25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

125 ਗ੍ਰਾਮ ਹੈਰੋਇਨ ਸਮੇਤ 5 ਕਾਬੂ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 22-01-2026
ਫ਼ਿਰੋਜ਼ਪੁਰ, 21 ਜਨਵਰੀ (ਰਾਕੇਸ਼ ਚਾਵਲਾ)-ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਗਸ਼ਤ ਅਤੇ ਚੈਕਿੰਗ ਦੌਰਾਨ ਪੰਜ ਵਿਅਕਤੀਆਂ ਨੂੰ 125 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਥਾਣਾ ਕੈਂਟ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਰਮਨ ਕੁਮਾਰ ਅਨੁਸਾਰ, ਜਦੋਂ ਉਨ੍ਹਾਂ ਦੀ ਟੀਮ ਚੁੰਗੀ ਨੰਬਰ 7 ਤੋਂ ਸ਼ਮਸ਼ਾਨਘਾਟ ਵੱਲ ਜਾ ਰਹੀ ਸੀ, ਤਾਂ ਤਿੰਨ ਨੌਜਵਾਨ ਯੋਗੀ ਉਰਫ਼ ਭਜਨ ਲਾਲ, ਸਲੀਮ ਉਰਫ਼ ਸੁਨੀਲ ਅਤੇ ਸੁਨੀਲ ਉਰਫ਼ ਬਿੱਲਾ ਪੁਲਿਸ ਨੂੰ ਦੇਖ ਕੇ ਭੱਜਣ ਲੱਗੇ | ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕੀਤਾ ਅਤੇ ਤਲਾਸ਼ੀ ਦੌਰਾਨ 20 ਗ੍ਰਾਮ ਹੈਰੋਇਨ ਬਰਾਮਦ ਕੀਤੀ | ਇਸੇ ਤਰ੍ਹਾਂ ਇਕ ਹੋਰ ਕਾਰਵਾਈ ਵਿਚ ਸਹਾਇਕ ਥਾਣੇਦਾਰ ਜਸਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਬਿਜਲੀ ਘਰ ਰੋਡ ਤੋਂ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਾਸੀ ਅਲੀ ਕੇ ਅਤੇ ਰਸ਼ਪਾਲ ਉਰਫ਼ ਲਵਿਸ਼ ਵਾਸੀ ਨਵਾਂ ਬਾਰੇ ਕੇ ਨੂੰ 105 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ | ਪੁਲਿਸ ਨੇ ਦੱਸਿਆ ਕਿ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਫ਼ਿਰੋਜ਼ਪੁਰ ਕਾਗ਼ਜ਼ਾਂ 'ਚ ਸਿਹਤ ਕ੍ਰਾਂਤੀ, ਹਕੀਕਤ 'ਚ ਮਰੀਜ਼ ਕੁਰਸੀ 'ਤੇ ਅਗਲੀ ਖ਼ਬਰ ਚਾਰ ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
Ad Position 24