14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵਲੋਂ ਟਰੈਫ਼ਿਕ ਵਿਵਸਥਾ ਸਬੰਧੀ ਹੁਕਮ ਸਿਰਫ਼ ਅਖ਼ਬਾਰੀ ਸੁਰਖ਼ੀਆਂ ਤੱਕ ਸੀਮਤ

Ad Position 21
No active advertisement
ਅਜੀਤ ਡੈਸਕ 02-03-2026
ਫ਼ਿਰੋਜ਼ਪੁਰ, 1 ਮਾਰਚ (ਰਾਕੇਸ਼ ਚਾਵਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਮੈਜਿਸਟੇ੍ਰਟੀ ਸ਼ਕਤੀਆਂ ਦਾ ਪ੍ਰਯੋਗ ਕਰਕੇ ਆਏ ਦਿਨ ਲੋਕ ਸੰਪਰਕ ਵਿਭਾਗ ਰਾਹੀਂ ਧੜਾਧੜ ਪ੍ਰੈੱਸ ਨੋਟ ਜਾਰੀ ਕੀਤੇ ਜਾਂਦੇ ਹਨ ਜੋ ਅਖ਼ਬਾਰੀ ਸੁਰਖ਼ੀਆਂ ਬਣਦੇ ਹਨ ਪਰ ਅਸਲ ਵਿਚ ਜਾਰੀ ਹੁਕਮਾਂ ਦੀ ਜ਼ਮੀਨੀ ਪੱਧਰ 'ਤੇ ਕਿੰਨੀ ਨੂੰ ਪੈਰਵੀ ਹੋਈ ਹੈ, ਇਸ ਦੀ ਪੈੜ ਨੱਪਣ ਵਿਚ ਅਫ਼ਸਰਸ਼ਾਹੀ ਅਕਸਰ ਨਾਕਾਮ ਹੋ ਜਾਂਦੀ ਹੈ | ਜਿਸ ਦੀ ਤਾਜ਼ਾ ਮਿਸਾਲ 28 ਜਨਵਰੀ 2026 ਨੂੰ ਜਾਰੀ ਪ੍ਰੈੱਸ ਬਿਆਨ 'ਚ ਵਧੀਕ ਜ਼ਿਲ੍ਹਾ ਮੈਜਿਸਟਰੇਟ (ਤਤਕਾਲੀ ) ਡਾ. ਨਿਧੀ ਕੁਮੁਦ ਬੰਬਾਹ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ, ਪੁਰਾਣਾ ਕੱਚਾ ਜ਼ੀਰਾ ਰੋਡ, ਮੱਖੂ ਗੇਟ, ਮੁਲਤਾਨੀ ਗੇਟ, ਕਸੂਰੀ ਗੇਟ, ਖਾਈ ਅੱਡਾ, ਦਿੱਲੀ ਗੇਟ, ਬਗ਼ਦਾਦੀ ਗੇਟ, ਸ਼ਹੀਦ ਊਧਮ ਸਿੰਘ ਚੌਕ ਅਤੇ ਬਾਬਾ ਨਾਮ ਦੇਵ ਚੌਕ ਦੇ ਅੰਦਰ ਸਵੇਰੇ 8:00 ਵਜੇ ਤੋਂ ਸ਼ਾਮ 8:00 ਵਜੇ ਤੱਕ ਭਾਰੀ ਵਾਹਨਾਂ ਜਿਵੇਂ ਕਿ ਟਰੱਕ, ਟਰੈਕਟਰ, ਟਰਾਲੀਆਂ ਅਤੇ ਭਾਰੀ ਲੋਡ ਵਾਲੇ ਵਾਹਨਾਂ ਦੀ ਐਂਟਰੀ 'ਤੇ ਪਾਬੰਦੀ ਲਗਾਈ ਗਈ ਸੀ | ਇਸ ਹੁਕਮ ਉਪਰੰਤ ਥੋੜ੍ਹੇ ਦਿਨ ਜਾਮ ਵਾਲੇ ਖੇਤਰਾਂ ਵਿਚ ਟਰੈਫ਼ਿਕ ਪੁਲਿਸ ਵੱਲੋਂ ਸਖ਼ਤੀ ਵੇਖਣ ਨੂੰ ਮਿਲੀ ਪਰ ਹਾਲਾਤ ਫਿਰ ਪਹਿਲਾਂ ਵਰਗੇ ਹੋ ਗਏ | ਪਾਬੰਦੀ ਦੇ ਬਾਵਜੂਦ ਵੱਡੇ ਭਾਰੀ ਵਾਹਨਾਂ ਦੀ ਆਵਾਜਾਈ ਲਗਾਤਾਰ ਜਾਰੀ ਹੈ | ਜਿਸ ਨਾਲ ਆਏ ਦਿਨ ਟਰੈਫ਼ਿਕ ਜਾਮ ਹੋਣ ਨਾਲ ਲੋਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਖ਼ਾਸ ਕਰਕੇ ਮੁਲਤਾਨੀ ਗੇਟ ਅਤੇ ਖਾਈ ਵਾਲ ਅੱਡਾ ਏਰੀਏ ਵਿਚ ਸੜਕਾਂ ਦੇ ਦੋਨਾਂ ਪਾਸਿਆਂ ਤੇ ਨਜਾਇਜ਼ ਕਬਜ਼ਿਆਂ ਕਰਕੇ ਜਿੱਥੇ ਸੜਕ ਦੀ ਚੌੜਾਈ ਘਟ ਗਈ ਹੈ ਉੱਥੇ ਨਾਲ ਟਰੈਫ਼ਿਕ ਜਾਮ ਰਹਿੰਦੀ ਹੈ ਅਤੇ ਭਾਰੀ ਵਾਹਨਾਂ ਦੀ ਆਵਾਜਾਈ ਨਾਲ ਲੱਗਾ ਜਾਮ ਕਈ ਵਾਰ ਹਾਦਸੇ ਦਾ ਕਾਰਨ ਵੀ ਬਣਦਾ ਹੈ | ਇੱਥੇ ਦੱਸਣਾ ਬਣਦਾ ਹੈ ਕਿ ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ, ਪੁਰਾਣਾ ਕੱਚਾ ਜ਼ੀਰਾ ਰੋਡ, ਮੱਖੂ ਗੇਟ, ਮੁਲਤਾਨੀ ਗੇਟ, ਕਸੂਰੀ ਗੇਟ, ਖਾਈ ਅੱਡਾ, ਦਿੱਲੀ ਗੇਟ, ਬਗ਼ਦਾਦੀ ਗੇਟ, ਸ਼ਹਿਦ ਊਧਮ ਸਿੰਘ ਚੌਕ ਅਤੇ ਬਾਬਾ ਨਾਮ ਦੇਵ ਚੌਕ ਆਦਿ ਇਲਾਕਿਆਂ ਵਿਚ ਅਕਸਰ ਟਰੈਫ਼ਿਕ ਜਾਮ ਦੀ ਸਮੱਸਿਆ ਬਣੀ ਰਹਿੰਦੀ ਹੈ | ਇਸ ਤੋਂ ਇਲਾਵਾ ਸ਼ਹਿਰ ਅੰਦਰ ਹਸਪਤਾਲ ਹੋਣ ਕਾਰਨ ਐਂਬੂਲੈਂਸਾਂ ਦੇ ਜਾਮ ਵਿਚ ਫਸਣ ਨਾਲ ਮਰੀਜ਼ਾਂ ਨੂੰ ਹਸਪਤਾਲ ਪਹੁੰਚਣ ਵਿੱਚ ਵੀ ਦੇਰੀ ਹੁੰਦੀ ਹੈ |
Ad Position 22
No active advertisement
ਪਿਛਲੀ ਖ਼ਬਰ ਹਾਈਵੇ 'ਤੇ ਰਾਤ ਨੂੰ ਬਿਨਾਂ ਰਿਫਲੈਕਸ਼ਨ ਦੌੜ ਰਹੀਆਂ ਟਰਾਲੀਆਂ ਕਾਰਨ ਵਧ ਰਿਹੈ ਹਾਦਸਿਆਂ ਦਾ ਖ਼ਤਰਾ ਅਗਲੀ ਖ਼ਬਰ ਦੂਸ਼ਿਤ ਪਾਣੀ ਕਾਰਨ ਬਿਮਾਰ ਹੋਏ 19 ਬੱਚਿਆਂ ਦਾ ਹਾਲ-ਚਾਲ ਜਾਨਣ ਲਈ ਸਿਵਲ ਹਸਪਤਾਲ ਪਹੁੰਚੇ ਆਗੂ
Ad Position 24