14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ ਮੋਹਕਮ ਖਾਂ ਵਾਲਾ ਵਿਖੇ ਚÏਥੀ ਸਾਲਾਨਾ ਐਥਲੈਟਿਕ ਮੀਟ ਕਰਵਾਈ

Ad Position 21
No active advertisement
ਅਜੀਤ ਡੈਸਕ 02-03-2026
ਕੁੱਲਗੜ੍ਹੀ, 1 ਮਾਰਚ(ਸੁਖਜਿੰਦਰ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ ਮੋਹਕਮ ਖਾਂ ਵਾਲਾ, ਫਿਰੋਜ਼ਪੁਰ ਵਿਖੇ ਚÏਥੀ ਸਾਲਾਨਾ ਐਥਲੈਟਿਕ ਮੀਟ ਕਰਵਾਈ ਗਈ ¢ ਸਵੇਰ ਦੇ ਸੈਸ਼ਨ ਵਿਚ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਸਮੀਰ ਮਿੱਤਲ ਵਲੋਂ ਕਰਵਾਈ ਗਈ¢ਐਥਲੈਟਿਕ ਮੀਟ ਦਾ ਆਰੰਭ ਯੂਨੀਵਰਸਿਟੀ ਐਂਥਮ ਨਾਲ ਕੀਤਾ ¢ ਮੁੱਖ ਮਹਿਮਾਨ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਕਾਲਜ ਵਿਦਿਆਰਥੀਆਂ ਵਲੋਂ ਵੱਖ-ਵੱਖ ਟੁਕੜੀਆਂ ਵਿਚ ਮਾਰਚ ਪਾਸਟ ਦੇ ਪ੍ਰਦਰਸ਼ਨ ਉਪਰੰਤ ਐਥਲੈਟਿਕ ਮੀਟ ਦਾ ਆਰੰਭ ਹੋਇਆ | ਕਾਲਜ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਜਿਵੇਂ 200 ਮੀਟਰ, 400 ਮੀਟਰ, 800 ਮੀਟਰ ਦÏੜਾਂ ਤੋਂ ਇਲਾਵਾ ਗੋਲਾ ਸੁੱਟਣ, ਨੇਜ਼ਾ ਸੁੱਟਣ, ਰੱਸਾ-ਕੱਸੀ, ਤਿੰਨ ਲੱਤਾਂ ਦੀ ਰੇਸ, ਆਦਿ 'ਚ ਉਤਸ਼ਾਹ ਨਾਲ ਭਾਗ ਲਿਆ¢ ਸ਼ਾਮ ਦੇ ਸੈਸ਼ਨ ਵਿਚ ਡਾ. ਰਵੀਇੰਦਰ ਸਿੰਘ ਡੀਨ ਕਾਲਜ ਡਿਵੈਲਪਮੈਂਟ ਕÏਾਸਲ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਜਿਨ੍ਹਾਂ ਨਾਲ ਵੱਖ-ਵੱਖ ਕਾਲਜਾਂ ਤੋਂ ਪਿ੍ੰਸੀਪਲ ਵਿਸ਼ੇਸ਼ ਤÏਰ 'ਤੇ ਹਾਜ਼ਰ ਰਹੇ¢ ਇਸ ਸਮੇਂ ਭੰਗੜਾ ਟੀਮ ਵੱਲੋਂ ਭੰਗੜੇ ਦਾ ਪ੍ਰਦਰਸ਼ਨ ਕੀਤਾ ਗਿਆ | ਮੁੱਖ ਮਹਿਮਾਨ ਨੇ ਸੰਬੋਧਨ ਦÏਰਾਨ ਕਾਲਜ ਪਿ੍ੰਸੀਪਲ , ਸਟਾਫ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਐਥਲੈਟਿਕ ਮੀਟ ਦੀ ਸਫਲਤਾ ਲਈ ਵਧਾਈ ਦਿੱਤੀ¢ ਕਾਲਜ ਪਿ੍ੰਸੀਪਲ ਡਾ.ਐੱਨ.ਆਰ. ਸ਼ਰਮਾ ਵਲੋਂ ਆਏ ਹੋਏ ਮੁੱਖ ਮਹਿਮਾਨ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਉਪਰੰਤ ਖੇਡਾਂ 'ਚ ਪਹਿਲੇ , ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ¢ ਇਸ ਸਮਾਗਮ 'ਚ ਖੇਡ ਜਗਤ ਦੇ ਖੇਤਰ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਵੱਡੀਆਂ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਨੂੰ ਵੀ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੇ ਅੰਤ 'ਚ ਪਿ੍ੰਸੀਪਲ ਡਾ. ਐੱਨ.ਆਰ. ਸ਼ਰਮਾ ਵਲੋਂ ਆਏ ਹੋਏ ਮੁੱਖ ਮਹਿਮਾਨ ਅਤੇ ਪਹੁੰਚੀਆਂ ਹੋਰ ਸਨਮਾਨਯੋਗ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ¢ ਇਸ ਸਮੇਂ ਪਿੰਡ ਮੋਹਕਮ ਖਾਂ ਵਾਲਾ ਦੇ ਸਰਪੰਚ, ਥਾਣਾ ਕੁੱਲਗੜ੍ਹੀ ਦੇ ਮੁੱਖ ਅਫਸਰ ਦਵਿੰਦਰ ਸਿੰਘ ਗਰਚਾ ਅਤੇ ਡਾ. ਗੁਰਸੇਵਕ ਸਿੰਘ ਸੇਵਕ ਹੈਲਥ ਸੈਂਟਰ ਕੁੱਲਗੜ੍ਹੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਬਚਾਓ ਸੰਗਰਾਮ ਮਹਾਂ ਰੈਲੀ 'ਚ ਵੱਡੀ ਗਿਣਤੀ 'ਚ ਸ਼ਿਰਕਤ ਕਰਨ 'ਤੇ ਦਿਹਾਤੀ ਹਲਕੇ ਦੇ ਕਾਂਗਰਸੀ ਵਰਕਰਾਂ ਦਾ ਧੰਨਵ... ਅਗਲੀ ਖ਼ਬਰ ਕੇਂਦਰ ਅਤੇ ਪੰਜਾਬ ਦੀ 'ਆਪ' ਸਰਕਾਰ ਤੋਂ ਦੁਖੀ ਲੋਕ ਕਾਂਗਰਸ ਦੀਆਂ ਨੀਤੀਆਂ ਤੋਂ ਆਸਵੰਦ-ਹੈਪੀ, ਮੱਪਾ ਬਰਾੜ
Ad Position 24