੱਲੀ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਭਾਈ ਅਮਰੀਕ ਸਿੰਘ ਮੁੱਖ ਗ੍ਰੰਥੀ ਗੁ. ਸਾਹਿਬ ਸੰਗਤਪੁਰਾ, ਸਰਪੰਚ ਹਰਪਾਲ ਸਿੰਘ ਸੰਗਤਪੁਰਾ, ਹਰਨੈਬ ਸਿੰਘ, ਕੁਲਦੀਪ ਸਿੰਘ, ਜੱਗਾ ਸਿੰਘ ਅਤੇ ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਉਪ ਪ੍ਰਧਾਨ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਦਾ ਵਿਸ਼ੇਸ਼ ਧੰਨਵਾਦ ਕੀਤਾ