28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਹਲਕਾ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਗੁਰੂਹਰਸਹਾਏ ਦੀਆਂ ਸਰਬਸੰਮਤੀ ਵਾਲੀਆਂ ਪੰਚਾਇਤਾਂ ਨੂੰ ਵੰਡੇ 5-5 ਲੱਖ ਦੇ ਚੈੱਕ <br/>

Ad Position 21
No active advertisement
ਗੁਰੂਹਰਸਹਾਏ ਹਲਕੇ ਦੀਆਂ ਵੱਖ-ਵੱਖ ਸਰਵ ਸੰਮਤੀ ਵਾਲੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਤਕਸੀਮ ਕਰਦੇ ਹੋਏ ਆਪ ਵਿਧਾਇਕ ਫ਼ੌਜਾ ਸਿੰਘ ਸਰਾਰੀ | ਤਸਵੀਰਾਂ-ਹਰਚਰਨ ਸਿੰਘ ਸੰਧੂ <br/> 19-02-2026
ਗੁਰੂਹਰਸਹਾਏ, 18 ਫਰਵਰੀ(ਹਰਚਰਨ ਸਿੰਘ ਸੰਧੂ)-ਗਰਾਮ ਪੰਚਾਇਤਾਂ ਦੀਆਂ ਪਿਛਲੇ ਸਮੇਂ ਹੋਈਆਂ ਚੋਣਾਂ ਦੌਰਾਨ ਸਰਬ ਸੰਮਤੀ ਵਾਲੀਆਂ ਚੁਣੀਆਂ ਗਈਆਂ ਪੇਂਡੂ ਪੰਚਾਇਤਾਂ ਨੂੰ ਗੁਰੂਹਰਸਹਾਏ ਦੇ ਆਪ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਪਿੰਡ-ਪਿੰਡ ਜਾ ਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਤਰਫ਼ੋਂ ਪੰਜ-ਪੰਜ ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ | ਆਪ ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਹਲਕੇ ਗੁਰੂਹਰਸਹਾਏ ਦੇ ਪਿੰਡਾਂ ਦੇ ਟੂਰ ਪ੍ਰੋਗਰਾਮ ਤਹਿਤ ਗਰਾਮ ਪੰਚਾਇਤ ਚੱਕ ਬੁੱਢੇਸ਼ਾਹ, ਗਰਾਮ ਪੰਚਾਇਤ ਚੱਕ ਜਮੀਤ ਸਿੰਘ ਵਾਲਾ, ਗਰਾਮ ਪੰਚਾਇਤ ਪਿੰਡ ਪਿੰਡੀ, ਗ੍ਰਾਮ ਪੰਚਾਇਤ ਬਹਾਦਰ ਕੇ, ਗ੍ਰਾਮ ਪੰਚਾਇਤ ਚੱਕ ਮੇਘਾ ਮਹਾਤਮ, ਗ੍ਰਾਮ ਪੰਚਾਇਤ ਵੱਸਦੀ ਵਲੋਂ ਸਿੰਘ ਗ੍ਰਾਮ ਪੰਚਾਇਤ ਚਾਂਦੀ ਵਾਲਾ, ਗ੍ਰਾਮ ਪੰਚਾਇਤ ਬਸਤੀ ਕੱਲੇ ਵਾਲੀ ਅਤੇ ਗ੍ਰਾਮ ਪੰਚਾਇਤ ਬਸਤੀ ਸਾਹਣ ਕੇ ਜੋ ਕਿ ਹੋਈਆਂ ਚੋਣਾਂ ਦੌਰਾਨ ਉਕਤ ਪਿੰਡਾਂ ਵਲੋਂ ਸਰਬ ਸੰਮਤੀ ਨਾਲ ਪੰਚਾਇਤਾਂ ਦੀ ਚੋਣ ਕੀਤੀ ਗਈ ਸੀ ਅਤੇ ਇਹਨਾਂ ਪਿੰਡਾਂ ਅੰਦਰ ਸਰਵ ਸੰਮਤੀ ਨਾਲ ਪੰਚਾਇਤਾਂ ਬਣਾਈਆਂ ਗਈਆਂ ਸਨ | ਉਨ੍ਹਾਂ ਪੰਚਾਇਤਾਂ ਨੂੰ ਕੀਤੇ ਗਏ ਵਾਅਦੇ ਅਨੁਸਾਰ ਪੰਜ-ਪੰਜ ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ ਹਨ | ਇਹਨਾਂ ਪਿੰਡਾਂ ਅੰਦਰ ਪਹੁੰਚੇ ਵਿਧਾਇਕ ਫ਼ੌਜਾਂ ਸਿੰਘ ਸਰਾਰੀ ਨਾਲ ਬਲਾਕ ਵਿਕਾਸ ਪੰਚਾਇਤ ਅਫ਼ਸਰ ਪਰਮਿੰਦਰ ਸਿੰਘ ਸਮੇਤ ਹੋਰ ਪੰਚਾਇਤ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਨਾਲ ਹਾਜ਼ਰ ਸਨ | ਆਪ ਵਿਧਾਇਕ ਫ਼ੌਜਾਂ ਸਿੰਘ ਸਰਾਰੀ ਨੇ ਦੱਸਿਆ ਕਿ ਬਾਕੀ ਪੰਚਾਇਤਾਂ ਨੂੰ ਵੀ ਕ੍ਰਮਵਾਰ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਗੱਫੇ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਪਿੰਡਾਂ ਅੰਦਰ ਖੇਡ ਗਰਾਊਾਡ ਬਣਾਏ ਜਾ ਰਹੇ ਹਨ | ਸਕੂਲਾਂ ਦਾ ਨਵੀਨੀਕਰਨ ਕਰਕੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਹੋਰ ਕਈ ਲੋਕ ਪੱਖੀ ਫ਼ੈਸਲੇ ਨਾਲ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਜਿਵੇਂ 10 ਲੱਖ ਰੁਪਏ ਦਾ ਸਿਹਤ ਕਾਰਡ ਬਣਾ ਕੇ ਦਿੱਤਾ ਜਾ ਰਿਹਾ ਹੈ | ਜਿਸ ਨਾਲ ਲੋੜਵੰਦ ਵਿਅਕਤੀ ਆਪਣਾ ਇਲਾਜ ਕਰਵਾ ਸਕਦਾ ਹੈ ਅਤੇ ਪੁਰਾਣੇ ਅਧੂਰੇ ਪਏ ਕੰਮਾਂ ਨੂੰ ਪੂਰਾ ਕਰਨ ਲਈ ਤਰਜੀਹ ਦਿੱਤੀ ਜਾ ਰਹੀ ਹੈ | ਇਹਨਾਂ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਫ਼ੌਜਾਂ ਸਿੰਘ ਸਰਾਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ਹੱਲ ਕਰਵਾਇਆ | ਉਨ੍ਹਾਂ ਨੇ ਕਿਹਾ ਪੰਚਾਇਤਾਂ ਅਤੇ ਨਸ਼ਾ ਵਿਰੋਧੀ ਕਮੇਟੀਆਂ ਸਮੇਤ ਆਮ ਲੋਕਾਂ ਨੂੰ ਵੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਾਥ ਦਿੱਤਾ ਜਾਵੇ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ | ਇਸ ਮੌਕੇ ਤੇ ਪੰਚਾਂ ਸਰਪੰਚਾਂ ਸਮੇਤ ਪਾਰਟੀ ਦੇ ਵਲੰਟੀਅਰ ਅਤੇ ਹੋਰ ਬਹੁਤ ਸਾਰੇ ਪਤਵੰਤੇ ਲੋਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਜ਼ੀਰਾ ਵਿਚ ਬੱਚਿਆਂ ਦੇ ਮਾਹਿਰ ਡਾਕਟਰ ਨੇ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਜੱਟ ਭਾਈਚਾਰੇ ਖ਼ਿਲਾਫ਼ ਟਾਰਗੇਟਡ ਵੀਡੀਓ ਪਾਉਣ ਵਾਲਿਆਂ ਖ਼ਿਲਾਫ਼ ਅੰਤਰਰਾਸ਼ਟਰੀ ਜੱਟ ਭਾਈਚਾਰੇ ਵੱਲੋਂ ਪੁਲਿਸ ਨਾਲ ਮੀਟਿੰਗ...
Ad Position 24