16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਿਵਲ ਸਰਜਨ ਡਾ. ਰਾਜੀਵ ਪ੍ਰਾਸ਼ਰ ਵਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਅਚਾਨਕ ਨਿਰੀਖਣ <br/>

Ad Position 21
No active advertisement
ਫ਼ਿਰੋਜ਼ਪੁਰ ਸਥਿਤ ਨਸ਼ਾ ਛੁਡਾਊ ਕੇਂਦਰਾਂ ਦੇ ਦੌਰੇ ਦੌਰਾਨ ਸਿਵਲ ਸਰਜਨ ਡਾ. ਰਾਜੀਵ ਪ੍ਰਾਸ਼ਰ ਨਾਲ ਡੀ.ਐੱਮ.ਸੀ. ਡਾ. ਗੁਰਮੇਜ ਰਾਮ ਗੁਰਾਇਆ ਅਤੇ ਹੋਰ | ਅਜੀਤ ਤਸਵੀਰ <br/> 20-02-2026
ਫ਼ਿਰੋਜ਼ਪੁਰ, 19 ਫਰਵਰੀ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪ੍ਰਾਸ਼ਰ ਵਲੋਂ ਸ਼ਹਿਰ ਦੇ ਦੋ ਪ੍ਰਮੁੱਖ ਨਸ਼ਾ-ਛੁਡਾਊ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ ਗਿਆ | ਉਨ੍ਹਾਂ ਨੇ ਫ਼ਰੀਦਕੋਟ ਰੋਡ ਸਥਿਤ ਲਾਇਫ ਲਾਈਨ ਨਸ਼ਾ-ਛੁਡਾਊ ਕੇਂਦਰ ਅਤੇ ਮੋਗਾ ਰੋਡ 'ਤੇ ਸਥਿਤ ਦਿਉੜਾ ਮਾਨਸਿਕ ਰੋਗ ਹਸਪਤਾਲ ਦਾ ਨਿਰੀਖਣ ਕਰਦੇ ਹੋਏ ਉੱਥੇ ਮੌਜੂਦ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਰਾਮ ਗੁਰਾਇਆ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਵੀ ਮੌਜੂਦ ਸਨ | ਸਿਵਲ ਸਰਜਨ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਸਫ਼ਾਈ ਪ੍ਰਬੰਧ, ਮਰੀਜ਼ਾਂ ਦੀ ਦੇਖਭਾਲ ਅਤੇ ਉਨ੍ਹਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਇਲਾਜੀ ਸਹੂਲਤਾਂ ਦੀ ਜਾਂਚ ਕੀਤੀ | ਟੀਮ ਵਲੋਂ ਮਰੀਜ਼ਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸੁਣੇ ਗਏ | ਸਿਵਲ ਸਰਜਨ ਡਾ. ਰਾਜੀਵ ਪ੍ਰਾਸ਼ਰ ਨੇ ਨਸ਼ਾ-ਛੁਡਾਊ ਕੇਂਦਰਾਂ ਵਿਚ ਤਾਇਨਾਤ ਡਾਕਟਰਾਂ ਅਤੇ ਸਟਾਫ਼ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਮਰੀਜ਼ਾਂ ਦੀ ਵੱਧ ਤੋਂ ਵੱਧ ਸਰੀਰਕ ਗਤੀਵਿਧੀ ਅਤੇ ਕੌਂਸਲਿੰਗ ਕਰਵਾਈ ਜਾਵੇ ਤਾਂ ਜੋ ਉਹ ਨਸ਼ੇ ਦੀ ਬੁਰੀ ਆਦਤ ਤੋਂ ਸਦਾ ਲਈ ਮੁਕਤੀ ਹਾਸਲ ਕਰ ਸਕਣ | ਉਨ੍ਹਾਂ ਸਟਾਫ਼ ਦੀ ਹਾਜ਼ਰੀ ਰਜਿਸਟਰ, ਦਵਾਈਆਂ ਦੇ ਰਿਕਾਰਡ ਅਤੇ ਇਲਾਜ਼ ਸਬੰਧੀ ਫਾਈਲਾਂ ਦੀ ਜਾਂਚ ਕਰਦਿਆਂ ਕਿਹਾ ਕਿ ਹਰ ਤਰ੍ਹਾਂ ਦਾ ਰਿਕਾਰਡ ਮੁਕੰਮਲ ਅਤੇ ਅੱਪਡੇਟ ਰੱਖਿਆ ਜਾਵੇ | ਉਨ੍ਹਾਂ ਸਪਸ਼ਟ ਕੀਤਾ ਕਿ ਮਰੀਜ਼ਾਂ ਦੇ ਇਲਾਜ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਛੱਡਣ ਦੀ ਕੋਸ਼ਿਸ਼ ਕਰ ਰਹੇ ਮਰੀਜ਼ਾਂ ਨਾਲ ਪਿਆਰ, ਸਹਾਨੁਭੂਤੀ ਅਤੇ ਧੀਰਜ ਭਰਿਆ ਵਿਹਾਰ ਕੀਤਾ ਜਾਵੇ | ਜੇਕਰ ਕੋਈ ਮਰੀਜ਼ ਇਲਾਜ਼ ਦੌਰਾਨ ਕਿਸੇ ਗੱਲ 'ਤੇ ਉਤੇਜਿਤ ਹੋ ਜਾਂਦਾ ਹੈ ਤਾਂ ਉਸ ਨੰੂ ਹਲੀਮੀ ਅਤੇ ਸਮਝਦਾਰੀ ਨਾਲ ਸੰਭਾਲਿਆ ਜਾਵੇ | ਡਾ. ਪ੍ਰਾਸ਼ਰ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਨਸ਼ਿਆਂ ਅਤੇ ਮਾਨਸਿਕ ਰੋਗਾਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਪੂਰੀ ਤਰ੍ਹਾਂ ਤੰਦਰੁਸਤ ਕਰਕੇ ਸਮਾਜ ਦੀ ਮੁੱਖ ਧਾਰਾ ਨਾਲ ਦੁਬਾਰਾ ਜੋੜਨਾ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਹੈਰੋਇਨ ਸਪਲਾਈ ਕਰਨ ਜਾਂਦਾ ਨਸ਼ਾ ਤਸਕਰ ਕਾਬੂ, 6 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ <br/>
Ad Position 24