16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਹੈਰੋਇਨ ਸਪਲਾਈ ਕਰਨ ਜਾਂਦਾ ਨਸ਼ਾ ਤਸਕਰ ਕਾਬੂ, 6 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ <br/>

Ad Position 21
No active advertisement
ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਨਾਲ ਡੀ.ਐੱਸ.ਪੀ. ਸਿਟੀ ਸੁਖਵਿੰਦਰ ਸਿੰਘ ਅਤੇ ਇੰਸਪੈਕਟਰ ਮੋਹਿਤ ਧਵਨ ਅਤੇ ਫੜਿਆ ਗਿਆ ਦੋਸ਼ੀ ਪੁਲਿਸ ਪਾਰਟੀ ਨਾਲ | ਤਸਵੀਰਾਂ-ਗੁਰਿੰਦਰ ਸਿੰਘ <br/> 20-02-2026
ਫ਼ਿਰੋਜ਼ਪੁਰ, 19 ਫਰਵਰੀ (ਗੁਰਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਨੇ ਪਾਕਿਸਤਾਨ ਤੋਂ ਮੰਗਵਾਈ ਹੈਰੋਇਨ ਸਪਲਾਈ ਕਰਨ ਜਾਂਦੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 6 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ | ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਨਸ਼ਿਆਂ ਦੇ ਖ਼ਾਤਮੇ, ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਸ਼ਰਾਰਤੀ ਅਨਸਰਾਂ ਦੀਆਂ ਵਾਰਦਾਤਾਂ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਉਣ ਲਈ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪ੍ਰਭਾਵੀ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਇੰਸਪੈਕਟਰ ਮੋਹਿਤ ਧਵਨ ਇੰਚਾਰਜ ਸੀ.ਆਈ.ਏ. ਫ਼ਿਰੋਜ਼ਪੁਰ ਦੀ ਟੀਮ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਦੌਰਾਨੇ ਗਸ਼ਤ ਵਾ ਚੈਕਿੰਗ ਪਿੰਡ ਅਟਾਰੀ (ਫ਼ਿਰੋਜ਼ਪੁਰ ਮੱਲਾਂਵਾਲਾ ਰੋਡ) ਪਹੁੰਚੇ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੋਨੂੰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਕਿਲਚੇ ਥਾਣਾ ਸਦਰ ਫ਼ਿਰੋਜ਼ਪੁਰ ਹਾਲ ਵਾਸੀ ਪਿੰਡ ਭੰਮਾ ਸਿੰਘ ਵਾਲਾ ਉਰਫ਼ ਮੱਤੜ ਥਾਣਾ ਸਦਰ ਫ਼ਿਰੋਜ਼ਪੁਰ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਵੀ ਉਹ ਹੈਰੋਇਨ ਦੀ ਖੇਪ ਲੈ ਕੇ ਅੱਗੇ ਡਿਲਿਵਰੀ ਦੇਣ ਲਈ ਇਸ ਵਕਤ ਕੱਚਾ ਬੰਨ੍ਹ ਪਿੰਡ ਅੱਕੂ ਵਾਲਾ ਵਿਖੇ ਕਿਸੇ ਦਾ ਇੰਤਜ਼ਾਰ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮਿਲੀ ਇਤਲਾਹ 'ਤੇ ਤੁਰੰਤ ਕਾਰਵਾਈ ਕਰਦਿਆਂ ਸੀ.ਆਈ.ਏ ਸਟਾਫ਼ ਟੀਮ ਵਲੋਂ ਉਕਤ ਸੋਨੂੰ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ 6 ਕਿੱਲੋ 38 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜਿਸ ਸਬੰਧੀ ਥਾਣਾ ਆਰਿਫ਼ ਕੇ ਵਿਖੇ ਧਾਰਾ 21/61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ ਤਫ਼ਤੀਸ਼ ਆਰੰਭ ਦਿੱਤੀ ਹੈ | ਐੱਸ.ਐੱਸ.ਪੀ ਨੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰ ਸੋਨੂੰ ਸਿੰਘ ਖ਼ਿਲਾਫ਼ ਇਸ ਤੋਂ ਪਹਿਲਾਂ ਵੀ ਐੱਨ.ਡੀ.ਪੀ.ਐੱਸ ਐਕਟ ਅਤੇ ਅਸਲਾ ਐਕਟ ਤਹਿਤ ਵੱਖ-ਵੱਖ ਥਾਣਿਆਂ ਵਿਚ ਤਿੰਨ ਪਰਚੇ ਦਰਜ ਹਨ | ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ | ਜਿਸ ਦੌਰਾਨ ਹੋਰ ਬਰਾਮਦਗੀ ਅਤੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਉਨ੍ਹਾਂ ਨਾਲ ਡੀ.ਐੱਸ.ਪੀ ਸਿਟੀ ਸੁਖਵਿੰਦਰ ਸਿੰਘ ਅਤੇ ਇੰਚਾਰਜ ਸੀ.ਆਈ.ਏ ਸਟਾਫ਼ ਇੰਸਪੈਕਟਰ ਮੋਹਿਤ ਧਵਨ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਡਾ. ਰਾਜੀਵ ਪ੍ਰਾਸ਼ਰ ਵਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਅਚਾਨਕ ਨਿਰੀਖਣ <br/> ਅਗਲੀ ਖ਼ਬਰ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ 'ਚ ਲੱਖਾਂ ਰੁਪਏ ਗ਼ਬਨ ਮਾਮਲੇ 'ਚ ਸੀਨੀਅਰ ਸਹਾਇਕ ਬਰਖ਼ਾਸਤ <br/>
Ad Position 24