14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਦੂਸ਼ਿਤ ਪਾਣੀ ਕਾਰਨ ਬਿਮਾਰ ਹੋਏ 19 ਬੱਚਿਆਂ ਦਾ ਹਾਲ-ਚਾਲ ਜਾਨਣ ਲਈ ਸਿਵਲ ਹਸਪਤਾਲ ਪਹੁੰਚੇ ਆਗੂ

Ad Position 21
No active advertisement
ਸਿਵਲ ਹਸਪਤਾਲ ਵਿਚ ਬਿਮਾਰ ਬੱਚਿਆਂ ਦਾ ਹਾਲ-ਚਾਲ ਜਾਣਦੇ ਹੋਏ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ | ਅਜੀਤ ਤਸਵੀਰ <br/> 02-03-2026
ਫ਼ਿਰੋਜ਼ਪੁਰ, 1 ਮਾਰਚ (ਸੁਖਵਿੰਦਰ ਸਿੰਘ)-ਮਮਦੋਟ ਦੇ ਵੱਖ-ਵੱਖ ਪਿੰਡਾਂ ਤੋਂ ਦੂਸ਼ਿਤ ਪਾਣੀ ਪੀਣ ਕਾਰਨ ਬਿਮਾਰ ਹੋਏ 19 ਬੱਚਿਆਂ ਦਾ ਹਾਲ-ਚਾਲ ਜਾਣਨ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਹਲਕਾ ਫ਼ਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਅਤੇ ਵਿਜੇ ਕਾਲੜਾ ਵੀ ਮੌਜੂਦ ਸਨ | ਆਗੂਆਂ ਨੇ ਹਸਪਤਾਲ ਵਿਚ ਦਾਖਲ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹੌਸਲਾ ਦਿੱਤਾ | ਉਨ੍ਹਾਂ ਡਾਕਟਰਾਂ ਨਾਲ ਗੱਲਬਾਤ ਕਰਕੇ ਬੱਚਿਆਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਇਲਾਜ ਵਿਚ ਕਿਸੇ ਤਰ੍ਹਾਂ ਦੀ ਕਮੀ ਨਾ ਰਹਿਣ ਦੇ ਨਿਰਦੇਸ਼ ਦਿੱਤੇ | ਇਸ ਦੌਰਾਨ ਬੱਚਿਆਂ ਨੂੰ ਨਾਰੀਅਲ ਪਾਣੀ ਪਿਲਾਇਆ ਗਿਆ ਅਤੇ ਕੇਲੇ ਵੰਡੇ ਗਏ | ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਲੋਕਾਂ ਨੂੰ ਸਾਫ਼ ਪੀਣ ਯੋਗ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਇਸ ਤਰ੍ਹਾਂ ਦੀ ਘਟਨਾ ਦੁਬਾਰਾ ਨਾ ਵਾਪਰੇ, ਇਸ ਲਈ ਪਾਣੀ ਦੀ ਗੁਣਵੱਤਾ ਦੀ ਪੂਰੀ ਜਾਂਚ ਕਰਵਾਈ ਜਾਵੇਗੀ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਰੋਹਿਤ ਗਰੋਵਰ, ਬਲਾਕ ਪ੍ਰਧਾਨ ਸਰਦਾਰ ਸੁਖਵਿੰਦਰ ਸਿੰਘ ਅਟਾਰੀ, ਜ਼ਿਲ੍ਹਾ ਕਾਂਗਰਸ ਯੂਥ ਪ੍ਰਧਾਨ ਯਾਕੂਬ ਭੱਟੀ, ਐਮ.ਸੀ ਰਿਸ਼ੀ ਸ਼ਰਮਾ, ਐਮ.ਸੀ ਰਾਜੂ, ਐਮ.ਸੀ ਸੋਨੰੂ, ਰਜਨੀਸ਼ ਸੋਢੀ, ਯਾਦਵਿੰਦਰ ਸਿੰਘ ਅਤੇ ਹੋਰ ਕਾਂਗਰਸੀ ਵਰਕਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵਲੋਂ ਟਰੈਫ਼ਿਕ ਵਿਵਸਥਾ ਸਬੰਧੀ ਹੁਕਮ ਸਿਰਫ਼ ਅਖ਼ਬਾਰੀ ਸੁਰਖ਼ੀਆਂ ਤੱਕ ਸੀਮਤ ਅਗਲੀ ਖ਼ਬਰ ਆਪ ਸਰਕਾਰ ਨੇ ਪੱਤਰਕਾਰਾਂ ਦੀ ਆਜ਼ਾਦੀ 'ਤੇ ਹਮਲੇ ਕਰਨੇ ਨਾ ਛੱਡੇ ਤਾਂ ਵਿੱਢਿਆ ਜਾਵੇਗਾ ਸੰਘਰਸ਼- ਕਿਸਾਨ ਆਗੂ
Ad Position 24