ਕੰਬੋਜ ਬਰਾਦਰੀ ਦੀ ਆਬਾਦੀ ਦੇ ਅਨੁਪਾਤ ਅਨੁਸਾਰ ਰਾਜਨੀਤਿਕ ਪਾਰਟੀਆਂ ਦੇਣ ਟਿਕਟ - ਮੁਹੰਮਦ ਸ਼ਬੀਰ ਬਿੱਲੂ
ਮਲੇਰਕੋਟਲਾ 29 ਨਵੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ)-ਅੰਜੂਮਨ ਏ ਕੰਬੋਜ ਪੰਜਾਬ ਦੇ ਪ੍ਰਧਾਨ ਮੁਹੰਮਦ ਸ਼ਬੀਰ ਬਿੱਲੂ ਨੇ ਪੰਜਾਬ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਤੋਂ ਮੰਗ ਕੀਤੀ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੰਬੋਜ ਬਰਾਦਰੀ ਦੀ ਸਮੁੱਚੇ ਪੰਜਾਬ ਵਿੱਚ ਆਬਾਦੀ ਦੇ ਅਨੁਪਾਤ ਅਨੁਸਾਰ ਕੰਬੋਜ ਭਾਈਚਾਰੇ ਦੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਅਤੇ ਵਿਕਾਸ ਲਈ ਰਾਜਨੀਤਿਕ ਨੁਮਾਇੰਦਗੀ ਬਹੁਤ ਮਹੱਤਵਪੂਰਨ ਹੁੰਦੀ ਹੈ।
ਮਲੇਰਕੋਟਲਾ 29 ਨਵੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ)-ਅੰਜੂਮਨ ਏ ਕੰਬੋਜ ਪੰਜਾਬ ਦੇ ਪ੍ਰਧਾਨ ਮੁਹੰਮਦ ਸ਼ਬੀਰ ਬਿੱਲੂ ਨੇ ਪੰਜਾਬ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਤੋਂ ਮੰਗ ਕੀਤੀ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੰਬੋਜ ਬਰਾਦਰੀ ਦੀ ਸਮੁੱਚੇ ਪੰਜਾਬ ਵਿੱਚ ਆਬਾਦੀ ਦੇ ਅਨੁਪਾਤ ਅਨੁਸਾਰ ਕੰਬੋਜ ਭਾਈਚਾਰੇ ਦੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਅਤੇ ਵਿਕਾਸ ਲਈ ਰਾਜਨੀਤਿਕ ਨੁਮਾਇੰਦਗੀ ਬਹੁਤ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੰਬੋਜ ਬਰਾਦਰੀ ਪੰਜਾਬ ਦਾ ਇੱਕ ਅਹਿਮ ਹਿੱਸਾ ਹੈ ਅਤੇ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਇਸ ਭਾਈਚਾਰੇ ਦੇ ਲੋਕ ਆਪਣਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਕੰਬੋਜ ਭਾਈਚਾਰੇ ਨੂੰ ਬਣਦਾ ਰਾਜਨੀਤਿਕ ਹੱਕ ਅਤੇ ਸਨਮਾਨ ਦੇਣ।