15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਵਿਧਾਇਕ ਭੁੱਲਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮਿ੍ਤਸਰ ਲਈ ਛੇਵੀਂ ਬੱਸ ਰਵਾਨਾ <br/>

Ad Position 21
No active advertisement
ਵਿਧਾਇਕ ਰਣਬੀਰ ਸਿੰਘ ਭੁੱਲਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮਿ੍ਤਸਰ ਲਈ ਛੇਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ | ਅਜੀਤ ਤਸਵੀਰ <br/> 20-02-2026
ਫ਼ਿਰੋਜ਼ਪੁਰ, 19 ਫਰਵਰੀ (ਚਾਵਲਾ)-ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਅੱਜ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼ਰਧਾਲੂਆਂ ਦੀ ਛੇਵੀਂ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮਿ੍ਤਸਰ ਸਾਹਿਬ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਹ ਬੱਸ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਨੇੜਲੇ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਭੇਜੀ ਗਈ ਹੈ | ਇਸ ਮੌਕੇ ਸ. ਭੁੱਲਰ ਨੇ ਦੱਸਿਆ ਕਿ ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕੀ ਤੀਰਥ ਸਥਲ ਦੇ ਦਰਸ਼ਨ ਕਰਨਗੇ | ਇਸ ਦੇ ਨਾਲ-ਨਾਲ ਯਾਤਰੀਆਂ ਨੂੰ ਜਲਿ੍ਹਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਵਾਹਗਾ ਬਾਰਡਰ ਵਿਖੇ ਰੀਟਰੀਟ ਸਮਾਰੋਹ ਵੀ ਵੇਖਣ ਦਾ ਮੌਕਾ ਮਿਲੇਗਾ | ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਇਹ ਯੋਜਨਾ ਵਿਸ਼ੇਸ਼ ਤੌਰ 'ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਅਤੇ ਸੀਨੀਅਰ ਨਾਗਰਿਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖ ਕੇ ਸ਼ੁਰੂ ਕੀਤੀ ਗਈ ਹੈ | ਯਾਤਰਾ ਦੌਰਾਨ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਰਕਾਰ ਵਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਯਾਤਰਾ 'ਤੇ ਜਾਣ ਵਾਲੇ ਸਮੂਹ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰ ਵਿਚ ਅਪਣਾ ਕੰਮ ਕਾਜ ਕਰਵਾਉਣ ਆਉਂਦੇ ਲੋਕ ਹੋ ਰਹੇ ਨੇ ਖੱਜਲ-ਖ਼ੁਆਰ <br/> ਅਗਲੀ ਖ਼ਬਰ ਪੁਲਿਸ ਨੇ ਗੁੰਮ ਹੋਏ ਮੋਬਾਈਲ ਫ਼ੋਨ ਮਾਲਕਾਂ ਨੂੰ ਵਾਪਸ ਸੌਂਪੇ
Ad Position 24