29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਛਾਜਲੀ ਦਾ ਹੋਇਆ ਸਾਲਾਨਾ ਸਮਾਗਮ ‘ਪਰਵਾਜ਼’

ਛਾਜਲੀ, 29 ਨਵੰਬਰ (ਅਜਾਇਬ ਸਿੰਘ ਨੀਲੋਵਾਲ)-ਸਥਾਨਕ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਿਖੇ ਸਲਾਨਾ ਸਮਾਗਮ ‘ਪਰਵਾਜ਼ – ਇੱਕ ਨਵੀਂ ਸੋਚ’ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਦੇ ਅਮੀਰ ਵਿਰਸੇ, ਸਿੱਖ ਇਤਿਹਾਸ ਅਤੇ ਸਮਾਜਿਕ ਸਰੋਕਾਰਾਂ ਨੂੰ ਦਰਸਾਉਂਦੀਆਂ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 30-11-2026
ਛਾਜਲੀ, 29 ਨਵੰਬਰ (ਅਜਾਇਬ ਸਿੰਘ ਨੀਲੋਵਾਲ)-ਸਥਾਨਕ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਿਖੇ ਸਲਾਨਾ ਸਮਾਗਮ ‘ਪਰਵਾਜ਼ – ਇੱਕ ਨਵੀਂ ਸੋਚ’ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਦੇ ਅਮੀਰ ਵਿਰਸੇ, ਸਿੱਖ ਇਤਿਹਾਸ ਅਤੇ ਸਮਾਜਿਕ ਸਰੋਕਾਰਾਂ ਨੂੰ ਦਰਸਾਉਂਦੀਆਂ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਬੱਚਿਆਂ ਦੇ ਆਤਮ-ਵਿਸ਼ਵਾਸ ਅਤੇ ਕਲਾ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਪ੍ਰਿੰਸੀਪਲ ਬੀਬੀ ਪਰਮੀਤ ਕੌਰ ਨੇ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਦੀ ਪ੍ਰਤਿਭਾ ਨੂੰ ਪਛਾਣ ਕੇ ਉਨ੍ਹਾਂ ਨੂੰ ਸਹੀ ਮੰਚ ਪ੍ਰਦਾਨ ਕਰਨਾ ਸਿੱਖਿਆ ਦਾ ਅਹਿਮ ਉਦੇਸ਼ ਹੈ। ਉਨ੍ਹਾਂ ਸਮਾਗਮ ਦੀ ਸਫ਼ਲਤਾ ਦਾ ਸਿਹਰਾ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਦਿੜ੍ਹਬਾ ਦੇ ਸੀਨੀਅਰ ਆਗੂ ਗੁਲਜ਼ਾਰ ਸਿੰਘ ਮੂਨਕ, ਜਥੇਦਾਰ ਗੁਰਲਾਲ ਸਿੰਘ ਫਤਿਹਗੜ੍ਹ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਦੇਵ ਸਿੰਘ ਰੋਗਲਾ, ਇੰਦਰਮੋਹਨ ਸਿੰਘ ਲਖਮੀਰਵਾਲਾ, ਮਹੰਤ ਅੰਮ੍ਰਿਤ ਬਣ ਛਾਜਲੀ, ਸਾਬਕਾ ਸਰਪੰਚ ਰਸ਼ਪਾਲ ਸਿੰਘ ਪਾਲੀ, ਨਿਰਮਲ ਸਿੰਘ ਖੰਗੂੜਾ, ਬਿਕਰ ਸਿੰਘ ਪਾਟਿਆ ਵਾਲੀ, ਨਿਰਮਲ ਸਿੰਘ ਸਹਾਰਨ, ਆਸਾ ਸਿੰਘ, ਹਰੇਰਾਮ ਸਿੰਘ, ਪੰਚ ਹੁਸਨਪ੍ਰੀਤ ਸਿੰਘ, ਪੰਚ ਸੰਸਾਰ ਸਿੰਘ, ਮੇਜਰ ਸਿੰਘ, ਸਾਬਕਾ ਸਰਪੰਚ ਜੱਗਾ ਸਿੰਘ ਛਾਜਲਾ, ਨੰਬਰਦਾਰ ਪਰਮਜੀਤ ਸਿੰਘ ਅਤੇ ਨੰਬਰਦਾਰ ਸਤਗੁਰ ਸਿੰਘ , ਸਮੇਤ ਕਿਸਾਨ ਆਗੂ, ਬੱਚਿਆਂ ਦੇ ਮਾਪੇ, ਸਕੂਲ ਸਟਾਫ, ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਸਕੂਲਾਂ ਵਿੱਚ ਪ੍ਰਿੰਸੀਪਲ ਨਹੀਂ, ਮੰਤਰੀਆਂ ਦੇ ਦਫ਼ਤਰਾਂ ਵਿੱਚ ਸੇਵਾਵਾਂ ਦੇ ਰਹੇ ਅਧਿਆਪਕ-ਦਾਮਨ ਬਾਜਵਾ
Ad Position 24