29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪੰਥਕ ਹਿੱਤਾਂ ਤਹਿਤ ਚੋਣਾਂ ਤੋਂ ਪਹਿਲਾਂ ਸਮੁੱਚੀਆਂ ਪੰਥਕ ਧਿਰਾਂ ਦਾ ਬਣ ਸਕਦਾ ਹੈ ਪੰਥਕ ਮੋਰਚਾ- ਢੀਂਡਸਾ

ਮਲੇਰਕੋਟਲਾ, 29 ਨਵੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮਲੇਰਕੋਟਲਾ ਦੇ ਸਾਬਕਾ ਪ੍ਰਧਾਨ ਆਸ਼ਿਫ ਕੁਰੈਸੀ ਪ੍ਰਿੰਸ ਦੇ ਬੇਵਕਤ ਦਿਹਾਂਤ ਉਪਰੰਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਿੱਛੋਂ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਮੰਡੀਆਂ ਦੇ ਰਿਲਾਇੰਸ ਪੈਟਰੋਲ ਪੰਪ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਸ ਪ੍ਰਗਟਾਈ ਕਿ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਪਹਿਰੇਦਾਰੀ ਲਈ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਮੁੱਚੀਆਂ ਪੰਥਕ ਧਿਰਾਂ ਦਾ ਇੱਕ ਮਜ਼ਬੂਤ ‘ਪੰਥਕ ਮੋਰਚਾ’ ਬਣ ਸਕਦਾ ਹੈ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ), ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਬਹੁਜਨ ਸਮਾਜ ਪਾਰਟੀ ਵਰਗੀਆਂ ਸਿਆਸੀ ਧਿਰਾਂ ਸ਼ਾਮਿਲ ਹੋ ਸਕਦੀਆਂ ਹਨ।

Ad Position 21
No active advertisement
ਅਜੀਤ ਡੈਸਕ 30-11-2026
ਮਲੇਰਕੋਟਲਾ, 29 ਨਵੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮਲੇਰਕੋਟਲਾ ਦੇ ਸਾਬਕਾ ਪ੍ਰਧਾਨ ਆਸ਼ਿਫ ਕੁਰੈਸੀ ਪ੍ਰਿੰਸ ਦੇ ਬੇਵਕਤ ਦਿਹਾਂਤ ਉਪਰੰਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਿੱਛੋਂ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਮੰਡੀਆਂ ਦੇ ਰਿਲਾਇੰਸ ਪੈਟਰੋਲ ਪੰਪ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਸ ਪ੍ਰਗਟਾਈ ਕਿ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਪਹਿਰੇਦਾਰੀ ਲਈ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਮੁੱਚੀਆਂ ਪੰਥਕ ਧਿਰਾਂ ਦਾ ਇੱਕ ਮਜ਼ਬੂਤ ‘ਪੰਥਕ ਮੋਰਚਾ’ ਬਣ ਸਕਦਾ ਹੈ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ), ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਬਹੁਜਨ ਸਮਾਜ ਪਾਰਟੀ ਵਰਗੀਆਂ ਸਿਆਸੀ ਧਿਰਾਂ ਸ਼ਾਮਿਲ ਹੋ ਸਕਦੀਆਂ ਹਨ।ਉਨ੍ਹਾਂ ਦੱਸਿਆ ਕਿ ਪੁਨਰ ਸੁਰਜੀਤ ਅਕਾਲੀ ਦਲ ਦੀ ਵਾਰਿਸ ਪੰਜਾਬ ਦਰਮਿਆਨ ਗੱਲਬਾਤ ਚੱਲ ਰਹੀ ਹੈ ਅਤੇ ਜਲਦੀ ਹੀ ਇਸ ਗੱਲਬਾਤ ਦੇ ਸਾਰਥਿਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਪੁਨਰ ਸੁਰਜੀਤ ਅਕਾਲੀ ਦਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ 2024 ਦੇ ਜਾਰੀ ਹੁਕਮਨਾਮੇ ਨੂੰ ਸਰਵੋਤਮ ਦੱਸਿਆ ਤੇ ਕਿਹਾ ਕਿ ਇਸ ਹੁਕਮਨਾਮੇ ਦੀ ਭਾਵਨਾ ਦੇ ਉਲਟ ਜਾ ਕੇ ਕੋਈ ਵੀ ਸਿਆਸੀ ਸਮਝੌਤਾ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਬਾਦਲ ਦਲ ਵੱਲੋਂ ਭਾਰਤੀ ਜਨਤਾ ਪਾਰਟੀ ਨਾਲ ਕੀਤੇ ਗੱਠਜੋੜ ਦਾ ਅਧਾਰ ਸਿਰਫ਼ ਉਨ੍ਹਾਂ ਦੇ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਹੈ। ਜਦਕਿ ਪੁਨਰ ਸੁਰਜੀਤ ਅਕਾਲੀ ਦਲ ਨੇ ਸਮਝੌਤੇ ਲਈ ਭਾਜਪਾ ਅੱਗੇ ਕੇਂਦਰ ਸਰਕਾਰ ਨਾਲ ਸਬੰਧਿਤ ਦਹਾਕਿਆਂ ਤੋਂ ਲਟਕੇ ਪਏ ਬੰਦੀ ਸਿੱਖਾਂ ਦੀ ਰਿਹਾਈ, ਪਾਣੀਆਂ, ਚੰਡੀਗੜ੍ਹ, ਬੀਬੀਐਮਬੀ, ਨਸ਼ਿਆਂ ਸਮੇਤ ਪੰਥ ਤੇ ਪੰਜਾਬ ਦੇ ਮਾਮਲੇ ਰੱਖੇ ਸਨ। ਢੀਂਡਸਾ ਨੇ ਸਾਫ ਕਿਹਾ ਕਿ ਉਹ ਵਿਧਾਨ ਸਭਾ ਚੋਣ ਪੁਨਰ ਸੁਰਜੀਤ ਅਕਾਲੀ ਦਲ ਵੱਲੋਂ ਲਹਿਰਾ ਤੋਂ ਹੀ ਲੜਨਗੇ। ਇਸ ਮੌਕੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਹਾਜੀ ਮੁਹੰਮਦ ਤੁਫੈਲ ਮਲਿਕ, ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਮੰਡੀਆਂ, ਸੈਲਰ ਐਸੋਸ਼ੀਏਸ਼ਨ ਸੰਗਰੂਰ ਦੇ ਪ੍ਰਧਾਨ ਵਰਿੰਦਰਪਾਲ ਸਿੰਘ ਟੀਟੂ, ਸਾਬਕਾ ਚੇਅਰਮੈਨ ਹਰਦੀਪ ਸਿੰਘ ਖਟੜਾ ਅਤੇ ਗਿਆਨੀ ਅਮਰ ਸਿੰਘ ਆਦਿ ਆਗੂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੰਬੋਜ ਬਰਾਦਰੀ ਦੀ ਆਬਾਦੀ ਦੇ ਅਨੁਪਾਤ ਅਨੁਸਾਰ ਰਾਜਨੀਤਿਕ ਪਾਰਟੀਆਂ ਦੇਣ ਟਿਕਟ - ਮੁਹੰਮਦ ਸ਼ਬੀਰ ਬਿੱਲੂ ਅਗਲੀ ਖ਼ਬਰ ਥਾਣਾ ਸਿਟੀ ਧੂਰੀ ਵਿਖੇ ਸਰਬੱਤ ਦੇ ਭਲੇ ਅਤੇ ਸੁੱਖ-ਸ਼ਾਂਤੀ ਲਈ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ
Ad Position 24