13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪੀ. ਐੱਸ. ਐੱਮ. ਐੱਸ. ਯੂ. ਦੇ ਕਰਮਚਾਰੀ ਅੱਜ ਬਸੰਤ ਪੰਚਮੀ ਨੂੰ ਸਮੂਹਿਕ ਰਾਖਵੀਂ ਛੁੱਟੀ 'ਤੇ ਰਹਿਣਗੇ

Ad Position 21
No active advertisement
ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਸਿੱਧੂ <br/> 23-01-2026
ਫ਼ਿਰੋਜ਼ਪੁਰ, 22 ਜਨਵਰੀ (ਗੁਰਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ 23 ਜਨਵਰੀ ਬਸੰਤ ਪੰਚਮੀ ਮੌਕੇ ਲੋਕਲ ਛੁੱਟੀ ਨਾ ਕਰਨ 'ਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਫ਼ਿਰੋਜ਼ਪੁਰ ਵਲੋਂ ਇਸ ਦਿਨ ਸਮੂਹਿਕ ਰਾਖਵੀਂ ਛੁੱਟੀ 'ਤੇ ਜਾਣ ਦਾ ਫ਼ੈਸਲਾ ਕੀਤਾ ਹੈ | ਪੀ. ਐੱਸ. ਐੱਮ. ਐੱਸ. ਯੂ. ਦੇ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਪਿੱਪਲ ਸਿੰਘ ਸਿੱਧੂ ਨੇ ਦੱਸਿਆ ਕਿ ਮਿਤੀ 20 ਜਨਵਰੀ ਨੂੰ ਪੀ. ਐੱਸ. ਐੱਮ. ਐੱਸ. ਯੂ. ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਗਿਆ ਸੀ ਕਿ 23 ਜਨਵਰੀ ਨੂੰ ਬਸੰਤ ਪੰਚਮੀ ਦੇ ਤਿਉਹਾਰ ਦੀ ਜ਼ਿਲ੍ਹਾ ਪੱਧਰ 'ਤੇ ਛੁੱਟੀ ਘੋਸ਼ਿਤ ਕੀਤੀ ਜਾਵੇ, ਪਰ ਯੂਨੀਅਨ ਦੇ ਧਿਆਨ 'ਚ ਆਇਆ ਹੈ ਕਿ ਪ੍ਰਸ਼ਾਸਨ ਵਲੋਂ ਇਸ ਸੰਬੰਧੀ ਲੋਕਲ ਛੁੱਟੀ ਘੋਸ਼ਿਤ ਨਹੀਂ ਕੀਤੀ ਜਾ ਰਹੀ ਹੈ, ਜਿਸ ਕਾਰਨ ਸਮੂਹ ਸਟਾਫ਼ ਸਮੂਹਿਕ ਤੌਰ 'ਤੇ ਰਾਖਵੀਂ ਛੁੱਟੀ ਲੈਣ ਲਈ ਮਜਬੂਰ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ 'ਚ ਲਿਆਂਦਾ ਜਾਂਦਾ ਹੈ ਕਿ ਯੂਨੀਅਨ ਵਲੋਂ ਫ਼ੈਸਲਾ ਕੀਤਾ ਜਾਂਦਾ ਹੈ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਸਮੂਹ ਮਨਿਸਟਰੀਅਲ ਸਟਾਫ਼ 23 ਜਨਵਰੀ ਨੂੰ ਪੰਜਾਬ ਸਰਕਾਰ ਵਲੋਂ ਘੋਸ਼ਿਤ ਕੀਤੀ ਰਾਖਵੀਂ ਛੁੱਟੀ 'ਤੇ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਅਮਨਦੀਪ ਹਸਪਤਾਲ ਵਲੋਂ ਬਸੰਤ ਪੰਚਮੀ ਮੌਕੇ ਚਾਈਨਾ ਡੋਰ ਦੇ ਬਾਈਕਾਟ ਦਾ ਸੱਦਾ ਅਗਲੀ ਖ਼ਬਰ ਚਾਈਨਾ ਡੋਰ ਵੇਚਣ ਤੇ ਇਸਤੇਮਾਲ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ-ਡੀ. ਸੀ.
Ad Position 24