28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਫਿਰ ਵਾਪਸ ਲਿਆਉਣ ਲਈ ਅਕਾਲੀ ਦਲ ਦੀ ਵਾਪਸੀ ਜ਼ਰੂਰੀ-ਹੀਰੋ <br/>

Ad Position 21
No active advertisement
ਵਿਸ਼ੇਸ਼ ਮੀਟਿੰਗ ਦੌਰਾਨ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਹੀਰੋ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ | ਤਸਵੀਰ-ਕੁਲਵਿੰਦਰ ਸਿੰਘ ਸੰਧੂ <br/> 19-02-2026
ਮੱਖੂ, 18 ਫਰਵਰੀ (ਕੁਲਵਿੰਦਰ ਸਿੰਘ ਸੰਧੂ/ਵਰਿੰਦਰ ਮਨਚੰਦਾ)-ਵਿਧਾਨ ਸਭਾ ਹਲਕਾ ਜ਼ੀਰਾ ਵਿਖੇ 20 ਫਰਵਰੀ 2026 ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਜ਼ੀਰਾ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰ ਰਹੇ ਹਨ | ਇਸ ਰੈਲੀ ਸਬੰਧੀ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਜ਼ੀਰਾ ਵਲੋਂ ਪਿੰਡਾਂ ਸ਼ਹਿਰਾਂ ਵਿਚ ਮੀਟਿੰਗਾਂ ਕਰਕੇ ਇਸ ਰੈਲੀ ਸਬੰਧੀ ਲਾਮਬੰਦ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਮੱਖੂ 'ਚ ਸ਼ਹਿਰ ਦੇ ਸਮੂਹ ਸੀਨੀਅਰ ਅਕਾਲੀ ਆਗੂਆਂ ਦੇ ਯਤਨਾਂ ਸਦਕਾ ਇਕ ਵਿਸ਼ੇਸ਼ ਮੀਟਿੰਗ ਕਰਕੇ ਆਗੂਆਂ ਅਤੇ ਵਰਕਰਾਂ ਨੂੰ ਰੈਲੀ ਸਬੰਧੀ ਲਾਮਬੰਦ ਕਰਦਿਆਂ ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਜ਼ੀਰਾ ਨੇ ਕਿਹਾ ਕਿ ਸਾਨੂੰ ਆਪਣੇ ਸਭ ਰੋਸੇ ਗਿਲੇ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਪੰਜਾਬ ਫਿਰ ਤਰੱਕੀ ਦੇ ਰਾਹਾਂ ਵੱਲ ਮੁੜ ਸਕੇ | ਉਨ੍ਹਾਂ ਕਿਹਾ ਕਿ ਜੋ ਵਿਕਾਸ ਸਵ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਰਾਜ ਦੌਰਾਨ ਹੋਇਆ ਹੈ ਉਸ ਦਾ ਕੋਈ ਵੀ ਪੰਜਾਬ ਦਾ ਮੁੱਖ ਮੰਤਰੀ ਮੁਕਾਬਲਾ ਨਹੀਂ ਕਰ ਸਕਦਾ ਅਤੇ ਅਤੇ ਆਓ ਸਾਰੇ ਮਿਲ ਕੇ 27 ਵਿਚ ਅਕਾਲੀ ਦਲ ਦੀ ਸਰਕਾਰ ਬਣਾ ਕੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ ਨੂੰ ਵਿਕਾਸ ਦੇ ਲੀਹਾਂ ਵੱਲ ਤੋਰੀਏ | ਮੀਟਿੰਗ 'ਚ ਸ਼ਾਮਿਲ ਅਕਾਲੀ ਆਗੂਆਂ ਅਤੇ ਵਰਕਰਾਂ ਨੇ 20 ਫਰਵਰੀ ਵਾਲੀ ਰੈਲੀ ਨੂੰ ਸਫਲ ਬਣਾਉਣ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਦਾ ਵਾਅਦਾ ਕੀਤਾ | ਇਸ ਮੀਟਿੰਗ 'ਚ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਜ਼ੀਰਾ, ਜਥੇਦਾਰ ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ, ਜਸਵੰਤ ਸਿੰਘ ਸੋਭਾ ਰਸੂਲਪੁਰ ਸਰਕਲ ਪ੍ਰਧਾਨ ਮੱਖੂ, ਸੀਨੀਅਰ ਅਕਾਲੀ ਆਗੂ ਵਿਸ਼ਾਲ ਠੁਕਰਾਲ, ਲਖਵਿੰਦਰ ਸਿੰਘ ਨੰਬਰਦਾਰ ਮੱਖੂ, ਜਗਜੀਤ ਸਿੰਘ ਕਾਲੜਾ ਸਾਬਕਾ ਕੌਂਸਲਰ, ਦਰਸ਼ਨ ਸਿੰਘ ਕਟਾਰੀਆ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ, ਮਹਿਲ ਸਿੰਘ ਸੰਧੂ ਸਾਬਕਾ ਚੇਅਰਮੈਨ, ਰਿੰਪਲ ਨਾਰੰਗ, ਪ੍ਰਤਾਪ ਸਿੰਘ ਫ਼ੌਜੀ, ਸੁਰਜੀਤ ਸਿੰਘ ਠੇਕੇਦਾਰ ਵਰਿ੍ਹਆ, ਕੁਲਵੰਤ ਸਿੰਘ ਪੱਪੂ, ਅਮਨ ਅਰੋੜਾ, ਇਕਬਾਲ ਸਿੰਘ ਸੋਨੂੰ, ਜਸਪਾਲ ਸਿੰਘ ਤਲਵੰਡੀ, ਸੁਖਦੇਵ ਸਿੰਘ ਗੱਟਾ, ਸਾਬਕਾ ਸਰਪੰਚ ਸਰਬਜੀਤ ਸਿੰਘ ਬੂਹ, ਸਤਵਿੰਦਰ ਸਿੰਘ ਵਾਹੀ, ਸੁਖਮਨਦੀਪ ਸਿੰਘ ਵਾਹੀ, ਸਾਬਕਾ ਸਰਪੰਚ ਖੜਕ ਸਿੰਘ ਪੱਲੂ ਵਾਲਾ, ਗੁਰਜੰਟ ਸਿੰਘ ਨੰਬਰਦਾਰ, ਕੰਵਲਜੀਤ ਸਿੰਘ ਭੱਲਾ ਪੁਰਾਣਾ ਮੱਖੂ, ਇੰਦਰਜੀਤ ਸਿੰਘ ਪੰਮਾ ਜੋਗੇਵਾਲਾ, ਰਾਜੂ ਕੰਧਾਰੀ ਪੈਲੇਸ ਵਾਲੇ, ਨਵਜੋਤ ਠੁਕਰਾਲ ਨੋਨਾ, ਮੁਨੀਸ਼ ਕੁਮਾਰ ਲੱਡਾ ਸਚਦੇਵਾ, ਐਡਵੋਕੇਟ ਲਵ ਧਵਨ, ਬਲਵਿੰਦਰ ਸਿੰਘ ਕਟਾਰੀਆ, ਕਿਰਪਾਲ ਸਿੰਘ ਨਾਮਧਾਰੀ, ਜੱਗਾ ਨੰਗਲ, ਜੋਗਾ ਸਿੰਘ ਸਾਬਕਾ ਕੌਂਸਲਰ, ਬਾਉ ਰਾਮ, ਨਿਸ਼ਾਨ ਸਿੰਘ ਮੱਖੂ, ਰਮਨਦੀਪ ਸਿੰਘ ਕਾਲੜਾ, ਪਰਗਟ ਸਿੰਘ ਬਰਾੜ, ਬਲਕਾਰ ਸਿੰਘ ਕੀਮੇਵਾਲਾ, ਸੁਭਾਸ਼ ਠੁਕਰਾਲ, ਰਾਜ ਸਿੰਘ ਧਾਲੀਵਾਲ ਝੰਡਾ ਬੱਗਾ, ਜਸਕਰਨ ਸਿੰਘ ਗਾਮਾ ਮੁਰਾਦਾ, ਲਖਬੀਰ ਸਿੰਘ ਚੋਹਲਾ, ਹਰਦੀਪ ਸਿੰਘ ਸਰਪੰਚ ਜੱਲੇਵਾਲਾ, ਮਹਿਕਦੀਪ ਸਿੰਘ ਸੰਧੂ ਸੋਸ਼ਲ ਮੀਡੀਆ ਇੰਚਾਰਜ, ਰਿੰਕੂ ਕਾਲੜਾ, ਹਰਬੰਸ ਸਿੰਘ ਸਟੂਡੀਓ, ਸੈਮ ਮਸੀਹ, ਸੁੱਖ ਸਟੂਡੀਓ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਫਿਰੋਜ਼ਪੁਰ 'ਚ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ <br/> ਅਗਲੀ ਖ਼ਬਰ 24 ਫਰਵਰੀ ਨੂੰ ਹਲਕਾ ਫ਼ਿਰੋਜ਼ਪੁਰ ਦਿਹਾਤੀ 'ਚ ਹੋ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸੰਬੰਧੀ ਵਰਕਰਾਂ 'ਚ ਬਹੁਤ ਉਤਸ਼...
Ad Position 24